
ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਵਿਰੋਧ ਵਿਚ ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਜਮ ਕੇ ਪ੍ਰਦਰਸ਼ਨ ਹੋਇਆ ਹੈ।
ਇੰਗਲੈਂਡ: ਭਾਰਤ ਵੱਲੋਂ ਜੰਮੂ-ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦੇ ਵਿਰੋਧ ਵਿਚ ਲੰਡਨ ਵਿਖੇ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਜਮ ਕੇ ਪ੍ਰਦਰਸ਼ਨ ਹੋਇਆ ਹੈ। ਇਸ ਰੋਸ ਪ੍ਰਦਰਸ਼ਨ ਤੋਂ ਕੁੱਝ ਹੀ ਦੂਰੀ 'ਤੇ ਭਾਰਤੀ ਲੋਕਾਂ ਨੇ ਆਜ਼ਾਦੀ ਦਾ ਜਸ਼ਨ ਮਨਾਇਆ ਅਤੇ ਕਸ਼ਮੀਰ ਦਾ ਵਿਸ਼ੇਸ਼ ਦਰਜਾ ਖ਼ਤਮ ਕਰਨ ਦਾ ਸਮਰਥਨ ਕੀਤਾ। ਇਸ ਦੌਰਾਨ ਇਕ ਵਾਰ ਤਾਂ ਦੋਵੇਂ ਧਿਰਾਂ ਦੇ ਲੋਕ ਆਹਮੋ ਸਾਹਮਣੇ ਆ ਗਏ ਸਨ।
Jammu-Kashmir
ਲੰਡਨ 'ਚ ਭਾਰਤੀ ਹਾਈ ਕਮਿਸ਼ਨ ਦੇ ਬਾਹਰ ਹੋਏ ਪ੍ਰਦਰਸ਼ਨ ਵਿਚ ਦੱਖਣ ਏਸ਼ੀਆ ਦੇ ਪ੍ਰਵਾਸੀਆਂ ਦੇ ਕਈ ਸਮੂਹ ਸ਼ਾਮਲ ਸਨ। ਪ੍ਰਦਰਸ਼ਨਕਾਰੀਆਂ ਵੱਲੋਂ ਭਾਰਤ ਸਰਕਾਰ ਨੂੰ ਧਾਰਾ 370 'ਤੇ ਕੀਤਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਗਈ। ਇਸ ਪ੍ਰਦਰਸ਼ਨ ਦਾ ਸੱਦਾ ਬ੍ਰਿਟੇਨ ਦੀ ਕਸ਼ਮੀਰ ਕੌਂਸਲ ਵੱਲੋਂ ਦਿੱਤਾ ਗਿਆ ਸੀ, ਜਿਸ ਵਿਚ ਕਈ ਖ਼ਾਲਿਸਤਾਨੀ ਸੰਗਠਨ ਵੀ ਸ਼ਾਮਲ ਹੋਏ। ਪ੍ਰਦਰਸ਼ਨ ਵਿਚ ਸ਼ਾਮਲ ਹੋਏ ਲੋਕਾਂ ਦੇ ਹੱਥਾਂ ਵਿਚ ਜਿੱਥੇ ਧਾਰਾ 370 ਦੇ ਵਿਰੋਧ ਵਿਚ ਬੈਨਰ ਫੜੇ ਹੋਏ ਸਨ।
Protest For Kashmir
ਉਥੇ ਹੀ ਕਸ਼ਮੀਰ ਦੇ ਝੰਡੇ ਵੀ ਫੜੇ ਹੋਏ ਸਨ। ਜਦਕਿ ਖ਼ਾਲਿਸਤਾਨੀਆਂ ਦੇ ਹੱਥਾਂ ਵਿਚ ਰੈਫਰੰਡਮ 2020 ਦੇ ਪੋਸਟਰ ਫੜੇ ਹੋਏ ਨਜ਼ਰ ਆਏ। ਉਧਰ ਦੂਜੇ ਪਾਸੇ ਭਾਰਤ ਦੇ ਸਮਰਥਨ ਵਿਚ ਇਕੱਠੇ ਹੋਏ ਲੋਕਾਂ ਦਾ ਕਹਿਣਾ ਸੀ ਕਿ ਭਾਰਤ ਕਸ਼ਮੀਰ ਤੋਂ ਲੈ ਕੇ ਕੰਨਿਆ ਕੁਮਾਰੀ ਤਕ ਇਕ ਹੈ ਅਸੀਂ ਇਸੇ ਦਾ ਜਸ਼ਨ ਮਨਾਉਂਦੇ ਹਾਂ। ਉਨ੍ਹਾਂ ਦਾ ਕਹਿਣਾ ਸੀ ਕਿ ਮੋਦੀ ਸਰਕਾਰ ਦੇ ਫ਼ੈਸਲੇ ਨਾਲ ਕਸ਼ਮੀਰ ਵਿਚ ਵਿਕਾਸ ਅਤੇ ਤਰੱਕੀ ਦੇ ਰਾਹ ਖੁੱਲ੍ਹਣਗੇ।
Article 370
ਦੱਸ ਦਈਏ ਕਿ ਇੰਗਲੈਂਡ ਵਿਚ ਲੰਡਨ ਤੋਂ ਇਲਾਵਾ ਬਰਮਿੰਘਮ, ਲੂਟਨ, ਬ੍ਰੈਡਫਰਡ ਆਦਿ ਸ਼ਹਿਰਾਂ ਵਿਚ ਵੀ ਕਸ਼ਮੀਰ ਮੁੱਦੇ 'ਤੇ ਭਾਰਤ ਵਿਰੁਧ ਪ੍ਰਦਰਸ਼ਨ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਨਰਿੰਦਰ ਮੋਦੀ ਸਰਕਾਰ ਨੇ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੀ ਸੰਵਿਧਾਨ ਦੀ ਧਾਰਾ 370 ਅਤੇ 35A ਨੂੰ ਖਤਮ ਕਰ ਦਿੱਤਾ ਹੈ। ਜੰਮੂ-ਕਸ਼ਮੀਰ ਤੋਂ ਲੱਦਾਖ ਨੂੰ ਅਲੱਗ ਕਰ ਦੋ ਵੱਖ-ਵੱਖ ਕੇਂਦਰ ਸ਼ਾਸਿਤ ਪ੍ਰਦੇਸ਼ ਬਣਾ ਦਿੱਤਾ ਗਿਆ ਹੈ।
ਦੇਖੋ ਵੀਡੀਓ:
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।