I Love India, ਭਾਰਤ-ਚੀਨ ਵਿਚਕਾਰ ਸ਼ਾਤੀ ਬਰਕਰਾਰ ਰੱਖਣ ਲਈ ਹਰ ਕੋਸ਼ਿਸ਼ ਕਰਾਂਗਾ - ਟਰੰਪ
Published : Jul 17, 2020, 1:03 pm IST
Updated : Jul 17, 2020, 1:03 pm IST
SHARE ARTICLE
Donald Trump
Donald Trump

ਲੈਰੀ ਕੁਡਲੋ ਨੇ ਭਾਰਤ ਨੂੰ ਇਕ ਮਹਾਨ ਸਹਿਯੋਗੀ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਗੇ ਦੋਸਤ ਹਨ

ਵਸ਼ਿੰਗਟਨ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਦੇ ਲੋਕਾਂ ਲਈ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਇਹ ਜਾਣਕਾਰੀ ਉਹਨਾਂ ਦੇ ਬੁਲਾਰੇ ਨੇ ਦਿੱਤੀ ਹੈ। ਦੱਸ ਦੇਈਏ ਕਿ ਪਿਛਲੇ ਕਈ ਹਫ਼ਤਿਆਂ ਤੋਂ ਟਰੰਪ ਪ੍ਰਸ਼ਾਸਨ ਨਿਰੰਤਰ ਚੀਨ ਦੇ ਖਿਲਾਫ ਭਾਰਤ ਦੇ ਸਮਰਥਨ ਵਿੱਚ ਸਾਹਮਣੇ ਆਇਆ ਹੈ।

Donald TrumpDonald Trump And Narendra Modi 

ਵ੍ਹਾਈਟ ਹਾਊਸ ਦੇ ਪ੍ਰੈਸ ਸਕੱਤਰ ਕਾਇਲੇ ਮੈਕਨੀ ਨੇ ਵੀਰਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ,  ਕਿ “ਟਰੰਪ ਨੇ ਕਿਹਾ ਕਿ ਮੈਂ ਭਾਰਤ ਅਤੇ ਚੀਨ ਦੇ ਲੋਕਾਂ ਨੂੰ ਪਿਆਰ ਕਰਦਾ ਹਾਂ ਅਤੇ ਲੋਕਾਂ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਹਰ ਸੰਭਵ ਕਦਮ ਚੁੱਕਣਾ ਚਾਹੁੰਦਾ ਹਾਂ। ਕਾਇਲੇ ਮੈਕਨੀ ਪੂਰਬੀ ਲੱਦਾਖ ਵਿਚ ਅਸਲ ਕੰਟਰੋਲ ਰੇਖਾ ਦੇ ਨਾਲ ਚੀਨ ਨਾਲ ਹੋਈ ਝੜਪ ਤੇ ਭਾਰਤ ਲਈ ਟਰਰੰਪ ਦੇ ਸੰਦੇਸ਼ 'ਤੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ।

White House White House

ਇਸ ਤੋਂ ਪਹਿਲਾਂ ਹੀ ਵ੍ਹਾਈਟ ਹਾਊਸ ਦੀ ਆਰਥਿਕ ਸਲਾਹਕਾਰ ਲੈਰੀ ਕੁਡਲੋ ਨੇ ਭਾਰਤ ਨੂੰ ਇਕ ਮਹਾਨ ਸਹਿਯੋਗੀ ਕਰਾਰ ਦਿੰਦਿਆਂ ਕਿਹਾ ਕਿ ਰਾਸ਼ਟਰਪਤੀ ਟਰੰਪ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਚੰਗੇ ਦੋਸਤ ਹਨ।  ਬੁੱਧਵਾਰ ਨੂੰ ਮਾਈਕ ਪੋਂਪਿਓ ਨੇ ਕਿਹਾ ਕਿ ਭਾਰਤ ਅਮਰੀਕਾ ਦਾ ਵੱਡਾ ਭਾਈਵਾਲ ਰਿਹਾ ਹੈ। ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਪੇਓ ਨੇ ਕਿਹਾ ਸੀ ਕਿ ਉਹ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਅਕਸਰ ਚੀਨ ਨਾਲ ਸਰਹੱਦੀ ਟਕਰਾਅ ਸਮੇਤ ਕਈ ਮੁੱਦਿਆਂ 'ਤੇ ਗੱਲਬਾਤ ਕਰਦੇ ਹਨ।

Donald TrumpDonald Trump

ਪੋਂਪਿਓ ਨੇ ਇਥੇ ਪੱਤਰਕਾਰਾਂ ਨੂੰ ਕਿਹਾ ਭਾਰਤ ਇਕ ਵੱਡਾ ਸਾਝੇਦਾਰ ਹੈ। ਉਹ ਸਾਡੇ ਮਹੱਤਵਪੂਰਨ ਸਹਿਯੋਗੀ ਹਨ। ਮੇਰੇ ਆਪਣੇ ਹਮਰੁਤਬਾ ਵਿਦੇਸ਼ ਮੰਤਰੀ ਨਾਲ ਬਹੁਤ ਚੰਗੇ ਸੰਬੰਧ ਹਨ। ਅਸੀਂ ਅਕਸਰ ਵੱਖ ਵੱਖ ਮੁੱਦਿਆਂ 'ਤੇ ਗੱਲ ਕਰਦੇ ਹਾਂ। ਵ੍ਹਾਈਟ ਹਾਊਸ ਦੇ ਬਿਆਨ ਦਾ ਸਵਾਗਤ ਕਰਦਿਆਂ ਟਰੰਪ ਵਿਕਟਰੀ ਇੰਡੀਅਨ ਅਮੈਰੀਕਨ ਵਿੱਤ ਕਮੇਟੀ ਦੇ ਸਹਿ-ਚੇਅਰਮੈਨ, ਅਲ ਮੇਸਨ ਨੇ ਕਿਹਾ ਕਿ ਰਾਸ਼ਟਰਪਤੀ ਟਰੰਪ ਭਾਰਤ ਦੇ ਸਮਰਥਨ ਵਿਚ ਅੱਗੇ ਆਏ ਹਨ।

Donald TrumpDonald Trump

ਉਨ੍ਹਾਂ ਕਿਹਾ ਕਿ ਬਹੁਤੇ ਭਾਰਤੀ-ਅਮਰੀਕੀ ਵੇਖ ਚੁੱਕੇ ਹਨ ਕਿ ਪਹਿਲੇ ਦੇ ਰਾਸ਼ਟਰਪਤੀ ਚਾਹੁਣ  ਉਹ ਡੈਮੋਕ੍ਰੇਟਸ ਜਾਂ ਰਿਪਬਲੀਕਨ ਹੋਣ ਜਿਵੇਂ ਕਿ ਕਿਲਟਨ, ਸੀਨੀਅਰ ਅਤੇ ਜੂਨੀਅਰ ਬੁਸ਼ ਜਾਂ ਓਬਾਮਾ, ਖੁੱਲ੍ਹ ਕੇ ਭਾਰਤ ਦਾ ਸਮਰਥਨ ਕਰਨ ਅਤੇ ਚੀਨ ਨੂੰ ਠੇਸ ਪਹੁੰਚਾਉਣ ਤੋਂ ਡਰਦੇ ਸਨ। ਮੇਸਨ ਨੇ ਕਿਹਾ ਕਿ ਸਿਰਫ਼ ਰਾਸ਼ਟਰਪਤੀ ਟਰੰਪ ਨੇ ਇਹ ਕਹਿਣ ਦੀ ਹਿੰਮਤ ਕੀਤੀ ਹੈ ਕਿ ਮੈਂ ਭਾਰਤ ਨੂੰ ਪਿਆਰ ਕਰਦਾ ਹਾਂ। ਅਮਰੀਕਾ ਭਾਰਤ ਦਾ ਸਤਿਕਾਰ ਕਰਦਾ ਹੈ। ਅਮਰੀਕਾ ਭਾਰਤ ਦੇ ਨਾਲ ਖੜ੍ਹਾ ਹੈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM
Advertisement