ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਹਿੰਦੂ ਤੇ ਸਿੱਖ ਭਾਈਚਾਰਿਆਂ ਦੇ ਸ਼ਮਸ਼ਾਨਘਾਟਾਂ ਲਈ ਜ਼ਮੀਨ ਮਨਜ਼ੂਰ 
Published : Feb 17, 2023, 7:11 pm IST
Updated : Feb 17, 2023, 7:11 pm IST
SHARE ARTICLE
image For Representational Purpose Only
image For Representational Purpose Only

ਘੱਟ ਗਿਣਤੀ ਭਾਈਚਾਰਿਆਂ ਨੂੰ ਸਸਕਾਰ ਲਈ 100 ਕਿਲੋਮੀਟਰ ਦੂਰ ਜਾਣਾ ਪੈਂਦਾ ਸੀ

 

ਪੇਸ਼ਾਵਰ - ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਕਾਰਜਕਾਰੀ ਮੰਡਲ ਨੇ ਸ਼ੁੱਕਰਵਾਰ ਨੂੰ ਆਪਣੀ ਪਹਿਲੀ ਬੈਠਕ 'ਚ ਸੂਬੇ 'ਚ ਹਿੰਦੂਆਂ ਅਤੇ ਸਿੱਖਾਂ ਲਈ ਸ਼ਮਸ਼ਾਨਘਾਟ ਬਣਾਉਣ ਲਈ ਔਕਾਫ਼ ਵਿਭਾਗ ਨੂੰ ਕਰੀਬ ਦੋ ਏਕੜ ਸਰਕਾਰੀ ਜ਼ਮੀਨ ਤਬਦੀਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

ਕਾਰਜਕਾਰੀ ਮੁੱਖ ਮੰਤਰੀ ਮੁਹੰਮਦ ਆਜ਼ਮ ਖਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ, ਕਾਰਜਕਾਰੀ ਮੰਤਰੀ ਮੰਡਲ ਨੇ ਪੇਸ਼ਾਵਰ ਅਤੇ ਨੌਸ਼ਹਿਰਾ ਜ਼ਿਲ੍ਹਿਆਂ ਵਿੱਚ ਹਿੰਦੂ ਅਤੇ ਸਿੱਖ ਭਾਈਚਾਰਿਆਂ ਲਈ ਇੱਕ-ਇੱਕ ਸ਼ਮਸ਼ਾਨਘਾਟ ਅਤੇ ਕੋਹਾਟ ਜ਼ਿਲ੍ਹੇ ਵਿੱਚ ਇੱਕ ਇਸਾਈ ਕਬਰਿਸਤਾਨ ਲਈ ਔਕਾਫ਼ ਵਿਭਾਗ ਅੱਧੇ ਏਕੜ ਤੋਂ ਥੋੜ੍ਹੀ ਘੱਟ ਜ਼ਮੀਨ ਦੇ ਤਬਾਦਲੇ ਨੂੰ ਮਨਜ਼ੂਰੀ ਦਿੱਤੀ। 

ਕਾਰਜਕਾਰੀ ਮੰਤਰੀ ਮੰਡਲ ਨੇ ਦੋ ਏਕੜ ਸਰਕਾਰੀ ਜ਼ਮੀਨ ਘੱਟ ਗਿਣਤੀ ਭਾਈਚਾਰਿਆਂ ਨੂੰ ਤਬਦੀਲ ਕਰਨ ਦੀ ਮਨਜ਼ੂਰੀ ਦਿੱਤੀ ਹੈ। ਭਾਈਚਾਰਿਆਂ ਨੇ ਚਿਰੋਕੀ ਮੰਗ ਨੂੰ ਪੂਰਾ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ।

ਹਿੰਦੂ ਭਾਈਚਾਰੇ ਦੇ ਨੇਤਾ ਹਾਰੂਨ ਸਰਬ ਦਿਆਲ ਨੇ ਘੱਟ ਗਿਣਤੀਆਂ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਕੈਬਨਿਟ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ, ਪਰ ਬਸਤੀਆਂ ਨੇੜੇ ਅੰਤਿਮ ਸਸਕਾਰ ਵਿੱਚ ਆਉਂਦੀਆਂ ਮੁਸ਼ਕਿਲਾਂ ਦਾ ਹਵਾਲਾ ਦਿੰਦੇ ਹੋਏ ਸਰਕਾਰ ਨੂੰ ਜਲ ਸਰੋਤਾਂ ਦੇ ਨੇੜੇ ਅਤੇ ਸਥਾਨਕ ਆਬਾਦੀ ਤੋਂ ਦੂਰ ਇਲਾਕਿਆਂ 'ਚ ਜ਼ਮੀਨ ਅਲਾਟ ਕਰਨ ਦੀ ਬੇਨਤੀ ਕੀਤੀ।

ਹਿੰਦੂ ਅਤੇ ਸਿੱਖ ਭਾਈਚਾਰਿਆਂ ਨੂੰ ਆਪਣੇ ਭਾਈਚਾਰੇ ਦੇ ਮੈਂਬਰਾਂ ਦੇ ਅੰਤਿਮ ਸਸਕਾਰ ਕਰਨ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇੱਥੋਂ ਤੱਕ ਕਿ ਅੰਤਿਮ ਸਸਕਾਰ ਲਈ ਉਨ੍ਹਾਂ ਨੂੰ ਪੇਸ਼ਾਵਰ ਤੋਂ ਲਗਭਗ 100 ਕਿਲੋਮੀਟਰ ਦੂਰ ਅਟਕ ਜ਼ਿਲ੍ਹੇ ਵਿੱਚ ਵੀ ਜਾਣਾ ਪੈਂਦਾ ਹੈ।

Tags: pakistan, sikh, hindu

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement