ਐਲਿਜ਼ਾਬੈਥ ਬੋਰਨ ਹੋਵੇਗੀ ਫਰਾਂਸ ਦੀ ਨਵੀਂ ਪ੍ਰਧਾਨ ਮੰਤਰੀ, ਰਾਸ਼ਟਰਪਤੀ ਮੈਕਰੋਨ ਨੇ ਕੀਤਾ ਐਲਾਨ 
Published : May 17, 2022, 8:59 am IST
Updated : May 17, 2022, 8:59 am IST
SHARE ARTICLE
Elisabeth Borne appointed as new French PM, first woman to hold the position in 30 years
Elisabeth Borne appointed as new French PM, first woman to hold the position in 30 years

ਪ੍ਰਧਾਨ ਮੰਤਰੀ ਜੀਨ ਕਾਸਟੇਕਸ ਨੇ ਸੋਮਵਾਰ ਨੂੰ ਇਮੈਨੁਅਲ ਮੈਕਰੋਨ ਦੇ ਮੁੜ ਚੁਣੇ ਜਾਣ ਤੋਂ ਬਾਅਦ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।

 

ਨਵੀਂ ਦਿੱਲੀ - ਫਰਾਂਸ ਦੇ ਰਾਸ਼ਟਰਪਤੀ ਦਫਤਰ ਐਲੀਸੀ ਨੇ ਇਕ ਬਿਆਨ ਵਿਚ ਕਿਹਾ ਕਿ ਪ੍ਰਧਾਨ ਮੰਤਰੀ ਜੀਨ ਕਾਸਟੈਕਸ ਨੇ ਰਸਮੀ ਤੌਰ 'ਤੇ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ ਅਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਹੈ। ਖਬਰਾਂ ਮੁਤਾਬਕ ਪ੍ਰਧਾਨ ਮੰਤਰੀ ਜੀਨ ਕਾਸਟੈਕਸ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਆਏ ਅਤੇ ਆਪਣਾ ਅਸਤੀਫ਼ਾ ਸੌਂਪਿਆ, ਜਿਸ ਨੂੰ ਰਾਸ਼ਟਰਪਤੀ ਨੇ ਸਵੀਕਾਰ ਕਰ ਲਿਆ। ਫਰਾਂਸ ਦੇ ਪ੍ਰਧਾਨ ਮੰਤਰੀ ਜੀਨ ਕਾਸਟੇਕਸ ਨੇ ਸੋਮਵਾਰ ਨੂੰ ਇਮੈਨੁਅਲ ਮੈਕਰੋਨ ਦੇ ਮੁੜ ਚੁਣੇ ਜਾਣ ਤੋਂ ਬਾਅਦ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ।

Elisabeth Borne appointed as new French PM, first woman to hold the position in 30 years Elisabeth Borne appointed as new French PM, first woman to hold the position in 30 years

ਬਾਅਦ ਵਿਚ ਰਾਸ਼ਟਰਪਤੀ ਨੇ ਐਲਿਜ਼ਾਬੈਥ ਬੋਰਨ ਨੂੰ ਦੇਸ਼ ਦਾ ਨਵਾਂ ਪ੍ਰਧਾਨ ਮੰਤਰੀ ਨਿਯੁਕਤ ਕੀਤਾ। ਇਸ ਦੇ ਨਾਲ ਹੀ ਫਰਾਂਸੀਸੀ ਮੀਡੀਆ 'ਚ ਕਿਹਾ ਗਿਆ ਕਿ ਇਸ ਅਹੁਦੇ ਲਈ ਲੇਬਰ ਮੰਤਰੀ ਐਲਿਜ਼ਾਬੇਥ ਬੋਰਨ ਮੈਕਰੋਨ ਦੀ ਪਸੰਦ ਹਨ। ਫਰਾਂਸ ਵਿਚ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਇੱਕ ਤੋਂ ਵੱਧ ਪ੍ਰਧਾਨ ਮੰਤਰੀ ਨਿਯੁਕਤ ਕੀਤੇ ਜਾਣਾ ਆਮ ਗੱਲ ਹੈ। ਰਾਸ਼ਟਰਪਤੀ ਮੈਕਰੋਨ ਅਤੇ ਨਵੀਂ ਪ੍ਰਧਾਨ ਮੰਤਰੀ ਐਲਿਜ਼ਾਬੈਥ ਬੋਰਨ ਆਉਣ ਵਾਲੇ ਦਿਨਾਂ ਵਿਚ ਫਰਾਂਸ ਦੀ ਨਵੀਂ ਸਰਕਾਰ ਦੀ ਨਿਯੁਕਤੀ ਨੂੰ ਲੈ ਕੇ ਗੱਲਬਾਤ ਕਰਨਗੇ।

Elisabeth Borne appointed as new French PM, first woman to hold the position in 30 years Elisabeth Borne appointed as new French PM, first woman to hold the position in 30 years

ਨਵੇਂ ਪ੍ਰਧਾਨ ਮੰਤਰੀ ਦਾ ਪਹਿਲਾ ਕੰਮ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਮੈਕਰੋਨ ਦੀ ਕੇਂਦਰਵਾਦੀ ਪਾਰਟੀ ਅਤੇ ਉਸਦੇ ਸਹਿਯੋਗੀ ਜੂਨ ਵਿਚ ਫਰਾਂਸ ਦੀਆਂ ਸੰਸਦੀ ਚੋਣਾਂ ਵਿਚ ਵਧੀਆ ਪ੍ਰਦਰਸ਼ਨ ਕਰਨਗੇ। ਮੈਕਰੋਨ ਨੇ ਫਰਾਂਸ ਵਿਚ ਰਹਿਣ ਦੀ ਵਧਦੀ ਲਾਗਤ ਬਾਰੇ ਇੱਕ ਬਿੱਲ ਪੇਸ਼ ਕਰਨ ਦਾ ਵੀ ਵਾਅਦਾ ਕੀਤਾ ਹੈ। ਦੇਸ਼ ਵਿਚ ਖੁਰਾਕੀ ਵਸਤਾਂ ਅਤੇ ਊਰਜਾ (ਤੇਲ ਅਤੇ ਗੈਸ) ਦੀਆਂ ਕੀਮਤਾਂ ਵਧ ਰਹੀਆਂ ਹਨ। ਬਿੱਲ ਦਾ ਖਰੜਾ ਉਸ ਦੀ ਨਵੀਂ ਸਰਕਾਰ ਦੁਆਰਾ ਤਿਆਰ ਕੀਤਾ ਜਾਵੇਗਾ ਅਤੇ ਉਮੀਦ ਹੈ ਕਿ ਸੰਸਦੀ ਚੋਣਾਂ ਤੋਂ ਤੁਰੰਤ ਬਾਅਦ ਇਸ ਨੂੰ ਪੇਸ਼ ਕੀਤਾ ਜਾਵੇਗਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement