ਕੈਨੇਡਾ ਸਰਕਾਰ ਨੇ ਦੇਸ਼ ਦੇ ਇਮੀਗ੍ਰੇਸ਼ਨ ਨਿਯਮਾਂ ’ਚ ਕੀਤਾ ਬਦਲਾਅ

By : JUJHAR

Published : Feb 17, 2025, 1:36 pm IST
Updated : Feb 17, 2025, 1:36 pm IST
SHARE ARTICLE
The Canadian government has made changes to the country's immigration rules
The Canadian government has made changes to the country's immigration rules

ਕੈਨੇਡਾ ’ਚ ਹੁਣ ਸਟੱਡੀ ਅਤੇ ਵਰਕ ਪਰਮਿਟ ਤੁਰਤ ਰੱਦ ਹੋਣਗੇ

ਕੈਨੇਡਾ ਸਰਕਾਰ ਨੇ ਦੇਸ਼ ਦੇ ਇਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ ਕੀਤੇ ਹਨ ਤਾਂ ਜੋ ਕੈਨੇਡਾ ਦੀ ਇਮੀਗ੍ਰੇਸ਼ਨ ਪ੍ਰਣਾਲੀ ਦੀ ਭਰੋਸੇਯੋਗਤਾ ਵਿਚ ਸੁਧਾਰ ਕੀਤਾ ਜਾ ਸਕੇ ਅਤੇ ਵਿਸ਼ਵਾਸ ਨੂੰ ਮਜ਼ਬੂਤ ਕੀਤਾ ਜਾ ਸਕੇ।  ਕੈਨੇਡਾ ਵਿਚ ਪੜ੍ਹਨ ਅਤੇ ਕੰਮ ਕਰਨ ਦੀ ਯੋਜਨਾ ਬਣਾਉਣ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਹੁਣ ਵੱਧ ਗਈਆਂ ਹਨ। ਦਰਅਸਲ ਕੈਨੇਡਾ ਨੇ ਆਪਣੇ ਇਮੀਗ੍ਰੇਸ਼ਨ ਨਿਯਮਾਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਸਖ਼ਤ ਕਰ ਦਿਤਾ ਹੈ।

ਨਵੇਂ ਨਿਯਮਾਂ ਦੇ ਤਹਿਤ, ਬਾਰਡਰ ਅਤੇ ਇਮੀਗ੍ਰੇਸ਼ਨ ਅਧਿਕਾਰੀ ਹੁਣ ਸਟੱਡੀ ਅਤੇ ਵਰਕ ਪਰਮਿਟ ਵਰਗੇ ਅਸਥਾਈ ਰਿਹਾਇਸ਼ੀ ਵੀਜ਼ੇ ਨੂੰ ਸਿੱਧੇ ਤੌਰ ’ਤੇ ਰੱਦ ਕਰ ਸਕਣਗੇ। ਇਹ ਤਬਦੀਲੀਆਂ ਇਮੀਗ੍ਰੇਸ਼ਨ, ਰਫਿਊਜੀ ਅਤੇ ਸਿਟੀਜ਼ਨਸ਼ਿਪ ਕੈਨੇਡਾ (9R33) ਦੁਆਰਾ ਲਾਗੂ ਕੀਤੀਆਂ ਗਈਆਂ ਹਨ। ਇਹ ਨਿਯਮ 31 ਜਨਵਰੀ, 2025 ਤੋਂ ਲਾਗੂ ਹੋ ਗਏ ਹਨ ਅਤੇ ਕੈਨੇਡਾ ਗਜ਼ਟ 99 ਵਿਚ ਵੀ ਪ੍ਰਕਾਸ਼ਿਤ ਕੀਤੇ ਗਏ ਹਨ।

ਆਈਆਰਸੀਸੀ ਨੇ ਇਸ ਮਾਮਲੇ ਵਿੱਚ ਇੱਕ ਬਿਆਨ ਜਾਰੀ ਕੀਤਾ ਹੈ। ਆਪਣੇ ਬਿਆਨ ਵਿੱਚ, 9R33 ਨੇ ਕਿਹਾ, ‘ਅਸੀਂ ਪ੍ਰਕਿਰਿਆਵਾਂ ਵਿਚ ਸੁਧਾਰ ਕਰਨਾ ਜਾਰੀ ਰੱਖਾਂਗੇ ਅਤੇ ਸਰਹੱਦ ਨੂੰ ਸੁਰੱਖਿਅਤ ਕਰਨ ਅਤੇ ਇਮੀਗ੍ਰੇਸ਼ਨ ਪ੍ਰਣਾਲੀ ਦੀ ਸੁਰੱਖਿਆ ਲਈ ਉਪਕਰਣਾਂ ਵਿਚ ਨਿਵੇਸ਼ ਕਰਨਾ ਜਾਰੀ ਰੱਖਾਂਗੇ।’ ਨਵੇਂ ਨਿਯਮਾਂ ਤਹਿਤ ਅਧਿਕਾਰੀ ਇਲੈਕਟਰਾਨਿਕ ਟਰੈਵਲ ਅਥਾਰਾਈਜ਼ੇਸ਼ਨ (ਈਟੀਏ) ਅਤੇ ਪਰਮਾਨੈਂਟ ਰੈਜ਼ੀਡੈਂਸ ਵੀਜ਼ਾ (ਟੀਆਰਵੀ) ਨੂੰ ਰੱਦ ਕਰ ਸਕਦੇ ਹਨ।

ਹਾਲਾਂਕਿ, ਇਹ ਉਦੋਂ ਹੋ ਸਕਦਾ ਹੈ ਜੇਕਰ ਕੋਈ ਵਿਅਕਤੀ ਅਯੋਗ ਹੈ ਜਾਂ ਗਲਤ ਜਾਣਕਾਰੀ ਪ੍ਰਦਾਨ ਕਰਦਾ ਹੈ ਜਾਂ ਉਸ ਦਾ ਅਪਰਾਧਕ ਰਿਕਾਰਡ ਹੈ ਜਾਂ ਉਸ ਦੇ ਹਾਲਾਤ ਕਿਸੇ ਤਰੀਕੇ ਨਾਲ ਬਦਲ ਜਾਂਦੇ ਹਨ। ਇਸ ਤੋਂ ਇਲਾਵਾ ਹੁਣ ਸਟੱਡੀ ਅਤੇ ਵਰਕ ਪਰਮਿਟ ਵੀ ਕੁਝ ਖਾਸ ਹਾਲਾਤਾਂ ’ਚ ਰੱਦ ਕੀਤੇ ਜਾ ਸਕਦੇ ਹਨ। ਉਦਾਹਰਣ ਵਜੋਂ, ਜੇਕਰ ਪਰਮਿਟ ਧਾਰਕ ਕੈਨੇਡਾ ਦਾ ਸਥਾਈ ਨਿਵਾਸੀ ਬਣ ਜਾਂਦਾ ਹੈ,

ਉਸ ਦੀ ਮੌਤ ਹੋ ਜਾਂਦੀ ਹੈ ਜਾਂ ਉਸ ਦੇ ਦਸਤਾਵੇਜ਼ਾਂ ਵਿਚ ਕੋਈ ਪ੍ਰਸ਼ਾਸਕੀ ਗ਼ਲਤੀ ਹੈ ਤਾਂ ਅਜਿਹੀ ਸਥਿਤੀ ਵਿਚ ਪਰਮਿਟ ਰੱਦ ਕੀਤਾ ਜਾ ਸਕਦਾ ਹੈ। ਕੈਨੇਡਾ ’ਚ ਇਮੀਗ੍ਰੇਸ਼ਨ ਸਬੰਧੀ ਨਿਯਮਾਂ ’ਚ ਬਦਲਾਅ ਕੀਤੇ ਜਾ ਰਹੇ ਹਨ ਅਤੇ ਇਸ ਦਾ ਸਭ ਤੋਂ ਜ਼ਿਆਦਾ ਅਸਰ ਭਾਰਤੀਆਂ ’ਤੇ ਦੇਖਣ ਨੂੰ ਮਿਲ ਰਿਹਾ ਹੈ।

ਵਰਨਣਯੋਗ ਹੈ ਕਿ ਇਸ ਤੋਂ ਪਹਿਲਾਂ ਅਧਿਕਾਰੀਆਂ ਨੂੰ ਵੀਜ਼ਾ ਅਤੇ ਪਰਮਿਟ ਦੀਆਂ ਅਰਜ਼ੀਆਂ ਰੱਦ ਕਰਨ ਦਾ ਅਧਿਕਾਰ ਸੀ, ਪਰ ਜੋ ਪਰਮਿਟ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਸੀਮਤ ਸ਼ਕਤੀਆਂ ਨਾਲ ਰੱਦ ਕੀਤਾ ਜਾ ਸਕਦਾ ਸੀ। ਹਾਲਾਂਕਿ ਨਵੇਂ ਨਿਯਮਾਂ ਦੇ ਲਾਗੂ ਹੋਣ ਤੋਂ ਬਾਅਦ ਉਨ੍ਹਾਂ ਪਰਮਿਟਾਂ ਨੂੰ ਰੱਦ ਕਰਨ ਦੀ ਪੂਰੀ ਸ਼ਕਤੀ ਦਿਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement