ਹਥਿਆਰ ਡੀਲਰ ਸੰਜੇ ਭੰਡਾਰੀ ਨੂੰ ਭਾਰਤ ਹਵਾਲੇ ਕਰਨ ਦੇ ਹੁਕਮ ਜਾਰੀ 
Published : Jan 17, 2023, 7:07 pm IST
Updated : Jan 17, 2023, 7:07 pm IST
SHARE ARTICLE
Image
Image

ਇਸ ਵੇਲੇ ਲੰਡਨ 'ਚ ਹੈ 'ਵਿਚੋਲਾ' ਸੰਜੇ ਭੰਡਾਰੀ, ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਦਿੱਤੇ ਆਦੇਸ਼ 

 

ਲੰਡਨ - ਬਰਤਾਨੀਆ ਦੀ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਟੈਕਸ ਚੋਰੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਹਥਿਆਰਾਂ ਦੇ ਸੌਦੇ 'ਚ ਵਿਚੋਲੇ ਅਤੇ ਸਲਾਹਕਾਰ ਸੰਜੇ ਭੰਡਾਰੀ ਨੂੰ  ਭਾਰਤ ਹਵਾਲੇ ਕਰਨ ਦੇ ਹੁਕਮ ਦਿੱਤੇ ਹਨ।

ਗ੍ਰਹਿ ਮੰਤਰਾਲੇ ਦੇ ਸੂਤਰਾਂ ਅਨੁਸਾਰ ਹਵਾਲਗੀ ਦੇ ਹੁਕਮ ਪਿਛਲੇ ਹਫ਼ਤੇ ਦਿੱਤੇ ਗਏ ਸੀ ਅਤੇ ਭੰਡਾਰੀ ਕੋਲ ਲੰਡਨ ਹਾਈ ਕੋਰਟ ਵਿੱਚ ਅਪੀਲ ਕਰਨ ਲਈ ਇਸ ਮਹੀਨੇ ਦੇ ਅੰਤ ਤੱਕ 14 ਦਿਨ ਦਾ ਸਮਾਂ ਹੈ। 

ਭਾਰਤੀ ਅਧਿਕਾਰੀਆਂ ਨੇ ਭੰਡਾਰੀ (60) ਦੀ ਹਵਾਲਗੀ ਦੀਆਂ ਦੋ ਬੇਨਤੀਆਂ ਕੀਤੀਆਂ ਸਨ। ਪਹਿਲੀ ਬੇਨਤੀ ਮਨੀ ਲਾਂਡਰਿੰਗ ਨਾਲ ਸੰਬੰਧਿਤ ਹੈ ਜਦਕਿ ਦੂਜੀ ਟੈਕਸ ਚੋਰੀ ਨਾਲ। 

ਇਸ ਤੋਂ ਪਹਿਲਾਂ ਨਵੰਬਰ ਵਿੱਚ ਯੂਕੇ ਦੀ ਇੱਕ ਅਦਾਲਤ ਨੇ ਫ਼ੈਸਲਾ ਸੁਣਾਇਆ ਸੀ ਕਿ ਭੰਡਾਰੀ ਨੂੰ ਟੈਕਸ ਚੋਰੀ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ਦਾ ਸਾਹਮਣਾ ਕਰਨ ਲਈ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਇਸ ਨਾਲ ਬਰਤਾਨਵੀ ਸਰਕਾਰ ਨੂੰ ਭੰਡਾਰੀ ਦੀ ਹਵਾਲਗੀ ਦਾ ਹੁਕਮ ਦੇਣ ਦਾ ਰਾਹ ਪੱਧਰਾ ਹੋ ਗਿਆ।

ਜ਼ਿਲ੍ਹਾ ਜੱਜ ਮਾਈਕਲ ਸਨੋ ਨੇ ਪਿਛਲੇ ਸਾਲ ਲੰਡਨ ਦੀ ਵੈਸਟਮਿੰਸਟਰ ਮੈਜਿਸਟ੍ਰੇਟ ਅਦਾਲਤ ਵਿੱਚ ਇਸ ਕੇਸ ਦੀ ਸੁਣਵਾਈ ਕੀਤੀ ਸੀ, ਅਤੇ ਫ਼ੈਸਲਾ ਸੁਣਾਇਆ ਸੀ ਕਿ ਭੰਡਾਰੀ ਦੀ ਹਵਾਲਗੀ 'ਤੇ ਕੋਈ ਰੋਕ ਨਹੀਂ ਹੈ ਅਤੇ ਇਸ ਮਾਮਲੇ ਨੂੰ ਮਾਮਲਾ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਬ੍ਰੇਵਰਮੈਨ ਕੋਲ ਭੇਜ ਦਿੱਤਾ ਸੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਅਮਰੀਕਾ ਨੇ ਪਹਿਲੀ ਵਾਰ ਲੰਬੀ ਦੂਰੀ ਦੀ PrSM ਮਿਜ਼ਾਈਲ ਦਾਗੀ

05 Mar 2026 10:54 AM

ਨੈਨਸੀ ਗਰੇਵਾਲ ਦਾ ਕੈਨੇਡਾ 'ਚ ਕਤਲ

05 Mar 2026 10:53 AM

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM
Advertisement