ਹਾਫ਼ਿਜ਼ ਸਈਦ ਨੇ ਈਦ ਦੀ ਨਮਾਜ਼ ਦੀ ਅਗਵਾਈ ਕੀਤੀ
Published : Jun 17, 2018, 3:35 am IST
Updated : Jun 17, 2018, 3:35 am IST
SHARE ARTICLE
 Hafiz Saeed
Hafiz Saeed

ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਸ਼ਘਾੜੇ ਹਾਫ਼ਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਵਾ ਨੂੰ ਚਾਹੇ ਹੀ ਪਾਕਿਸਤਾਨ ਸਰਕਾਰ ਨੇ ਗ਼ੈਰ-ਕਾਨੂੰਨੀ ਐਲਾਨ.....

ਲਾਹੌਰ : ਮੁੰਬਈ ਅਤਿਵਾਦੀ ਹਮਲੇ ਦੇ ਮੁੱਖ ਸਾਜ਼ਸ਼ਘਾੜੇ ਹਾਫ਼ਿਜ਼ ਸਈਦ ਦੇ ਸੰਗਠਨ ਜਮਾਤ-ਉਦ-ਦਾਵਾ ਨੂੰ ਚਾਹੇ ਹੀ ਪਾਕਿਸਤਾਨ ਸਰਕਾਰ ਨੇ ਗ਼ੈਰ-ਕਾਨੂੰਨੀ ਐਲਾਨ ਕਰ ਦਿਤਾ ਹੋਵੇ, ਪਰ ਸਈਦ ਨੇ ਅੱਜ ਇਥੋਂ ਦੇ ਕਦਾਫੀ ਸਟੇਡੀਅਮ ਵਿਚ ਸਖ਼ਤ ਸੁਰੱਖਿਆ ਦੌਰਾਨ ਈਦ-ਉਲ-ਫ਼ਿਤਰ ਦੀ ਨਮਾਜ਼ ਦੀ ਅਗਵਾਈ ਕੀਤੀ।

ਇਲਾਕੇ ਨੂੰ ਸੁਰੱਖਿਅਤ ਰੱਖਣ ਲਈ ਪੁਲਿਸ ਕਰਮਚਾਰੀਆਂ ਨੂੰ ਸਟੇਡੀਅਮ ਦੇ ਅੰਦਰ ਅਤੇ ਬਾਹਰ ਤਾਇਨਾਤ ਕੀਤਾ ਗਿਆ ਸੀ। ਇਥੋਂ ਤਕ ਕਿ ਸਈਦ ਦੇ ਅਪਣੇ ਸੁਰੱਖਿਆ ਕਰਮਚਾਰੀ ਵੀ ਉਨ੍ਹਾਂ ਨਾਲ ਤਾਇਨਾਤ ਸਨ। ਜਮਾਤ-ਉਦ-ਦਾਵਾ ਮੁਖੀ ਨੇ ਇਸ ਮੌਕੇ 'ਤੇ ਧਰਮ ਦਾ ਉਦੇਸ਼ ਵੀ ਦਿਤਾ ਅਤੇ ਪਾਕਿਸਤਾਨੀ ਨਾਗਰਿਕਾਂ ਨੂੰ ਕਸ਼ਮੀਰ ਦੇ ਲੋਕਾਂ ਦਾ ਪੂਰਾ ਸਮਰਥਨ ਕਰਨ ਨੂੰ ਕਿਹਾ।

ਪਾਕਿਸਤਾਨ ਵਿਚ ਸਈਦ ਦੇ ਸੰਗਠਨ 'ਤੇ ਪਾਬੰਦੀ ਲੱਗੀ ਹੋਈ ਪਰ ਉਸ ਨੂੰ ਜਨ ਰੈਲੀਆਂ ਅਤੇ ਸਭਾਵਾਂ ਦੀ ਅਗਵਾਈ ਕਰਨ ਦੀ ਆਗਿਆ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਨੇ ਜੂਨ 2014 ਵਿਚ ਜਮਾਤ-ਉਦ-ਦਾਵਾ ਨੂੰ ਇਕ ਵਿਦੇਸ਼ੀ ਅਤਿਵਾਦੀ ਸੰਗਠਨ ਐਲਾਨ ਕੀਤਾ ਸੀ। (ਏਜੰਸੀ)

Location: Pakistan, Punjab, Lahore

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement