ਅਮਰੀਕਾ: ਫੇਡੈਕਸ ਸੈਂਟਰ 'ਚ ਹੋਈ ਫਾਇਰਿੰਗ, ਚਾਰ ਸਿੱਖਾਂ ਸਣੇ 8 ਲੋਕਾਂ ਦੀ ਮੌਤ
Published : Apr 17, 2021, 8:50 am IST
Updated : Apr 17, 2021, 11:37 am IST
SHARE ARTICLE
Firing
Firing

ਭਾਰਤ ਦੇ ਵਿਦੇਸ਼ ਮੰਤਰੀ ਨੇ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ

ਵਾਸ਼ਿੰਗਟਨ: ਅਮਰੀਕਾ ਦੇ ਇੰਡੀਆਨਾਪੋਲਿਸ ਦੇ ਇਕ ਫੇਡੈਕਸ ਸੈਂਟਰ ਵਿਚ ਹੋਈ ਗੋਲੀਬਾਰੀ ਦੀ ਘਟਨਾ ਵਿਚ ਚਾਰ ਭਾਰਤੀ-ਅਮਰੀਕੀ ਸਿੱਖਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ। ਵੀਰਵਾਰ ਨੂੰ ਇਕ ਅਪਰਾਧੀ ਨੇ ਗੋਲੀਬਾਰੀ ਕੀਤੀ ਜਿਸ ਵਿਚ ਅੱਠ ਲੋਕਾਂ ਦੀ ਜਾਨ ਚਲੀ ਗਈ। ਇਸ ਘਟਨਾ ਵਿੱਚ ਕਈ ਹੋਰ ਲੋਕ ਜ਼ਖਮੀ ਵੀ ਹੋਏ ਹਨ।

Firing caseFiring case

ਬੰਦੂਕਧਾਰੀ ਦੀ ਪਛਾਣ ਬ੍ਰਾਂਡੇਨ ਸਕਾਟ ਵਜੋਂ ਹੋਈ ਹੈ ਅਤੇ ਪੁਲਿਸ ਦਾ ਮੰਨਣਾ ਹੈ ਕਿ ਬੰਦੂਕਧਾਰੀ ਨੇ ਫਾਇਰਿੰਗ ਤੋਂ ਬਾਅਦ ਖੁਦਕੁਸ਼ੀ ਕਰ ਲਈ। ਫੇਡੈਕਸ ਕੰਪਨੀ ਵਿਚ ਕੰਮ ਕਰਨ ਵਾਲੇ 90 ਪ੍ਰਤੀਸ਼ਤ ਕਰਮਚਾਰੀ ਭਾਰਤੀ ਅਮਰੀਕੀ ਹਨ ਅਤੇ ਇਸ ਵਿਚ ਸਿੱਖ ਭਾਈਚਾਰੇ ਦੇ ਲੋਕ ਵੀ ਸ਼ਾਮਲ ਹਨ।

PHOTOFiring case

ਭਾਰਤ ਦੇ ਵਿਦੇਸ਼ ਮੰਤਰੀ ਨੇ ਹਰ ਸੰਭਵ ਮਦਦ ਦੇਣ ਦਾ ਦਿੱਤਾ ਭਰੋਸਾ
ਅਮਰੀਕਾ ਦੇ ਇੰਡੀਆਨਾਪੋਲਿਸ ਵਿੱਚ ਹੋਏ ਹਮਲੇ ਵਿੱਚ ਸਿੱਖ ਭਾਈਚਾਰੇ ਦੀ ਮੌਤ ਹੋਣ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਵਿਚ ਭਾਰਤੀ ਅਮਰੀਕੀ ਸਿੱਖ ਵੀ ਸ਼ਾਮਲ ਹਨ। ਵਿਦੇਸ਼ ਮੰਤਰੀ ਨੇ ਕਿਹਾ ਕਿ ਸ਼ਿਕਾਗੋ ਵਿੱਚ ਸਾਡੇ ਰਾਜਦੂਤ ਇੰਡੀਆਨਾਪੋਲਿਸ ਵਿੱਚ ਅਧਿਕਾਰੀਆਂ ਅਤੇ ਕਮਿਊਨਿਟੀ ਲੀਡਰਾਂ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਕਿਹਾ ਕਿ ਹਰ ਸੰਭਵ ਸਹਾਇਤਾ ਦਿੱਤੀ ਜਾਏਗੀ।

 

 

ਭਾਰਤੀ ਮੂਲ ਦੇ ਹਰਪ੍ਰੀਤ ਗਿੱਲ ਨੂੰ ਲੱਗੀ ਗੋਲੀ
ਇਸ ਘਟਨਾ ਵਿਚ ਭਾਰਤੀ ਮੂਲ ਦੇ ਹਰਪ੍ਰੀਤ ਗਿੱਲ ਨੂੰ ਗੋਲੀ ਲੱਗੀ ਹੈ।  ਫੇਡੈਕਸ ਵਿਚ ਹੋ ਰਹੀ ਗੋਲੀਬਾਰੀ ਬਾਰੇ  ਸਭ ਤੋਂ ਪਹਿਲਾਂ ਹਰਪ੍ਰੀਤ ਨੂੰ  ਜਾਣਕਾਰੀ ਮਿਲੀ ਸੀ। ਜਦੋਂ ਹਰਪ੍ਰੀਤ ਨੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਉਸ ਦੇ ਸਿਰ 'ਤੇ ਗੋਲੀ ਲੱਗੀ, ਇਸ ਸਮੇਂ ਉਸਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement