
ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ - ਕੈਪਟਨ
ਚੰਡੀਗੜ੍ਹ : ਅਫ਼ਗਾਨਿਸਤਾਨ 'ਚ ਤਾਲਿਬਾਨ ਦੇ ਕਬਜ਼ੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਫ਼ਗਾਨਿਸਤਾਨ ਦੇ ਗੁਰੂਘਰਾਂ 'ਚ ਫਸੇ ਕਰੀਬ 200 ਸਿੱਖਾਂ ਸਮੇਤ ਸਾਰੇ ਭਾਰਤੀਆਂ ਨੂੰ ਤੁਰੰਤ ਕੱਢਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਇਹ ਅਪੀਲ ਇਕ ਟਵੀਟ ਕਰ ਕੇ ਕੀਤੀ ਹੈ। ਉਹਨਾਂ ਲਿਖਿਆ ਕਿ ਅਫ਼ਗਾਨਿਸਤਾਨ ਦੇ ਗੁਰਦੁਆਰਾ ਸਾਹਿਬ ਵਿਚ ਫਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਪੁਖ਼ਤਾ ਇੰਤਜ਼ਾਮ ਕੀਤੇ ਜਾਣ।
ਇਹ ਵੀ ਪੜ੍ਹੋ - ਨਵਜੋਤ ਸਿੱਧੂ ਨੇ ਆਪਣੇ ਸਾਥੀ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਜਨਰਲ ਸਕੱਤਰ ਕੀਤਾ ਨਿਯੁਕਤ
ਕੈਪਟਨ ਨੇ ਵਿਦੇਸ਼ ਮੰਤਰੀ ਨੂੰ ਕਿਹਾ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਭਾਰਤੀਆਂ ਨੂੰ ਉੱਥੋਂ ਸੁਰੱਖਿਅਤ ਵਾਪਸ ਲਿਆਉਣ ਲਈ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਤਿਆਰ ਹੈ। ਜ਼ਿਕਰਯੋਗ ਹੈ ਕਿ ਪੂਰੇ ਅਫ਼ਗਾਨਿਤਸਾਨ 'ਤੇ ਤਾਲਿਬਾਨ ਦਾ ਕਬਜ਼ਾ ਹੋ ਚੁੱਕਾ ਹੈ। ਇਸ ਮਗਰੋਂ ਉੱਥੇ ਹਾਲਾਤ ਬੇਹੱਦ ਨਾਜ਼ੁਕ ਬਣੇ ਹੋਏ ਹਨ ਅਤੇ ਲੋਕ ਜਲਦੀ ਤੋਂ ਜਲਦੀ ਸੁਰੱਖਿਅਤ ਥਾਂ 'ਤੇ ਜਾਣ ਦੀ ਕੋਸ਼ਿਸ਼ 'ਚ ਲੱਗੇ ਹੋਏ ਹਨ।
Ashraf Ghani
ਹੋਰ ਪੜ੍ਹੋ - ਮੱਧ ਪ੍ਰਦੇਸ਼ 'ਚ ਫੌਜੀਆਂ ਦਾ ਪਿੰਡ, ਹਰ ਦੂਜੇ ਘਰ ਦਾ ਨੌਜਵਾਨ ਫੌਜ 'ਚ ਭਰਤੀ, ਕਰ ਰਹੇ ਦੇਸ਼ ਦਾ ਸੇਵਾ
ਇਸ ਦੇ ਨਾਲ ਹੀ ਦੱਸ ਦਈਏ ਕਿ ਤਣਾਅਪੂਰਨ ਸਥਿਤੀਆਂ ਦੇ ਵਿਚਕਾਰ ਖ਼ਬਰ ਇਹ ਵੀ ਸਾਹਮਣੇ ਆ ਰਹੀ ਹੈ ਕਿ ਅਫ਼ਗਾਨ ਰਾਸ਼ਟਰਪਤੀ ਅਸ਼ਰਫ ਗਨੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਹਾਲਾਂਕਿ ਇਸ ਦਾ ਅਧਿਕਾਰਤ ਐਲਾਨ ਛੇਤੀ ਹੀ ਕੀਤਾ ਜਾਵੇਗਾ। ਅਫਗਾਨ ਮੀਡੀਆ ਅਨੁਸਾਰ ਅਸ਼ਰਫ ਗਨੀ ਦੀ ਜਗ੍ਹਾ ਅਲੀ ਅਹਿਮਦ ਜਲਾਲੀ ਨੂੰ ਅੰਤਰਿਮ ਸਰਕਾਰ ਦਾ ਨਵਾਂ ਮੁਖੀ ਬਣਾਇਆ ਗਿਆ ਹੈ।
Ali Ahmad Jalali
ਜਲਾਲੀ ਜਰਮਨੀ ਵਿਚ ਅਫਗਾਨਿਸਤਾਨ ਦੇ ਰਾਜਦੂਤ ਰਹਿ ਚੁੱਕੇ ਹਨ। ਪਹਿਲਾਂ ਖ਼ਬਰ ਇਹ ਆਈ ਸੀ ਕਿ ਤਾਲਿਬਾਨ ਰਾਜਧਾਨੀ ਕਾਬੁਲ ਦੇ ਦਰਵਾਜ਼ੇ 'ਤੇ ਪਹੁੰਚ ਗਿਆ ਹੈ। ਦੇਸ਼ ਦੇ ਕਾਰਜਕਾਰੀ ਗ੍ਰਹਿ ਮੰਤਰੀ ਪਹਿਲਾਂ ਹੀ ਬਿਆਨ ਦੇ ਚੁੱਕੇ ਹਨ ਕਿ ਤਾਲਿਬਾਨ ਨੂੰ ਸ਼ਾਂਤੀਪੂਰਨ ਢੰਗ ਨਾਲ ਸੱਤਾ ਸੌਂਪੀ ਜਾਵੇਗੀ, ਜਿਸ ਤੋਂ ਬਾਅਦ ਸਰਕਾਰ ਦੇ ਡਿੱਗਣ ਦੀਆਂ ਕਿਆਸਅਰਾਈਆਂ ਸਨ।