ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਸੜਕਾਂ 'ਤੇ ਆਏ ਨਿਊਜ਼ੀਲੈਂਡ ਦੇ ਕਿਸਾਨ
Published : Jul 16, 2021, 4:13 pm IST
Updated : Jul 16, 2021, 4:13 pm IST
SHARE ARTICLE
New Zealand farmers huge protest over environmental rules
New Zealand farmers huge protest over environmental rules

ਨਿਊਜ਼ੀਲੈਂਡ ਵਿਚ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਭਾਰੀ ਗਿਣਤੀ ਵਿਚ ਕਿਸਾਨ ਸੜਕਾਂ ’ਤੇ ਉਤਰੇ ਹਨ।

ਆਕਲੈਂਡ: ਨਿਊਜ਼ੀਲੈਂਡ ਵਿਚ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ਼ ਭਾਰੀ ਗਿਣਤੀ ਵਿਚ ਕਿਸਾਨ ਸੜਕਾਂ ’ਤੇ ਉਤਰੇ ਹਨ। ਇਸ ਦੌਰਾਨ ਨਿਊਜ਼ੀਲੈਂਡ (New Zealand farmers protest, ਦੇ ਚਾਰ ਦਰਜਨ ਤੋਂ ਵੀ ਵੱਧ ਸ਼ਹਿਰਾਂ ਵਿਚ ਕਿਸਾਨਾਂ ਨੇ ਵਿਸ਼ਾਲ ਟਰੈਕਟਰ ਮਾਰਚ ਕੱਢਿਆ। ਰੈਲੀ ਵਿਚ ਸ਼ਾਮਲ ਕਿਸਾਨਾਂ ਦੇ ਵਾਹਨਾਂ ’ਤੇ ਨੋ ਫਾਰਮਰ ਨੋ ਫੂਡ (No Farmer No Food) ਦੇ ਪੋਸਟਰ ਲੱਗੇ ਦਿਖਾਈ ਦਿੱਤੇ।

New Zealand farmers huge protest over environmental rulesNew Zealand farmers huge protest over environmental rules

ਹੋਰ ਪੜ੍ਹੋ: ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨਗੀ 'ਤੇ ਸੋਨੀਆ ਗਾਂਧੀ ਨੇ ਲਾਈ ਮੋਹਰ

ਇਸ ਦੌਰਾਨ ਕਿਸਾਨਾਂ ਦੇ ਕੁੱਤੇ ਵੀ ਉਹਨਾਂ ਨਾਲ ਸ਼ਾਮਲ ਸਨ। ਇਹ ਰੈਲੀ ਕੈਟੀਆ ਤੋਂ ਸ਼ੁਰੂ ਹੋ ਕੇ ਸਾਊਥਾਲ ਵਿਚ ਜਾ ਕੇ ਖਤਮ ਕੀਤੀ ਗਈ। ਦਰਅਸਲ ਨਿਊਜੀਲੈਂਡ ਸਰਕਾਰ ਵੱਲੋਂ ਕੁਝ ਨਵੇਂ ਬਿਲ ਲਿਆਂਦੇ ਜਾ ਰਹੇ ਹਨ। ਇਹਨਾਂ ਬਿੱਲਾਂ ਦੇ ਵਿਰੋਧ ਵਿਚ ਨਿਊਜੀਲੈਂਡ ਦੇ ਕਿਸਾਨ ਗਰਾਊਂਡਜ ਵੈੱਲ ਮੂਵਮੈਂਟ ਤਹਿਤ ਇਕੱਠੇ ਹੋਏ। ਇਸ ਪ੍ਰਦਰਸ਼ਨ ਦੌਰਾਨ ਆਕਲੈਂਡ ਸੈਂਟਰ ਖਿੱਚ ਦਾ ਕੇਂਦਰ ਬਣਿਆ, ਜਿੱਥੇ ਭਾਰੀ ਗਿਣਤੀ ਵਿਚ ਕਿਸਾਨ ਇਕੱਠੇ ਹੋਏ। 

New Zealand farmers huge protest over environmental rulesNew Zealand farmers huge protest over environmental rules

ਹੋਰ ਪੜ੍ਹੋ: ਅਫ਼ਗਾਨਿਸਤਾਨ ਵਿਚ ਕਵਰੇਜ ਦੌਰਾਨ ਭਾਰਤੀ ਫੋਟੋ ਪੱਤਰਕਾਰ ਦਾ ਕਤਲ 

ਇਸ ਪ੍ਰਦਰਸ਼ਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਹ ਵਿਰੋਧ ਪ੍ਰਦਰਸ਼ਨ ਸਾਫ ਪਾਣੀ, ਸਵਦੇਸ਼ੀ ਜੈਵਿਕ ਵਿਭਿੰਨਤਾ, ਵਾਹਨ ਅਤੇ ਵਾਤਾਵਰਣ ਬਦਲਾਅ (Farmer's Protest Over environmental rules) ਨੂੰ ਲੈ ਕੇ ਬਣ ਰਹੇ ਨਿਯਮਾਂ ਸਬੰਧੀ ਕੀਤਾ ਗਿਆ। ਸਥਾਨਕ ਲੋਕਾਂ ਨੇ ਸੜਕਾਂ ਕੰਢੇ ਵਾਹਨ ਖੜ੍ਹਾ ਕੇ ਹਾਰਨ ਮਾਰ ਕੇ ਕਿਸਾਨਾਂ ਦਾ ਸਮਰਥਨ ਕੀਤਾ।

New Zealand farmers huge protest over environmental rulesNew Zealand farmers huge protest over environmental rules

ਹੋਰ ਪੜ੍ਹੋ: ‘ਬਾਲਿਕਾ ਵਧੂ’ ਵਿਚ ਦਾਦੀ ਦੀ ਭੂਮਿਕਾ ਨਿਭਾਉਣ ਵਾਲੀ ਸੁਰੇਖਾ ਸੀਕਰੀ ਦਾ ਦੇਹਾਂਤ

ਜ਼ਿਕਰਯੋਗ ਹੈ ਕਿ ਭਾਰਤ ਵਿਚ ਵੀ ਪਿਛਲੇ 8 ਮਹੀਨਿਆਂ ਤੋਂ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ। ਕਿਸਾਨ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਦੇਸ਼ ਦੇ ਕਿਸਾਨ ਲਗਾਤਾਰ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ।  ਹਾਲਾਂਕਿ ਇਸ ਮਸਲੇ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਕਈ ਦੌਰ ਦੀ ਗੱਲ਼ਬਾਤ ਹੋ ਚੁੱਕੀ ਹੈ ਪਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਤਿਆਰ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

LokSabhaElections2024 :ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ, ਪੰਜਾਬ, ਹਰਿਆਣਾ ਸਣੇ ਪੂਰੇ ਦੇਸ਼ 'ਚ ਇਸ ਦਿਨ ਹੋਵੇ.

20 Apr 2024 2:43 PM

Mohali News: ਕਾਰ ਨੂੰ ਹਾਰਨ ਮਾਰਨ ਕਰਕੇ ਚੱਲੇ ਘਸੁੰਨ..ਪਾੜ ਦਿੱਤੀ ਟੀ-ਸ਼ਰਟ, ਦੇਖੋ ਕਿਵੇਂ ਪਿਆ ਪੰਗਾ

20 Apr 2024 11:42 AM

Pathankot News: ਬਹੁਤ ਵੱਡਾ ਹਾਦਸਾ! ਤੇਜ਼ ਹਨ੍ਹੇਰੀ ਨੇ ਤੋੜ ਦਿੱਤੇ ਬਿਜਲੀ ਦੇ ਖੰਭੇ, ਲਪੇਟ 'ਚ ਆਈ ਬੱਸ, ਦੇਖੋ ਮੌਕੇ

20 Apr 2024 11:09 AM

ਪਟਿਆਲਾ ਦੇ ਬਾਗੀ ਕਾਂਗਰਸੀਆਂ ਲਈ Dharamvir Gandhi ਦਾ ਜਵਾਬ

20 Apr 2024 10:43 AM

ਕੀ Captain Amarinder Singh ਕਰਕੇ ਨਹੀਂ ਦਿੱਤੀ ਟਕਸਾਲੀ ਕਾਂਗਰਸੀਆਂ ਨੂੰ ਟਿਕਟ?

20 Apr 2024 10:00 AM
Advertisement