ਖ਼ਬਰਾਂ |

ਤਾਜ਼ਾ |

ਯੂਕਰੇਨ ਵੱਲੋਂ ਰੂਸ ’ਤੇ ਵੱਡਾ ਹਮਲਾ, 500 ਤੋਂ ਵੱਧ ਡਰੋਨਾਂ ਨਾਲ ਕੀਤਾ ਹਮਲਾ
Published : May 17, 2026, 3:36 pm IST
Updated : May 17, 2026, 3:36 pm IST
SHARE ARTICLE
Ukraine launches major attack on Russia, attacks with more than 500 drones
Ukraine launches major attack on Russia, attacks with more than 500 drones

ਹਮਲੇ ’ਚ 4 ਲੋਕਾਂ ਦੀ ਮੌਤ, ਕਈ ਜ਼ਖਮੀ

ਮਾਸਕੋ: ਯੂਕਰੇਨ ਨੇ ਰੂਸ 'ਤੇ ਹੁਣ ਤੱਕ ਦੇ ਸਭ ਤੋਂ ਵੱਡੇ ਡਰੋਨ ਹਮਲੇ ਨੂੰ ਅੰਜਾਮ ਦਿੱਤਾ ਹੈ। ਰਾਤ ਭਰ ਚੱਲੇ ਇਨ੍ਹਾਂ ਹਮਲਿਆਂ ਵਿੱਚ ਮਾਸਕੋ ਸਮੇਤ ਰੂਸ ਦੇ ਕਈ ਇਲਾਕਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਰੂਸੀ ਅਧਿਕਾਰੀਆਂ ਮੁਤਾਬਕ ਇਸ ਹਮਲੇ ਵਿੱਚ 500 ਤੋਂ ਵੱਧ ਡਰੋਨਾਂ ਦੀ ਵਰਤੋਂ ਕੀਤੀ ਗਈ ਸੀ।

ਅਧਿਕਾਰੀਆਂ ਨੇ ਇਸ ਹਮਲੇ ਨੂੰ ਰੂਸੀ ਰਾਜਧਾਨੀ ਖੇਤਰ 'ਤੇ ਇੱਕ ਸਾਲ ਤੋਂ ਵੱਧ ਸਮੇਂ ਵਿੱਚ ਹੋਇਆ ਸਭ ਤੋਂ ਵੱਡਾ ਹਮਲਾ ਦੱਸਿਆ ਹੈ। ਇਸ ਹਮਲੇ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਵੱਖ-ਵੱਖ ਇਲਾਕਿਆਂ ਵਿੱਚ ਰਿਹਾਇਸ਼ੀ ਇਮਾਰਤਾਂ ਅਤੇ ਬੁਨਿਆਦੀ ਢਾਂਚੇ ਨੂੰ ਵੀ ਨੁਕਸਾਨ ਪਹੁੰਚਿਆ ਹੈ।

ਸਥਾਨਕ ਅਧਿਕਾਰੀਆਂ ਅਨੁਸਾਰ, ਇਨ੍ਹਾਂ ਹਮਲਿਆਂ ਵਿੱਚ ਘੱਟੋ-ਘੱਟ ਚਾਰ ਲੋਕਾਂ ਦੀ ਜਾਨ ਚਲੀ ਗਈ। ਇਨ੍ਹਾਂ ਵਿੱਚੋਂ ਤਿੰਨ ਲੋਕਾਂ ਦੀ ਮੌਤ ਮਾਸਕੋ ਖੇਤਰ ਵਿੱਚ ਅਤੇ ਇੱਕ ਵਿਅਕਤੀ ਦੀ ਮੌਤ ਯੂਕਰੇਨ ਦੀ ਸਰਹੱਦ ਨੇੜੇ ਸਥਿਤ ਬੇਲਗੋਰੋਦ ਖੇਤਰ ਵਿੱਚ ਹੋਈ।

ਰੂਸ ਨੇ 556 ਡਰੋਨਾਂ ਨੂੰ ਕੀਤਾ ਤਬਾਹ

ਰੂਸ ਦੇ ਰੱਖਿਆ ਮੰਤਰਾਲੇ ਨੇ ਦੱਸਿਆ ਕਿ ਰਾਤ ਭਰ ਚੱਲੇ ਇਸ ਹਮਲੇ ਦੌਰਾਨ ਉਸ ਦੇ ਹਵਾਈ ਸੁਰੱਖਿਆ ਪ੍ਰਣਾਲੀ ਨੇ ਇੱਕ ਦਰਜਨ ਤੋਂ ਵੱਧ ਇਲਾਕਿਆਂ ਵਿੱਚ ਯੂਕਰੇਨ ਦੇ 556 ਡਰੋਨਾਂ ਨੂੰ ਰੋਕ ਕੇ ਨਸ਼ਟ ਕਰ ਦਿੱਤਾ। ਇਸ ਦੌਰਾਨ ਮਾਸਕੋ ਅਤੇ ਪੱਛਮੀ ਰੂਸ ਦੇ ਆਸ-ਪਾਸ ਧਮਾਕਿਆਂ ਅਤੇ ਐਮਰਜੈਂਸੀ ਬਚਾਅ ਕਾਰਜਾਂ ਦੀਆਂ ਖ਼ਬਰਾਂ ਵੀ ਸਾਹਮਣੇ ਆਈਆਂ ਹਨ।

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking : ਬਹਿਬਲ ਕਲਾਂ ਗੋਲੀ ਕਾਂਡ 'ਚ ਸੁਖਬੀਰ ਬਾਦਲ ਦੀਆਂ ਵੱਧ ਸਕਦੀਆਂ ਮੁਸ਼ਕਲਾਂ

11 Jun 2026 3:03 PM

ਜਿਮ ਦੇ ਬਾਹਰ ਗੋ.ਲੀ.ਬਾ.ਰੀ ਦਾ ਵੀਡੀਓ ਆ ਗਿਆ ਸਾਹਮਣੇ, ਸੀਸੀਟੀਵੀ ਕੈਮਰੇ 'ਚ ਕੈਦ ਹੋਈ ਪੂਰੀ ਵਾਰਦਾਤ

11 Jun 2026 3:01 PM

ਕਾਗਜ਼ ਚੈੱਕ ਕਰਨ ਲਈ ਰੋਕੇ ਨੌਜਵਾਨਾਂ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ 'ਤੇ ਕੀਤਾ ਹਮਲਾ

09 Jun 2026 2:53 PM

ਕਿਸਾਨਾਂ ਦੀਆਂ ਇਹ ਮੌ/ਤਾਂ ਪੈਣਗੀਆਂ ਕਿਹੜੇ ਖਾਤੇ? ਹਰ ਸਾਲ 6000 ਤੋਂ ਵੱਧ ਹੁੰਦੀਆਂ ਮੌ/ਤਾਂ ਦਾ ਜ਼ਿੰਮੇਵਾਰ ਕੌਣ ?

08 Jun 2026 3:02 PM

'ਮੈਨੂੰ ਬਿੱਟੂ ਸਾਬ੍ਹ ਨਾਲ਼ ਹਮਦਰਦੀ ਹੈ, ਭਾਜਪਾ ਨੇ ਉਨ੍ਹਾਂ ਨੂੰ ਵਰਤ ਕੇ ਬਾਹਰ ਦਾ ਰਸਤਾ ਦਿਖਾਇਆ' : Malwinder Kang

07 Jun 2026 1:05 PM
Advertisement