'ਜੇ ਤਾਲਿਬਾਨ ਨੇ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ, ਤਾਂ ਸਾਡੀ ਪ੍ਰਤੀਕ੍ਰਿਆ ਹੋਵੇਗੀ ਤੇਜ਼'
Published : Aug 17, 2021, 9:16 am IST
Updated : Aug 17, 2021, 9:16 am IST
SHARE ARTICLE
​Joe Biden
​Joe Biden

ਜੇਕਰ ਤਾਲਿਬਾਨ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਇਸ ਦੇ ਵਿਨਾਸ਼ਕਾਰੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ

 

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਰਾਸ਼ਟਰ ਦੇ ਨਾਂ ਆਪਣੇ ਸੰਬੋਧਨ ਵਿਚ ਅਫਗਾਨਿਸਤਾਨ ਤੋਂ ਆਪਣੇ ਦੇਸ਼ ਦੀਆਂ ਫੌਜਾਂ ਵਾਪਸ ਬੁਲਾਉਣ ਦੇ ਫੈਸਲੇ ਦਾ ਸਖਤ ਤਰੀਕੇ ਨਾਲ ਬਚਾਅ ਕੀਤਾ।

 

Joe Biden
Joe Biden

 

ਇਸ ਦੇ ਨਾਲ ਹੀ ਉਨ੍ਹਾਂ ਨੇ ਤਾਲਿਬਾਨ ਨੂੰ ਕਿਸੇ ਵੀ ਗਲਤਫਹਿਮੀ ਵਿੱਚ ਨਾ ਰਹਿਣ ਦੀ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਤਾਲਿਬਾਨ ਅਮਰੀਕੀ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਤਾਂ ਇਸ ਦੇ ਵਿਨਾਸ਼ਕਾਰੀ ਨਤੀਜਿਆਂ ਦਾ ਸਾਹਮਣਾ ਕਰਨਾ ਪਵੇਗਾ।

 

Taliban fighters enter Kabul, India moves to safeguard diplomats, citizensTaliban 

ਵ੍ਹਾਈਟ ਹਾਊਸ ਤੋਂ ਇੱਕ ਟੈਲੀਵਿਜ਼ਨ ਭਾਸ਼ਣ ਵਿੱਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਜੇਕਰ ਤਾਲਿਬਾਨ ਅਜਿਹਾ ਕੁਝ ਕਰਨ ਦੀ ਹਿੰਮਤ ਕਰਦਾ, ਤਾਂ ਸਾਡੀ ਪ੍ਰਤੀਕ੍ਰਿਆ ਇੰਨੀ ਤੇਜ਼ ਅਤੇ ਸ਼ਕਤੀਸ਼ਾਲੀ ਹੋਵੇਗੀ ਕਿ ਇਸਦੀ ਕਲਪਨਾ ਵੀ ਨਹੀਂ ਹੋਵੇਗੀ।

 

Taliban captured Jalalabad Taliban 

ਬਿਡੇਨ ਨੇ  ਕੰਧਾਰ ਤੋਂ ਲੈ ਕੇ ਕਾਬੁਲ ਤੱਕ ਕਬਜ਼ਾ ਜਮਾ ਚੁੱਕੇ  ਤਾਲਿਬਾਨ ਤੋਂ ਕਾਬੁਲ ਹਵਾਈ ਅੱਡੇ ਰਾਹੀਂ ਅਮਰੀਕੀ ਡਿਪਲੋਮੈਟਾਂ ਅਤੇ ਹੋਰਾਂ ਦੀ ਸੁਰੱਖਿਅਤ ਵਾਪਸੀ ਦੀ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਨਾ ਪੈਦਾ ਕਰਨ ਦੀ ਹਿਦਾਇਤ ਦਿੱਤੀ। ਬਿਡੇਨ ਨੇ ਕਿਹਾ ਕਿ ਜੇ ਲੋੜ ਪਈ ਤਾਂ ਅਸੀਂ ਆਪਣੇ ਲੋਕਾਂ ਦੀ ਰੱਖਿਆ ਲਈ ਭਿਆਨਕ ਤਾਕਤ ਨਾਲ ਜਵਾਬ ਦੇਵਾਂਗੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement