ਆਸਟ੍ਰੇਲੀਆ ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
Published : Jun 17, 2019, 4:03 pm IST
Updated : Jun 17, 2019, 4:03 pm IST
SHARE ARTICLE
Accident
Accident

ਪਰਵਾਰ ਅਤੇ ਆਸਟ੍ਰੇਲੀਆ ਵਿਚ ਵਸੇ ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਉਸ ਦੇ ਜੱਦੀ ਪਿੰਡ ਪਹੁੰਚਾਉਣ ਦੀਆਂ ਕੋਸ਼ਿਸ਼ਾ ਜਾਰੀ

ਗੁਰੂਹਰਸਹਾਏ- ਪੰਜਾਬ ਤੋਂ ਆਸਟ੍ਰੇਲੀਆ ਵਿਚ ਉਚੇਰੀ ਵਿਦਿਆ ਹਾਸਲ ਕਰਨ ਲਈ ਗਏ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਹਰਵਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਸਾਬਕਾ ਸਰਪੰਚ ਚੱਕ ਬੁੱਢੇ ਸ਼ਾਹ ਤਹਿਸੀਲ ਗੁਰੂ ਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ ਨੇ 14 ਮਹੀਨੇ ਪਹਿਲਾਂ ਪਰਥ ਆਸਟ੍ਰੇਲੀਆ ਦੇ ਕਾਲਜ ਵਿਚ ਦਾਖਲਾ ਲਿਆ ਸੀ। ਸਵੇਰੇ 6 ਵਜੇ ਨੰਗਾਰਾ ਰੋਡ ਤੇ ਜਦੋਂ ਇਕ ਵੈਨ ਰਾਂਹੀ ਨੌਜਵਾਨ ਜਾ ਰਿਹਾ ਸੀ ਤਾਂ ਇਕ ਮੋੜ ਤੇ ਵੈਨ ਇਕ ਟਰਾਲੇ ਦੀ ਲਪੇਟ ਵਿਚ ਆ ਗਈ। ਵੈਨ ਦੀ ਡਰਾਈਵਰ ਸਾਈਡ ਟਰਾਲੇ ਦੀ ਲਪੇਟ ਵਿਚ ਆ ਜਾਣ ਕਾਰਨ ਇਹ ਹਾਦਸਾ ਹੋਇਆ। ਸਾਬਕਾ ਸਰਪੰਚ ਗੁਰਬਖ਼ਸ਼ ਸਿੰਘ ਦੀ ਲੜਕੀ ਵੀ ਆਸਟ੍ਰੇਲੀਆ ਵਿਚ ਪੜ੍ਹਾਈ ਕਰ ਰਹੀ ਹੈ ਜਦਕਿ ਉਹਨਾਂ ਦਾ ਵੱਡਾ ਲੜਕਾ ਭਾਰਤੀ ਸਿਵਲ ਸਰਵਿਸਿਜ਼ ਦੇ ਟੈਸਟ ਦੀ ਤਿਆਰੀ ਵਿਚ ਲੱਗਾ ਹੋਇਆ ਹੈ। ਅਚਾਨਕ ਵਾਪਰੀ ਇਸ ਘਟਨਾ ਨਾਲ ਪੂਰੇ ਖੇਤਰ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਪਰਵਾਰ ਅਤੇ ਆਸਟ੍ਰੇਲੀਆ ਵਿਚ ਵਸੇ ਪੰਜਾਬੀ ਭਾਈਚਾਰੇ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਉਸ ਦੇ ਜੱਦੀ ਪਿੰਡ ਪਹੁੰਚਾਉਣ ਦੀਆਂ ਕੋਸ਼ਿਸ਼ਾ ਜਾਰੀ ਹਨ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement