
ਵਿਦੇਸ਼ਾਂ ਵਿਚ ਸਿੱਖਾਂ 'ਤੇ ਹਮਲਿਆਂ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ..........
ਨਿਊਯਾਰਕ : ਵਿਦੇਸ਼ਾਂ ਵਿਚ ਸਿੱਖਾਂ 'ਤੇ ਹਮਲਿਆਂ ਦੀਆਂ ਕਈ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਹੁਣ ਫਿਰ ਇਕ ਅਜਿਹੀ ਘਟਨਾ ਅਮਰੀਕਾ ਦੇ ਨਿਊਜਰਸੀ ਵਿਚ ਸਾਹਮਣੇ ਆਈ ਹੈ, ਜਿੱਥੇ ਇਕ ਸਿੱਖ ਵਿਅਕਤੀ ਦੀ ਉਸ ਸਮੇਂ ਚਾਕੂ ਮਾਰ ਕੇ ਹੱਤਿਆ ਕਰ ਦਿਤੀ ਗਈ ਜਦੋਂ ਉਹ ਅਪਣੇ ਸਟੋਰ ਵਿਚ ਮੌਜੂਦ ਸੀ। ਬੀਤੇ ਤਿੰਨ ਹਫ਼ਤਿਆਂ ਦੌਰਾਨ ਵਿਚ ਘੱਟ ਗਿਣਤੀ ਸਿੱਖ ਸਮਾਜ ਦੇ ਲੋਕਾਂ ਨੂੰ ਨਿਸ਼ਾਨਾ ਬਣਾਏ ਜਾਣ ਇਹ ਤੀਜੀ ਘਟਨਾ ਵਾਪਰੀ ਹੈ। ਇਸ ਘਟਨਾ ਨੂੰ ਲੈ ਕੇ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਪਾÎਇਆ ਜਾ ਰਿਹਾ ਹੈ।
Tarlok Singh
ਜਾਣਕਾਰੀ ਮੁਤਾਬਕ ਤਰਲੋਕ ਸਿੰਘ ਨਾਮ ਦਾ ਸਿੱਖ ਵਿਅਕਤੀ ਵੀਰਵਾਰ ਨੂੰ ਅਪਣੇ ਹੀ ਸਟੋਰ ਵਿਚ ਮ੍ਰਿਤਕ ਹਾਲਤ ਵਿਚ ਮਿਲਿਆ ਸੀ। ਉਨ੍ਹਾਂ ਦੀ ਛਾਤੀ 'ਤੇ ਚਾਕੂ ਮਾਰੇ ਜਾਣ ਦੇ ਨਿਸ਼ਾਨ ਸਨ। ਇਕ ਨਿਊਜ਼ ਵੈਬਸਾਈਟ ਮੁਤਾਬਕ ਏਸੈਕਸ ਕਾਊਂਟੀ ਪੱਖ ਦਫ਼ਤਰ ਇਸ ਨੂੰ ਕਤਲ ਦਾ ਮਾਮਲਾ ਦੱਸ ਰਿਹਾ ਹੈ। ਹਾਲਾਂਕਿ ਕਤਲ ਪਿੱਛੇ ਕਾਰਨ ਬਾਰੇ ਹਾਲੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਣਕਾਰੀ ਸ਼ੁਰੂ ਕਰ ਦਿਤੀ ਸੀ ਅਤੇ ਇਸ ਮਾਮਲੇ ਵਿਚ ਕਈ ਲੋਕਾਂ ਕੋਲੋਂ ਪੁਛਗਿਛ ਕੀਤੀ ਜਾ ਰਹੀ ਹੈ।
USA Police
ਦਸਿਆ ਜਾ ਰਿਹਾ ਹੈ ਕਿ ਤਰਲੋਕ ਸਿੰਘ ਬਹੁਤ ਹੀ ਚੰਗੇ ਅਤੇ ਸ਼ਾਂਤ ਸੁਭਾਅ ਵਾਲੇ ਵਿਅਕਤੀ ਸਨ। ਉਨ੍ਹਾਂ ਦੇ ਪਰਵਾਰ ਵਿਚ ਉਨ੍ਹਾਂ ਦੀ ਪਤਨੀ ਅਤੇ ਬੱਚੇ ਹਨ ਜੋ ਭਾਰਤ ਵਿਚ ਰਹਿੰਦੇ ਹਨ। ਉਨ੍ਹਾਂ ਦੇ ਪਰਿਵਾਰ ਨੇ ਸਟੋਰ ਬੰਦ ਕਰ ਦਿਤਾ ਹੈ। ਇਸ ਘਟਨਾ ਕਾਰਨ ਸਿੱਖ ਭਾਈਚਾਰੇ ਵਿਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਤਰਲੋਕ ਸਿੰਘ ਦੀ ਮੌਤ ਨਾਲ ਸਥਾਨਕ ਸਿੱਖ ਭਾਈਚਾਰੇ ਅਤੇ ਉਨ੍ਹਾਂ ਦੇ ਕਰੀਬੀਆਂ ਨੂੰ ਵੱਡਾ ਸਦਮਾ ਪੁੱਜਿਆ ਹੈ ਕਿਉਂਕਿ ਉਹ ਇਕ ਮਿਲਣਸਾਰ ਇਨਸਾਨ ਸਨ। ਰਿਪੋਰਟ ਮੁਤਾਬਕ ਤਰਲੋਕ ਸਿੰਘ ਪਿਛਲੇ 6 ਸਾਲਾਂ ਤੋਂ ਇਥੇ ਅਪਣਾ ਸਟੋਰ ਚਲਾ ਰਹੇ ਸਨ।
United States of America
ਨਾਗਰਿਕ ਅਧਿਕਾਰ ਸੰਗਠਨ ਸਿੱਖ ਕੋਲਿਸ਼ਨ ਨੇ ਫੇਸਬੁੱਕ ਪੋਸਟ 'ਤੇ ਮ੍ਰਿਤਕ ਤਰਲੋਕ ਸਿੰਘ ਦੇ ਪਰਵਾਰ, ਦੋਸਤਾਂ ਅਤੇ ਸਥਾਨਕ ਭਾਈਚਾਰੇ ਵਲੋਂ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਫਿਲਹਾਲ ਸਥਾਨਕ ਪੁਲਿਸ ਨੇ ਮਾਮਲਾ ਦਰਜ ਕਰਕੇ ਕਤਲ ਦੇ ਕਾਰਨ ਜਾਣਨ ਲਈ ਤਫ਼ਤੀਸ਼ ਸ਼ੁਰੂ ਕਰ ਦਿਤੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਸ ਕਤਲ ਦੇ ਪਿਛੇ ਕੀ ਕਾਰਨ ਹਨ ਅਤੇ ਕਿਹੜੇ ਲੋਕਾਂ ਦਾ ਹੱਥ ਹੈ?
Tweet
ਦਸ ਦਈਏ ਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਦੇ ਕਈ ਸ਼ਹਿਰਾਂ ਵਿਚ ਸਿੱਖਾਂ 'ਤੇ ਹਮਲੇ ਹੋਣ ਦੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ, ਜਿਨ੍ਹਾਂ ਵਿਚ ਕਈ ਘਟਨਾਵਾਂ ਦੇ ਨਸਲੀ ਭੇਦਭਾਵ ਕਾਰਨ ਹੋਈਆਂ।