
‘ਯੂਐਸ ਕੋਰਟ ਆਫ਼ ਅਪੀਲਜ਼ ਫ਼ਾਰ ਮਾਇੰਥ ਸਰਕਟ’ ਦੇ ਜੱਜਾਂ ਦੇ ਇਕ ਪੈਨਲ ਨੇ ਜ਼ਿਲ੍ਹਾ ਅਦਾਲਤ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ
Tahawwur Rana : ਅਮਰੀਕਾ ਦੀ ਇਕ ਅਦਾਲਤ ਨੇ ਮੁੰਬਈ ਵਿਚ ਹੋਏ ਅਤਿਵਾਦੀ ਹਮਲਿਆਂ ਵਿਚ ਸ਼ਾਮਲ ਹੋਣ ਦੇ ਦੋਸ਼ੀ ਅਤੇ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਕਾਰੋਬਾਰੀ ਤਹੱਵੁਰ ਰਾਣਾ ਨੂੰ ਵੱਡਾ ਝਟਕਾ ਦਿੰਦਿਆਂ ਕਿਹਾ ਹੈ ਕਿ ਹਵਾਲਗੀ ਸੰਧੀ ਤਹਿਤ ਉਸ ਨੂੰ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ‘ਯੂਐਸ ਕੋਰਟ ਆਫ ਅਪੀਲਜ਼ ਫ਼ਾਰ ਨਾਇੰਥ ਸਰਕਟ’ ਨੇ 15 ਅਗੱਸਤ ਨੂੰ ਅਪਣੇ ਫ਼ੈਸਲੇ ਵਿਚ ਕਿਹਾ, ‘(ਭਾਰਤ-ਅਮਰੀਕਾ ਹਵਾਲਗੀ) ਸੰਧੀ ਰਾਣਾ ਦੀ ਹਵਾਲਗੀ ਦੀ ਇਜਾਜ਼ਤ ਦਿੰਦੀ ਹੈ।’
ਰਾਣਾ ਨੇ ਕੈਲੀਫ਼ੋਰਨੀਆ ਸਥਿਤ ਅਮਰੀਕੀ ਜ਼ਿਲ੍ਹਾ ਅਦਾਲਤ ਦੇ ਹੁਕਮਾਂ ਵਿਰੁਧ ‘ਯੂਐਸ ਕੋਰਟ ਆਫ਼ ਅਪੀਲਜ਼ ਫ਼ਾਰ ਨਾਇੰਥ ਸਰਕਟ’ ਵਿਚ ਪਟੀਸ਼ਨ ਦਾਇਰ ਕੀਤੀ ਸੀ। ਕੈਲੀਫ਼ੋਰਨੀਆ ਦੀ ਅਦਾਲਤ ਨੇ ਉਸ ਦੀ ਹੈਬੀਅਸ ਕਾਰਪਸ ਪਟੀਸ਼ਨ ਨੂੰ ਰੱਦ ਕਰ ਦਿਤਾ ਸੀ। ਹੈਬੀਅਸ ਕਾਰਪਸ ਪਟੀਸ਼ਨ ’ਚ ਮੁੰਬਈ ’ਚ ਹੋਏ ਅਤਿਵਾਦੀ ਹਮਲਿਆਂ ’ਚ ਕਥਿਤ ਸ਼ਮੂਲੀਅਤ ਲਈ ਰਾਣਾ ਨੂੰ ਭਾਰਤ ਹਵਾਲੇ ਕਰਨ ਦੇ ਮੈਜਿਸਟਰੇਟ ਦੇ ਹੁਕਮ ਨੂੰ ਚੁਣੌਤੀ ਦਿਤੀ ਗਈ ਸੀ।
‘ਯੂਐਸ ਕੋਰਟ ਆਫ਼ ਅਪੀਲਜ਼ ਫ਼ਾਰ ਮਾਇੰਥ ਸਰਕਟ’ ਦੇ ਜੱਜਾਂ ਦੇ ਇਕ ਪੈਨਲ ਨੇ ਜ਼ਿਲ੍ਹਾ ਅਦਾਲਤ ਦੇ ਫ਼ੈਸਲੇ ਦੀ ਪੁਸ਼ਟੀ ਕੀਤੀ। ਹਵਾਲਗੀ ਦੇ ਹੁਕਮਾਂ ਦੀ ਹੇਬੀਅਸ ਕਾਰਪਸ ਸਮੀਖਿਆ ਦੇ ਸੀਮਤ ਦਾਇਰੇ ਤਹਿਤ, ਪੈਨਲ ਨੇ ਮੰਨਿਆ ਕਿ ਰਾਣਾ ਵਿਰੁਧ ਦੋਸ਼ ਅਮਰੀਕਾ ਅਤੇ ਭਾਰਤ ਵਿਚਕਾਰ ਹਵਾਲਗੀ ਸੰਧੀ ਦੀਆਂ ਸ਼ਰਤਾਂ ਦੇ ਅੰਦਰ ਆਉਂਦੇ ਹਨ। ਸੰਧੀ ਵਿਚ ਹਵਾਲਗੀ ਲਈ ‘ਨਾਨ ਬਿਸ ਇਨ ਆਈਡਮ’(ਕਿਸੇ ਵਿਅਕਤੀ ਨੂੰ ਇਕ ਦੋਸ਼ ਲਈ ਦੋ ਵਾਰ ਸਜ਼ਾ ਨਹੀਂ ਦਿਤੇ ਜਾਣ ਦੇ ਸਿਧਾਂਤ) ਅਪਵਾਦ ਸ਼ਾਮਲ ਹੈ