
13 ਵਿਅਕਤੀਆਂ ਦੇ ਸਵਾਰ ਦੀ ਹੋਣ ਮਿਲੀ ਜਾਣਕਾਰੀ
ਸਾਇਬੇਰੀਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਇੱਕ ਰੂਸੀ ਜਹਾਜ਼ ਲਾਪਤਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿਚ ਘੱਟੋ ਘੱਟ 13 ਲੋਕ ਸਵਾਰ ਸਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Russian plane goes missing in Siberia with at least 13 people on board, reports AFP
— ANI (@ANI) July 16, 2021
ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨਾਲ ਸੰਪਰਕ ਟੁੱਟ ਚੁੱਕਿਆ ਹੈ, ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਿਛਲੇ 10 ਦਿਨਾਂ ਵਿੱਚ ਰੂਸ ਦੇ ਜਹਾਜ਼ ਦੇ ਅਚਾਨਕ ਲਾਪਤਾ ਹੋਣ ਦੀ ਇਹ ਦੂਜੀ ਘਟਨਾ ਹੈ।
Flight
ਇਸ ਤੋਂ ਪਹਿਲਾਂ 6 ਜੁਲਾਈ ਨੂੰ 28 ਲੋਕਾਂ ਨੂੰ ਲੈ ਕੇ ਜਾ ਰਹੇ ਯਾਤਰੀ ਜਹਾਜ਼ ਦਾ ਸੰਪਰਕ ਟੁੱਟ ਗਿਆ ਸੀ, ਅਗਲੇ ਹੀ ਦਿਨ ਇਹ ਪਹਾੜਾਂ ਵਿੱਚ ਕ੍ਰੈਸ਼ ਮਿਲਿਆ ਸੀ।