
Punjab News: ਸਕੂਲ ਤੋਂ ਘਰ ਵਾਪਸ ਪਰਤ ਰਿਹਾ ਸੀ ਤਾਂ ਸਕੂਲ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ
Punjab News: ਆਸਟ੍ਰੇਲੀਆ ’ਚ ਸੂਬਾ ਕੂਈਨਜ਼ਲੈਂਡ ਦੇ ਸਨਸ਼ਾਈਨ ਕੋਸਟ ਦੇ ਇਲਾਕੇ ਵਿਚ ਇਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ ਜਿਸ ਵਿਚ ਪੰਜਾਬੀ ਗੁਰਸਿੱਖ ਬੱਚੇ ਗੁਰਮੰਤਰ ਸਿੰਘ ਗਿੱਲ (11) ਸਪੁੱਤਰ ਦਲਜਿੰਦਰ ਸਿੰਘ ਗਿੱਲ ਦੀ ਮੌਤ ਹੋ ਗਈ। ਇਸ ਘਟਨਾ ਨੇ ਪੰਜਾਬੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ।
ਪੁਲਿਸ ਨੇ ਦੱਸਿਆ ਕਿ ਬੀਤੇ ਦਿਨ ਮੰਗਲਵਾਰ ਨੂੰ ਦੁਪਹਿਰ 3.45 ਵਜੇ ਦੇ ਕਰੀਬ ਜਦੋਂ ਗੁਰਮੰਤਰ ਸਿੰਘ ਆਪਣੀ ਸਾਈਕਲ 'ਤੇ ਸਵਾਰ ਹੋ ਕੇ ਸਕੂਲ ਤੋਂ ਘਰ ਵਾਪਸ ਪਰਤ ਰਿਹਾ ਸੀ ਤਾਂ ਸਕੂਲ ਬੱਸ ਨੇ ਉਸ ਨੂੰ ਟੱਕਰ ਮਾਰ ਦਿੱਤੀ।
ਪੜ੍ਹੋ ਇਹ ਖ਼ਬਰ : Gold Rate News: ਸੋਨੇ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 76 ਹਜ਼ਾਰ ਦੇ ਕਰੀਬ ਪੁੱਜੀ ਸੋਨੇ ਦੀ ਕੀਮਤ
ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਨੂੰ ਐਮਰਜੈਂਸੀ ਸੇਵਾਵਾਂ ਵੱਲੋਂ ਸਨਸ਼ਾਈਨ ਕੋਸਟ ਯੂਨੀਵਰਸਿਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਹ ਜ਼ਖ਼ਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਪੁਲਿਸ ਵੱਲੋਂ ਬੱਸ ਡਰਾਈਵਰ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਫੋਰੈਂਸਿਕ ਕਰੈਸ਼ ਯੂਨਿਟ ਮਾਮਲੇ ਦੀ ਜਾਂਚ ਕਰ ਰਹੀ ਹੈ। ਗਵਾਹਾਂ ਜਾਂ ਸਬੰਧਿਤ ਘਟਨਾ ਨੂੰ ਵੇਖਣ ਵਾਲੇ ਵਿਅਕਤੀਆਂ ਨੂੰ ਪੁਲਿਸ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ ਗਈ ਹੈ।
ਪੜ੍ਹੋ ਇਹ ਖ਼ਬਰ :
Canada Rain News: ਕੈਨੇਡਾ 'ਚ ਮੀਂਹ ਨੇ ਕੀਤਾ ਬੁਰਾ ਹਾਲ, ਚਾਰੇ ਪਾਸੇ ਹੋਇਆ ਪਾਣੀ ਹੀ ਪਾਣੀ
ਦੱਸਿਆ ਜਾ ਰਿਹਾ ਹੈ ਕਿ ਪਰਿਵਾਰ ਦਾ ਸਬੰਧ ਪੰਜਾਬ ਦੇ ਪਿੰਡ ਚੂਹੜਚੱਕ ਜ਼ਿਲ੍ਹਾ ਮੋਗਾ ਨਾਲ ਹੈ। ਗੁਰਮੰਤਰ ਸਿੰਘ ਦੀ ਬੇਵਕਤੀ ਮੌਤ ਕਾਰਨ ਪਰਿਵਾਰ ਡੂੰਘੇ ਸਦਮੇ ਵਿਚ ਹੈ, ਆਸਟ੍ਰੇਲੀਆਈ ਤੇ ਪੰਜਾਬੀ ਭਾਈਚਾਰੇ ਵੱਲੋਂ ਇਸ ਦੁੱਖ ਦੀ ਘੜੀ ਵਿਚ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਪਿੰਡ ਚੂਹੜਚੱਕ ਵਿਚ ਵੀ ਇਸ ਮੰਦਭਾਗੀ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਹੈ। ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Omar Abdullah is not getting a divorce, the Supreme Court has sent a notice to his wife, stay tuned to Rozana Spokesman)