
ਫਰਾਂਸ ਦੇ ਗ੍ਰਹਿ ਮੰਤਰੀ ਗੇਰਾਲਡ ਡਾਰਮੈਨਿਨ ਨੇ ਕਿਹਾ ਕਿ ਵੌਲਕਸ-ਐਨ-ਵੇਲਿਨ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ
ਲਿਓਨ: ਫਰਾਂਸ ਦੇ ਲਿਓਨ ਸ਼ਹਿਰ ਦੇ ਬਾਹਰੀ ਇਲਾਕੇ ਵਿਚ ਸਥਿਤ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਕਾਰਨ 5 ਬੱਚਿਆਂ ਸਣੇ 10 ਲੋਕਾਂ ਦੀ ਮੌਤ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਫਰਾਂਸਿਸੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ।
ਰੋਨ ਖੇਤਰ ਦੇ ਪ੍ਰਸ਼ਾਸਕ ਨੇ ਕਿਹਾ ਕਿ ਵੌਲਕਸ-ਐਨ-ਵੇਲਿਨ ਸ਼ਹਿਰ ਦੇ ਇਕ ਅਪਾਰਟਮੈਂਟ ਵਿਚ ਅੱਗ ਲੱਗਣ ਦੀ ਘਟਨਾ ਵਿਚ 14 ਲੋਕ ਜ਼ਖਮੀ ਹੋਏ ਹਨ, ਇਹਨਾਂ ਵਿਚੋਂ 4 ਗੰਭੀਰ ਜ਼ਖਮੀ ਹਨ। ਉਹਨਾਂ ਦੱਸਿਆ ਘਟਨਾ ਵਾਲੀ ਥਾਂ ’ਤੇ ਫਾਇਰ ਬ੍ਰਿਗੇਡ ਦੀਆਂ 170 ਗੱਡੀਆਂ ਭੇਜੀਆਂ ਗਈਆਂ।
ਫਰਾਂਸ ਦੇ ਗ੍ਰਹਿ ਮੰਤਰੀ ਗੇਰਾਲਡ ਡਾਰਮੈਨਿਨ ਨੇ ਕਿਹਾ ਕਿ ਵੌਲਕਸ-ਐਨ-ਵੇਲਿਨ ਵਿਚ ਇਕ ਰਿਹਾਇਸ਼ੀ ਇਮਾਰਤ ਵਿਚ ਸ਼ੁੱਕਰਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਘਟਨਾ 'ਚ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ। ਗ੍ਰਹਿ ਮੰਤਰੀ ਨੇ ਦੱਸਿਆ ਕਿ ਉਹ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਦੇ ਲਗਾਤਾਰ ਸੰਪਰਕ ਵਿਚ ਹਨ। ਉਹਨਾਂ ਦੱਸਿਆ ਕਿ 170 ਫਾਇਰਫਾਈਟਰ ਅੱਗ ਬੁਝਾਉਣ ਵਿੱਚ ਲੱਗੇ ਹੋਏ ਹਨ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾਵੇਗੀ।