Australia ਦੇ ਬੋਂਡਾਈ ਬੀਚ ਉਤੇ ਅਤਿਵਾਦੀ ਹਮਲੇ ਮਗਰੋਂ ਜ਼ਖ਼ਮੀ ਲੋਕਾਂ 'ਚ ਤਿੰਨ ਭਾਰਤੀ ਵੀ ਸ਼ਾਮਲ

By : JAGDISH

Published : Dec 16, 2025, 4:58 pm IST
Updated : Dec 16, 2025, 4:58 pm IST
SHARE ARTICLE
Three Indians among those injured in terror attack on Australia's Bondi Beach
Three Indians among those injured in terror attack on Australia's Bondi Beach

ਤਿੰਨ ਭਾਰਤੀ ਵਿਦਿਆਰਥੀਆਂ ਵਿਚੋਂ ਦੋ ਦਾ ਹਸਪਤਾਲ 'ਚ ਚੱਲ ਰਿਹਾ ਇਲਾਜ

ਮੈਲਬੌਰਨ : ਆਸਟ੍ਰੇਲੀਆ ਵਿਚ ਸਿਡਨੀ ਦੇ ਬੋਂਡਾਈ ਬੀਚ ਉਤੇ ਹੋਏ ਅਤਿਵਾਦੀ ਹਮਲੇ ’ਚ ਜ਼ਖ਼ਮੀ ਹੋਏ 40 ਲੋਕਾਂ ਵਿਚ 3 ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ। ਇਹ ਜਾਣਕਾਰੀ ਸਥਾਨਕ ਮੀਡੀਆ ’ਚ ਛਪੀ ਇਕ ਖ਼ਬਰ ’ਚ ਦਿਤੀ ਗਈ ਹੈ। ‘ਆਸਟ੍ਰੇਲੀਆ ਟੂਡੇ’ ਨਿਊਜ਼ ਪੋਰਟਲ ਮੁਤਾਬਕ ਜ਼ਖਮੀ ਹੋਏ ਤਿੰਨ ਭਾਰਤੀ ਵਿਦਿਆਰਥੀਆਂ ਵਿਚੋਂ ਦੋ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। 

ਆਸਟਰੇਲੀਆ ਦੇ ਅਧਿਕਾਰੀਆਂ ਨੇ ਐਤਵਾਰ ਨੂੰ ਹੋਏ ਹਮਲੇ ਵਿਚ ਜ਼ਖਮੀ ਹੋਏ ਭਾਰਤੀ ਵਿਦਿਆਰਥੀਆਂ ਦੀ ਪਛਾਣ ਜਾਰੀ ਨਹੀਂ ਕੀਤੀ ਹੈ। ਰੀਪੋਰਟ ’ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੌਰਾਨ ਭਾਰਤੀ ਵਿਦਿਆਰਥੀ ਜ਼ਖਮੀ ਹੋ ਗਏ ਹਨ ਅਤੇ ਉਨ੍ਹਾਂ ਦੀ ਸਹੀ ਹਾਲਤ ਦੀ ਅਜੇ ਰਸਮੀ ਤੌਰ ਉਤੇ ਪੁਸ਼ਟੀ ਨਹੀਂ ਕੀਤੀ ਗਈ ਹੈ। 

ਅਧਿਕਾਰੀਆਂ ਨੇ ਦਸਿਆ ਕਿ 24 ਸਾਲ ਦੇ ਨਵੀਦ ਅਕਰਮ ਅਤੇ ਉਸ ਦੇ 50 ਸਾਲ ਦੇ ਪਿਤਾ ਸਾਜਿਦ ਅਕਰਮ ਨੇ ਯਹੂਦੀ ਤਿਉਹਾਰ ਹਨੁਕਾ ਮਨਾ ਰਹੇ ਲੋਕਾਂ ਉਤੇ ਐਤਵਾਰ ਸ਼ਾਮ ਗੋਲੀਆਂ ਚਲਾ ਦਿਤੀਆਂ ਸਨ। ਇਸ ਹਮਲੇ ’ਚ 10 ਸਾਲ ਦੀ ਇਕ ਕੁੜੀ ਸਮੇਤ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਜ਼ਖਮੀਆਂ ਵਿਚੋਂ ਪੰਜ ਦੀ ਹਾਲਤ ਗੰਭੀਰ ਬਣੀ ਹੋਈ ਹੈ, ਜਦਕਿ ਦੋ ਜ਼ਖਮੀ ਪੁਲਿਸ ਅਧਿਕਾਰੀਆਂ ਦੀ ਹਾਲਤ ਨਾਜ਼ੁਕ ਹੈ ਪਰ ਸਥਿਰ ਹੈ। 

ਨਿਊ ਸਾਊਥ ਵੇਲਜ਼ ਦੇ ਪੁਲਿਸ ਕਮਿਸ਼ਨਰ ਮਾਲ ਲੈਨਯਨ ਦੇ ਹਵਾਲੇ ਨਾਲ ਰੀਪੋਰਟ ਵਿਚ ਕਿਹਾ ਗਿਆ ਹੈ ਕਿ ਜਿਵੇਂ-ਜਿਵੇਂ ਨਵੀਂ ਜਾਣਕਾਰੀ ਸਾਹਮਣੇ ਆ ਰਹੀ ਹੈ, ਜਾਂਚ ਦਾ ਦਾਇਰਾ ਵਧ ਰਿਹਾ ਹੈ। ਇਸ ਵਿਚ ਕਥਿਤ ਹਮਲਾਵਰਾਂ ਦੀ ਕੌਮਾਂਤਰੀ ਯਾਤਰਾ ਅਤੇ ਕੱਟੜਪੰਥੀ ਸਮੱਗਰੀ ਦੀ ਬਰਾਮਦਗੀ ਸ਼ਾਮਲ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement