ਗ੍ਰੀਸ ਵਿਚ ਡੁੱਬੀ ਕਿਸ਼ਤੀ, 500 ਦੀ ਮੌਤ ਦਾ ਖਦਸ਼ਾ : ਲੀਬੀਆ ਤੋਂ ਇਟਲੀ ਜਾ ਰਹੀ ਇੱਕ ਕਿਸ਼ਤੀ ਵਿਚ ਲਗਭਗ 750 ਪ੍ਰਵਾਸੀ ਸਨ ਸਵਾਰ
Published : Jun 17, 2023, 11:37 am IST
Updated : Jun 17, 2023, 11:38 am IST
SHARE ARTICLE
photo
photo

ਹੁਣ ਤੱਕ 79 ਲਾਸ਼ਾਂ ਬਰਾਮਦ ਕੀਤੀਆਂ ਜਾ ਚੁਕੀਆਂ ਹਨ

 

ਗ੍ਰੀਸ ਦੇ ਤੱਟ 'ਤੇ ਸਮੁੰਦਰ 'ਚ ਇਕ ਕਿਸ਼ਤੀ ਪਲਟਣ ਕਾਰਨ 500 ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਗ੍ਰੀਕ ਅਧਿਕਾਰੀਆਂ ਮੁਤਾਬਕ ਇਹ ਹਾਦਸਾ 14 ਜੂਨ ਨੂੰ ਵਾਪਰਿਆ ਸੀ। ਹੁਣ ਤੱਕ 79 ਲਾਸ਼ਾਂ ਬਰਾਮਦ ਕੀਤੀਆਂ ਜਾ ਚੁਕੀਆਂ ਹਨ।

ਜਾਣਕਾਰੀ ਮੁਤਾਬਕ ਕਿਸ਼ਤੀ ਲੀਬੀਆ ਤੋਂ ਇਟਲੀ ਜਾ ਰਹੀ ਸੀ। ਯੂਐਨ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਜਾਣਕਾਰੀ ਦਿਤੀ ਹੈ ਕਿ ਕਿਸ਼ਤੀ ਵਿਚ 700 ਤੋਂ 750 ਲੋਕ ਸਵਾਰ ਸਨ। ਇਨ੍ਹਾਂ ਵਿਚੋਂ ਸਿਰਫ਼ 104 ਲੋਕਾਂ ਨੂੰ ਬਚਾਇਆ ਜਾ ਸਕਿਆ ਹੈ।

ਦਸਿਆ ਜਾ ਰਿਹਾ ਹੈ ਕਿ ਕਿਸ਼ਤੀ ਜ਼ਿਆਦਾ ਭੀੜ ਹੋਣ ਕਾਰਨ ਸਮੁੰਦਰ 'ਚ ਡੁੱਬ ਗਈ। ਸੰਯੁਕਤ ਰਾਸ਼ਟਰ ਇੰਟਰਨੈਸ਼ਨਲ ਆਰਗੇਨਾਈਜੇਸ਼ਨ ਫਾਰ ਮਾਈਗ੍ਰੇਸ਼ਨ ਨੇ ਕਿਹਾ ਕਿ ਜਹਾਜ਼ 'ਚ ਸਵਾਰ ਜ਼ਿਆਦਾਤਰ ਲੋਕ ਸੀਰੀਆ, ਪਾਕਿਸਤਾਨ ਅਤੇ ਮਿਸਰ ਦੇ ਸਨ। ਇਸ ਦੇ ਨਾਲ ਹੀ ਗ੍ਰੀਕ ਕੋਸਟਗਾਰਡ ਨੇ ਜਾਣਕਾਰੀ ਦਿਤੀ ਹੈ ਕਿ ਹਾਦਸੇ 'ਚ ਬਚੇ 9 ਲੋਕਾਂ ਨੂੰ ਮਨੁੱਖੀ ਤਸਕਰੀ ਦੇ ਸ਼ੱਕ 'ਚ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ 'ਤੇ ਅਪਰਾਧਿਕ ਸੰਗਠਨ ਬਣਾਉਣ ਦਾ ਵੀ ਦੋਸ਼ ਸੀ। ਯੂਨਾਨ ਦੀ ਸਰਕਾਰ ਨੇ ਹਾਦਸੇ ਤੋਂ ਬਾਅਦ ਤਿੰਨ ਦਿਨਾਂ ਦੇ ਸਰਕਾਰੀ ਸੋਗ ਦਾ ਐਲਾਨ ਕੀਤਾ ਹੈ।

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement