 
          	IMF ਨੇ ਅਜੇ ਤੱਕ ਕਿਸੇ ਸੌਦੇ ਲਈ ਜਵਾਬ ਨਹੀਂ ਦਿੱਤਾ ਹੈ।
ਇਸਲਾਮਾਬਾਦ - ਪਾਕਿਸਤਾਨ ਨੇ ਕੌਮਾਂਤਰੀ ਮੁਦਰਾ ਫੰਡ ਦੇ ਵਿੱਤ ਪ੍ਰੋਗਰਾਮ ਨੂੰ ਮੁੜ ਸ਼ੁਰੂ ਕਰਨ ਲਈ ਅਮਰੀਕਾ ਤੋਂ ਸਮਰਥਨ ਮੰਗਿਆ ਹੈ। ਪਾਕਿਸਤਾਨ ਸਰਕਾਰ ਦੇ ਅਰਥਚਾਰੇ ਨੂੰ ਮਜ਼ਬੂਤ ਕਰਨ ਲਈ ਸਖ਼ਤ ਕਦਮ ਚੁੱਕਣ ਦੇ ਦਾਅਵਿਆਂ ਦੇ ਬਾਵਜੂਦ IMF ਨੇ ਅਜੇ ਤੱਕ ਕਿਸੇ ਸੌਦੇ ਲਈ ਜਵਾਬ ਨਹੀਂ ਦਿੱਤਾ ਹੈ। ਇਕ ਅਖ਼ਬਾਰ ਨੇ ਇਸ ਮਾਮਲੇ ਦੀ ਜਾਣਕਾਰੀ ਵਾਲੇ ਦੋ ਸੂਤਰਾਂ ਦੇ ਹਵਾਲੇ ਤੋਂ ਕਿਹਾ ਕਿ ਪਾਕਿ ਸਰਕਾਰ ਦੀ ਆਰਥਿਕ ਟੀਮ ਨੇ ਇੱਥੇ ਅਮਰੀਕੀ ਰਾਜਦੂਤ ਡੋਨਾਲਡ ਬਲੌਮ ਨਾਲ ਮੁਲਾਕਾਤ ਕੀਤੀ। ਟੀਮ ਨੇ ਇਸ ਦੌਰਾਨ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਦੇ ਆਧਾਰ 'ਤੇ ਅਮਰੀਕਾ ਤੋਂ ਸਮਰਥਨ ਮੰਗਿਆ।
 IMF
IMF
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਵਿੱਤ ਮੰਤਰੀ ਮਿਫਤਾ ਇਸਮਾਈਲ ਅਤੇ ਵਿੱਤ ਰਾਜ ਮੰਤਰੀ ਡਾਕਟਰ ਆਇਸ਼ਾ ਪਾਸ਼ਾ ਨੇ ਅਮਰੀਕੀ ਸਮਰਥਨ ਲੈਣ ਲਈ ਅਮਰੀਕੀ ਰਾਜਦੂਤ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਆਈ.ਐੱਮ.ਐੱਫ. ਪ੍ਰੋਗਰਾਮ ਨੂੰ ਮੁੜ ਸ਼ੁਰੂ ਕਰਨ ਲਈ ਬਲੌਮ ਤੋਂ ਸਮਰਥਨ ਮੰਗਿਆ ਗਿਆ। ਇਸ ਦੇ ਨਾਲ ਹੀ ਅਰਥਵਿਵਸਥਾ ਵਿਚ ਸਥਿਰਤਾ ਲਈ ਚੁੱਕੇ ਗਏ ਕਦਮਾਂ ਤੋਂ ਜਾਣੂ ਕਰਵਾਇਆ ਗਿਆ। ਪਾਕਿ ਦੇ ਵਿੱਤ ਮੰਤਰਾਲੇ ਨੇ ਫਿਲਹਾਲ ਇਸ ਬਾਰੇ ਕੋਈ ਅਧਿਕਾਰਤ ਟਿੱਪਣੀ ਨਹੀਂ ਕੀਤੀ ਹੈ। ਪਿਛਲੀ ਸਰਕਾਰ ਦੀਆਂ ਵਚਨਬੱਧਤਾਵਾਂ ਨੂੰ ਪੂਰਾ ਨਾ ਕਰਨ ਕਾਰਨ ਪਾਕਿਸਤਾਨ-ਆਈ.ਐੱਮ.ਐੱਫ. ਪ੍ਰੋਗਰਾਮ ਇਸ ਸਾਲ ਮਾਰਚ ਤੋਂ ਠੱਪ ਪਿਆ ਹੈ।
 
                     
                
 
	                     
	                     
	                     
	                     
     
     
     
     
     
                     
                     
                     
                     
                    