
ਧਮਾਕੇ ਦੌਰਾਨ ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਨਾਈਜੀਰੀਆ: ਨਾਈਜੀਰੀਆ 'ਚ ਪੈਟਰੋਲ ਟੈਂਕਰ ਪਲਟਣ ਅਤੇ ਫਟਣ ਨਾਲ 90 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖਮੀ ਹੋ ਗਏ। ਘਟਨਾ ਉਦੋਂ ਵਾਪਰੀ ਜਦੋਂ ਦਰਜਨਾਂ ਲੋਕ ਤੇਲ ਲੈਣ ਲਈ ਵਾਹਨ ਵੱਲ ਭੱਜੇ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਪੁਲਿਸ ਬੁਲਾਰੇ ਲਾਵਨ ਐਡਮ ਨੇ ਦੱਸਿਆ ਕਿ ਇਹ ਧਮਾਕਾ ਜਿਗਾਵਾ ਰਾਜ ਵਿੱਚ ਅੱਧੀ ਰਾਤ ਤੋਂ ਬਾਅਦ ਹੋਇਆ ਜਦੋਂ ਟੈਂਕਰ ਡਰਾਈਵਰ ਨੇ ਯੂਨੀਵਰਸਿਟੀ ਦੇ ਨੇੜੇ ਇੱਕ ਹਾਈਵੇਅ 'ਤੇ ਵਾਹਨ ਦਾ ਕੰਟਰੋਲ ਗੁਆ ਦਿੱਤਾ। ਐਡਮ ਨੇ ਕਿਹਾ, "ਨਿਵਾਸੀ ਇੱਕ ਉਲਟੇ ਟੈਂਕਰ ਤੋਂ ਤੇਲ ਕੱਢ ਰਹੇ ਸਨ ਜਦੋਂ ਧਮਾਕਾ ਹੋਇਆ।" ਧਮਾਕੇ ਤੋਂ ਬਾਅਦ ਟੈਂਕਰ 'ਚ ਭਿਆਨਕ ਅੱਗ ਲੱਗ ਗਈ ਅਤੇ 94 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।