ਕੈਨੇਡਾ ’ਚ ਐਮਰਜੈਂਸੀ ਲਾਗੂ ਹੁੰਦੇ ਹੀ ਟਰੱਕਾਂ ਵਾਲਿਆਂ ਦੀ ਹੜਤਾਲ ਖ਼ਤਮ
Published : Feb 17, 2022, 1:21 pm IST
Updated : Feb 17, 2022, 1:21 pm IST
SHARE ARTICLE
Photo
Photo

ਪੁਲਿਸ ਮੁਖੀ ਨੇ ਦਿਤਾ ਅਸਤੀਫ਼ਾ

 

ਉਟਾਵਾ : ਕੈਨੇਡਾ ਵਿਚ ਟਰੱਕ ਮਾਰਚ ਪਿਛੋਂ ਹਾਲਾਤ ਵਿਗੜਨ ਕਾਰਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ 50 ਸਾਲ ਵਿਚ ਪਹਿਲੀ ਵਾਰ ਦੇਸ਼ ਵਿਚ ਮੰਗਲਵਾਰ ਨੂੰ ਐਮਰਜੈਂਸੀ ਲਾਗੂ ਕੀਤੀ ਗਈ, ਜਿਸ ਮਗਰੋਂ ਅਮਰੀਕਾ-ਕੈਨੇਡਾ ਸਰਹੱਦ ਦੇ ਨਾਲ ਮੋਂਟਾਨਾ ਰੋਡ ’ਤੇ ਟਰੱਕਾਂ ਅਤੇ ਹੋਰ ਵਾਹਨਾਂ ਦੀ ਦੋ ਹਫ਼ਤਿਆਂ ਤੋਂ ਚਲ ਰਹੀ ਹੜਤਾਲ ਖ਼ਤਮ ਹੋ ਗਈ ਹੈ। 

 

Anti-vaccine truck drivers surround Prime Minister Justin Trudeau's residence in Canada Canada

ਵਾਹਨ ਦਖਣੀ ਅਲਬਰਟਾ ਦੇ ਕਸਬੇ ਵਿਚੋਂ ਲੰਘਣੇ ਸ਼ੁਰੂ ਹੋ ਗਏ ਹਨ। ਉਥੇ ਹੀ ਮਾਮਲੇ ਨਾਲ ਸਹੀ ਢੰਗ ਨਾਲ ਨਾ ਨਜਿੱਠਣ ਲਈ ਆਲੋਚਨਾ ਦਾ ਸਾਹਮਣਾ ਕਰ ਰਹੇ ਉਟਾਵਾ ਪੁਲਿਸ ਮੁਖੀ ਪੀਟਰ ਸਲੋਲੀ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ ਹੈ। ਇਹ ਦੋਵੇਂ ਘਟਨਾਵਾਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵਲੋਂ ਅੰਦੋਲਨ ਨੂੰ ਖ਼ਤਮ ਕਰਨ ਲਈ ਐਮਰਜੈਂਸੀ ਸ਼ਕਤੀਆਂ ਦੀ ਵਰਤੋਂ ਕਰਨ ਤੋਂ ਇਕ ਦਿਨ ਬਾਅਦ ਵਾਪਰੀਆਂ ਹਨ।

Anti-vaccine truck drivers surround Prime Minister Justin Trudeau's residence in Canada Canada

ਜ਼ਿਕਰਯੋਗ ਹੈ ਕਿ ਲਾਜ਼ਮੀ ਕੋਵਿਡ-19 ਟੀਕਾਕਰਨ ਅਤੇ ਵਿਆਪਕ ਸਿਹਤ ਪਾਬੰਦੀਆਂ ਵਿਰੁਧ ਪ੍ਰਦਰਸ਼ਨਕਾਰੀਆਂ ਨੇ 29 ਜਨਵਰੀ ਤੋਂ ਅਲਬਰਟਾ ਦੇ ਕੂਟਸ  ਸਥਿਤ ਅਮਰੀਕਾ ਜਾਣ ਵਾਲੇ ਰਸਤੇ ਨੂੰ ਬੰਦ ਕਰ ਦਿਤਾ ਸੀ। ਕੁੱਝ ਦਿਨ ਪਹਿਲਾਂ ਹੀ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਨੇ ਸਰਹੱਦ ’ਤੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਬੰਦੂਕਾਂ ਅਤੇ ਗੋਲਾ ਬਾਰੂਦ ਦਾ ਜਖੀਰਾ ਜ਼ਬਤ ਕੀਤਾ ਸੀ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement