
ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਦੁਵੱਲੇ ਮੁੱਦਿਆਂ 'ਤੇ ਵਿਚਾਰ ਚਰਚਾ
ਨਵੀਂ ਦਿੱਲੀ : ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਦੋ ਦਿਨਾਂ ਸਰਕਾਰੀ ਦੌਰੇ 'ਤੇ ਭਾਰਤ ਆ ਰਹੇ ਹਨ। ਉਨ੍ਹਾਂ ਦਾ ਦੌਰਾ 21 ਅਤੇ 22 ਅਪ੍ਰੈਲ ਨੂੰ ਪ੍ਰਸਤਾਵਿਤ ਹੈ। ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦਿੱਲੀ ਅਤੇ ਗੁਜਰਾਤ ਵੀ ਜਾਣਗੇ।
Boris Johnson
ਵਿਦੇਸ਼ ਮੰਤਰਾਲੇ ਦੇ ਅਨੁਸਾਰ, ਬ੍ਰਿਟਿਸ਼ ਪ੍ਰਧਾਨ ਮੰਤਰੀ 21 ਅਪ੍ਰੈਲ ਨੂੰ ਗੁਜਰਾਤ ਦਾ ਦੌਰਾ ਕਰਨਗੇ ਅਤੇ 22 ਅਪ੍ਰੈਲ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਦੁਵੱਲੇ ਮੁੱਦਿਆਂ 'ਤੇ ਵਿਚਾਰ ਚਰਚਾ ਕਰਨਗੇ।
Boris Johnson With Narender Modi (file photo)
ਭਾਰਤ ਦੇ ਦੌਰੇ 'ਤੇ ਆਉਣ ਤੋਂ ਪਹਿਲਾਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਉਨ੍ਹਾਂ ਦੀ ਭਾਰਤ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਦੇ ਲੋਕਾਂ ਨਾਲ ਜੁੜੇ ਅਹਿਮ ਮੁੱਦਿਆਂ 'ਤੇ ਚਰਚਾ ਹੋਵੇਗੀ। ਇਨ੍ਹਾਂ ਵਿੱਚ ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਆਰਥਿਕ ਵਿਕਾਸ ਤੋਂ ਲੈ ਕੇ ਊਰਜਾ ਸੁਰੱਖਿਆ ਤੱਕ ਚਰਚਾ ਕੀਤੀ ਜਾਵੇਗੀ।