Google employees arrested: ਗੂਗਲ ਦਫ਼ਤਰ ਵਿਚ ਪ੍ਰਦਰਸ਼ਨ ਕਰਨ ਵਾਲੇ 9 ਕਰਮਚਾਰੀ ਗ੍ਰਿਫ਼ਤਾਰ; ਜਾਣੋ ਕੀ ਹੈ ਮਾਮਲਾ
Published : Apr 17, 2024, 3:42 pm IST
Updated : Apr 17, 2024, 3:42 pm IST
SHARE ARTICLE
Image generated using AI
Image generated using AI

ਇਹ ਕਰਮਚਾਰੀ ਗਾਜ਼ਾ ਵਿਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਇਜ਼ਰਾਈਲ ਨਾਲ ਗੂਗਲ ਦੇ ਸਮਝੌਤੇ ਦਾ ਵਿਰੋਧ ਕਰ ਰਹੇ ਸਨ।

Google employees arrested: ਗੂਗਲ ਦੇ 9 ਕਰਮਚਾਰੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਗੂਗਲ ਦੇ ਦਫ਼ਤਰ 'ਚ ਦਾਖ਼ਲ ਹੋ ਕੇ ਅੰਦਰ ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਖ਼ਬਰਾਂ ਮੁਤਾਬਕ, ਗੂਗਲ ਦੇ ਨਿਊਯਾਰਕ ਅਤੇ ਸਨੀਵੇਲ, ਕੈਲੀਫੋਰਨੀਆ ਦਫਤਰ ਵਿਚ ਕਰਮਚਾਰੀਆਂ ਨੂੰ ਧਰਨੇ ਪ੍ਰਦਰਸ਼ਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ। ਇਹ ਕਰਮਚਾਰੀ ਗਾਜ਼ਾ ਵਿਚ ਚੱਲ ਰਹੇ ਸੰਘਰਸ਼ ਦੇ ਮੱਦੇਨਜ਼ਰ ਇਜ਼ਰਾਈਲ ਨਾਲ ਗੂਗਲ ਦੇ ਸਮਝੌਤੇ ਦਾ ਵਿਰੋਧ ਕਰ ਰਹੇ ਸਨ।

ਰਿਪੋਰਟ ਮੁਤਾਬਕ ਗੂਗਲ ਦੇ ਦੋ ਦਫਤਰਾਂ 'ਚ ਕੁੱਲ 9 ਕਰਮਚਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਰਿਪੋਰਟ ਵਿਚ ਇਹ ਵੀ ਦਸਿਆ ਗਿਆ ਹੈ ਕਿ ਇਕ ਪ੍ਰਦਰਸ਼ਨਕਾਰੀ ਨੇ ਗ੍ਰਿਫਤਾਰੀ ਦਾ ਇਕ ਵੀਡੀਉ ਸਾਂਝਾ ਕੀਤਾ ਹੈ। ਵੀਡੀਉ ਵਿਚ ਨਿਊਯਾਰਕ ਪੁਲਿਸ ਵਿਭਾਗ ਦੇ ਅਧਿਕਾਰੀ ਪ੍ਰਦਰਸ਼ਨਕਾਰੀਆਂ ਨੂੰ ਕਹਿੰਦੇ ਹਨ ਕਿ ਜੇਕਰ ਉਹ ਇਥੋਂ ਨਹੀਂ ਜਾਂਦੇ ਤਾਂ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਪ੍ਰਦਰਸ਼ਨਕਾਰੀ ਵਰਕਰਾਂ ਨੇ ਜਾਣ ਤੋਂ ਇਨਕਾਰ ਕਰ ਦਿਤਾ ਅਤੇ ਫਿਰ NYPD ਦੁਆਰਾ ਗ੍ਰਿਫਤਾਰ ਕਰ ਲਿਆ ਗਿਆ।

ਕਰਮਚਾਰੀਆਂ ਦਾ ਕਹਿਣਾ ਹੈ ਕਿ ਕੰਪਨੀ ਵੱਲੋਂ ਜੰਗ ਦੌਰਾਨ ਕਿਸੇ ਵੀ ਦੇਸ਼ ਨੂੰ ਅਪਣੀ ਤਕਨੀਕ ਅਤੇ ਸਹੂਲਤਾਂ ਦੇਣਾ ਗਲਤ ਹੈ। ਜੰਗ ਦੌਰਾਨ ਇਸ 'ਤੇ ਪਾਬੰਦੀ ਲਗਾਈ ਜਾਣੀ ਚਾਹੀਦੀ ਹੈ। ਕੰਪਨੀ ਇਜ਼ਰਾਈਲ ਦੇ ਸਮਰਥਨ ਵਿਚ ਕੰਮ ਕਰ ਰਹੀ ਹੈ। ਗੂਗਲ ਦੇ ਸੀਨੀਅਰ ਅਧਿਕਾਰੀਆਂ ਅਤੇ ਬੁਲਾਰੇ ਦਾ ਕਹਿਣਾ ਹੈ ਕਿ ਦਫਤਰ ਕੈਂਪਸ ਵਿਚ ਇਸ ਤਰ੍ਹਾਂ ਦਾ ਵਿਵਹਾਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਕੰਪਨੀ ਦੀ ਨੀਤੀ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

 (For more Punjabi news apart from Google employees arrested after protests against company working with Israel, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement