24 ਘੰਟੇ ਦੌਰਾਨ ਦੁਨੀਆ ਭਰ ‘ਚੋਂ ਸਾਹਮਣੇ ਆਏ 95000 ਨਵੇਂ ਮਾਮਲੇ, 7000 ਦੀ ਮੌਤ
Published : Apr 17, 2020, 7:42 am IST
Updated : Apr 17, 2020, 7:42 am IST
SHARE ARTICLE
Photo
Photo

ਕੋਰੋਨਾ ਵਾਇਰਸ ਹਾਲੇ ਵੀ ਦੁਨੀਆ ਭਰ ਵਿਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ

ਨਵੀਂ ਦਿੱਲੀ: ਕੋਰੋਨਾ ਵਾਇਰਸ ਹਾਲੇ ਵੀ ਦੁਨੀਆ ਭਰ ਵਿਚ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ ਅਤੇ ਅਮਰੀਕਾ ਤੋਂ ਇਲਾਵਾ ਬੀਤੇ ਦੋ ਦਿਨਾਂ ਤੋਂ ਫਰਾਂਸ ਵਿਚ ਵੀ ਵੱਡੀ ਗਿਣਤੀ ‘ਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਿਲਸਿਲਾ ਵੀਰਵਾਰ ਨੂੰ ਵੀ ਜਾਰੀ ਰਿਹਾ ਅਤੇ ਦੁਨੀਆ ਭਰ ਵਿਚ ਕੋਰੋਨਾ (ਕੋਵਿਡ 19) ਦੇ ਲਗਭਗ 95000 ਨਵੇਂ ਮਾਮਲੇ ਸਾਹਮਣੇ ਆਏ, ਜਿਸ ਤੋਂ ਬਾਅਦ ਕੁੱਲ ਕੇਸ 21,81,000 ਤੋਂ ਵੱਧ ਹੋ ਗਏ ਹਨ।

File PhotoFile Photo

ਵੀਰਵਾਰ ਨੂੰ ਦੁਨੀਆ ਭਰ ਵਿਚ ਲਗਭਗ 7000 ਲੋਕਾਂ ਨੇ ਕੋਰੋਨਾ ਵਾਇਰਸ ਕਾਰਨ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਹੁਣ ਮਰਨ ਵਾਲਿਆਂ ਦੀ ਕੁੱਲ ਗਿਣਤੀ 1,45,466 ਤੱਕ ਪਹੁੰਚ ਗਈ ਹੈ। ਦੱਸ ਦਈਏ ਕਿ ਵਿਸ਼ਵ ਭਰ ਵਿਚ ਕੋਰੋਨਾ ਦੇ 15 ਲੱਖ ਤੋਂ ਵੱਧ ਐਕਟਿਵ ਕੇਸ ਹਨ ਜਦਕਿ ਲਗਭਗ 57000 ਲੋਕਾਂ ਦੀ ਸਥਿਤੀ ਅਜੇ ਵੀ ਚਿੰਤਾਜਨਕ ਹੈ।

FILE PHOTOFile Photo

ਤਕਰੀਬਨ 5,47,000 ਲੋਕ ਕੋਰੋਨਾ ਨੂੰ ਮਾਤ ਦੇ ਕੇ ਵਾਪਸ ਆਪਣੇ ਘਰਾਂ ਨੂੰ ਪਰਤ ਆਏ ਹਨ। ਬੁੱਧਵਾਰ ਦੇ ਮੁਕਾਬਲੇ ਵੀਰਵਾਰ ਨੂੰ ਅਮਰੀਕਾ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਅਤੇ ਮੌਤਾਂ ਵਿਚ ਕਮੀ ਦਰਜ ਕੀਤੀ ਗਈ। ਅਮਰੀਕਾ ਵਿਚ ਵੀਰਵਾਰ ਨੂੰ ਕੋਰੋਨਾ ਸੰਕਰਮਣ ਦੇ 29,567 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ 2,174 ਲੋਕਾਂ ਦੀ ਮੌਤ ਹੋ ਗਈ ਹੈ।

PhotoPhoto

ਅਮਰੀਕਾ ਵਿਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 30,000 ਨੂੰ ਪਾਰ ਕਰ ਗਈ ਹੈ। ਅਮਰੀਕਾ ਦੀ ਜਾਨਸ ਹਾਪਕਿਨਜ਼ ਯੂਨੀਵਰਸਿਟੀ ਦੇ ਟਰੈਕਰ ਅਨੁਸਾਰ, ਕੋਵਿਡ -19 ਨਾਲ ਹੁਣ ਤੱਕ ਦੇਸ਼ ਵਿਚ 34,617 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

File photoFile photo

ਇਸ ਮਹਾਂਮਾਰੀ ਕਾਰਨ ਦੁਨੀਆ ਵਿਚ ਅਮਰੀਕਾ ਦੇ ਸਭ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਇਟਲੀ ਦਾ ਸਥਾਨ ਹੈ। ਜ਼ਿਕਰਯੋਗ ਹੈ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ  ਕੋਰੋਨਾ ਵਾਇਰਸ ਦੇ ਕਾਰਨ ਹੁਣ ਪੂਰੀ ਦੁਨੀਆ ਵਿਚ ਹਾਹਾਕਾਰ ਮਚੀ ਹੋਈ ਹੈ। ਲੋਕ ਆਪਣੇ ਘਰਾਂ ਵਿਚ ਬੈਠਣ ਨੂੰ ਮਜ਼ਬੂਰ ਹਨ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement