
ਜੇਲ੍ਹ ਦੀ ਸਜਾ ਕਰ ਚੁੱਕੇ ਪੂਰੀ
ਅੰਮ੍ਰਿਤਸਰ: ਪਾਕਿਸਤਾਨ ਨੇ ਜੇਲ੍ਹ ਦੀ ਸਜਾ ਪੂਰੀ ਕਰ ਚੁੱਕੇ 20 ਮਛੇਰਿਆਂ ਨੂੰ ਸੋਮਵਾਰ ਨੂੰ ਵਾਹਗਾ ਸਰਹੱਦ 'ਤੇ ਭਾਰਤ ਦੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਹਵਾਲੇ ਕਰ ਦਿੱਤਾ। ਇਨ੍ਹਾਂ ਮਛੇਰਿਆਂ ਨੂੰ ਪਾਕਿਸਤਾਨ ਦੀ ਸਮੁੰਦਰੀ ਸੀਮਾ ਵਿਚ ਮੱਛੀਆਂ ਫੜਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਹ ਆਪਣੀ ਚਾਰ ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਹਨ।
Fishermen
ਸਿੰਧ ਸੂਬੇ ਦੇ ਮਲੇਰ ਦੀ ਜ਼ਿਲ੍ਹਾ ਜੇਲ੍ਹ ਤੋਂ ਰਿਹਾਅ ਹੋਏ 20 ਭਾਰਤੀ ਮਛੇਰੇ ਸੋਮਵਾਰ ਨੂੰ ਇੱਥੇ ਪਹੁੰਚੇ। ਈਧੀ ਫਾਊਂਡੇਸ਼ਨ ਦੇ ਅਧਿਕਾਰੀਆਂ ਨੇ ਦੱਸਿਆ ਕਿ ਈਧੀ ਫਾਊਂਡੇਸ਼ਨ ਮਛੇਰਿਆਂ ਨੂੰ ਆਪਣੇ ਨਾਲ ਲਾਹੌਰ ਲੈ ਗਈ, ਉਨ੍ਹਾਂ ਨੂੰ ਖਾਣਾ ਖੁਆਇਆ ਅਤੇ ਵਾਹਗਾ ਸਰਹੱਦ 'ਤੇ ਲੈ ਕੇ ਆਈ। ਉੱਥੇ ਉਨ੍ਹਾਂ ਦੇ ਇਮੀਗ੍ਰੇਸ਼ਨ ਅਤੇ ਕੋਵਿਡ ਆਦਿ ਦੀ ਜਾਂਚ ਦੀ ਪ੍ਰਕਿਰਿਆ ਪੂਰੀ ਕੀਤੀ ਗਈ। ਸ਼ਾਮ ਨੂੰ ਉਹ ਭਾਰਤੀ ਸਰਹੱਦ ਵਿੱਚ ਦਾਖ਼ਲ ਹੋਏ।
Fishermen
ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਨਾਗਰਿਕਾਂ (ਮਛੇਰਿਆਂ) ਨੂੰ ਭਾਰਤ ਦੀ ਸੀਮਾ ਸੁਰੱਖਿਆ ਬਲ ਦੇ ਹਵਾਲੇ ਕਰ ਦਿੱਤਾ ਹੈ। ਪਾਕਿਸਤਾਨ ਦੇ ਖੇਤਰੀ ਪਾਣੀਆਂ ਵਿਚ ਦਾਖਲ ਹੋਣ ਤੋਂ ਬਾਅਦ ਗ੍ਰਿਫਤਾਰ ਕੀਤੇ ਗਏ ਜ਼ਿਆਦਾਤਰ ਭਾਰਤੀ ਮਛੇਰਿਆਂ ਨੂੰ ਚਾਰ ਤੋਂ ਪੰਜ ਸਾਲ ਦੀ ਕੈਦ ਦਾ ਸਾਹਮਣਾ ਕਰਨਾ ਪੈਂਦਾ ਹੈ। ਇਨ੍ਹਾਂ 20 ਭਾਰਤੀ ਮਛੇਰਿਆਂ ਨੂੰ ਪਾਕਿਸਤਾਨੀ ਸਮੁੰਦਰੀ ਸੁਰੱਖਿਆ ਬਲ (ਪੀ.ਐੱਮ.ਐੱਸ.ਐੱਫ.) ਨੇ ਪਾਕਿਸਤਾਨੀ ਜਲ ਖੇਤਰ 'ਚ ਗੈਰ-ਕਾਨੂੰਨੀ ਤੌਰ 'ਤੇ ਮੱਛੀਆਂ ਫੜਨ ਦੇ ਦੋਸ਼ 'ਚ ਗ੍ਰਿਫਤਾਰ ਕਰਕੇ ਪੁਲਸ ਹਵਾਲੇ ਕੀਤਾ ਸੀ।