ਪਾਕਿਸਤਾਨ ਨੂੰ ਅਪਣੀ ਪਹਿਲੀ ਮਿਸ ਯੂਨੀਵਰਸ ਪ੍ਰਤੀਯੋਗੀ ਮਿਲੀ
Published : Sep 17, 2023, 9:05 am IST
Updated : Sep 17, 2023, 9:05 am IST
SHARE ARTICLE
Pakistan got its first Miss Universe contestant
Pakistan got its first Miss Universe contestant

ਉਸ ਦਾ ਨਾਮ ਏਰਿਕਾ ਰੌਬਿਨ ਹੈ ਜੋ ਕਰਾਚੀ ਦੀ ਇਕ ਮਾਡਲ ਹੈ।

 

ਇਸਲਾਮਾਬਾਦ:  ਪਾਕਿਸਤਾਨ ਦੇ ਇਤਿਹਾਸ ’ਚ ਇਹ ਪਹਿਲੀ ਵਾਰ ਹੈ ਜਦੋਂ ਉਸ ਨੂੰ ਮਿਸ ਯੂਨੀਵਰਸ ਲਈ ਪ੍ਰਤੀਯੋਗੀ ਮਿਲੀ ਹੈ। ਉਸ ਦਾ ਨਾਮ ਏਰਿਕਾ ਰੌਬਿਨ ਹੈ ਜੋ ਕਰਾਚੀ ਦੀ ਇਕ ਮਾਡਲ ਹੈ। ਪਾਕਿਸਤਾਨ ਤੋਂ ਮਿਸ ਯੂਨੀਵਰਸ ਮੁਕਾਬਲੇਬਾਜ਼ ਦੀ ਚੋਣ ਕਰਨ ਲਈ ਮਾਲਦੀਵ ਦੇ ਇਕ ਰਿਜ਼ੋਰਟ ਵਿਚ ਇਕ ਸਮਾਗਮ ਦਾ ਆਯੋਜਨ ਕੀਤਾ ਗਿਆ।

ਹਾਲਾਂਕਿ ਇਸ ’ਤੇ ਖ਼ੁਸ਼ੀ ਜ਼ਾਹਰ ਕਰਨ ਦੀ ਬਜਾਏ ਪਾਕਿਸਤਾਨ ਦੀ ਸਰਕਾਰ ਅਤੇ ਉਸ ਦੀ ਖ਼ੁਫ਼ੀਆ ਏਜੰਸੀ ਨੇ ਜਾਂਚ ਸ਼ੁਰੂ ਕਰ ਦਿਤੀ ਹੈ ਕਿ ਇਹ ਕਿਵੇਂ ਸੰਭਵ ਹੋਇਆ। ਮੀਡੀਆ ਰਿਪੋਰਟਾਂ ਮੁਤਾਬਕ ਪਾਕਿਸਤਾਨ ਵਲੋਂ ਮਿਸ ਯੂਨੀਵਰਸ ਮੁਕਾਬਲੇਬਾਜ਼ ਨੂੰ ਚੁਣਨ ਲਈ ਆਯੋਜਤ ਸਮਾਗਮ ਨੂੰ ਸਰਕਾਰ ਤੋਂ ਇਜਾਜ਼ਤ ਨਹੀਂ ਲਈ ਗਈ ਸੀ।

ਕਾਰਜਵਾਹਕ ਪ੍ਰਧਾਨ ਮੰਤਰੀ ਅਨਵਰ ਉਲ ਹੱਕ ਕੱਕੜ ਨੇ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੂੰ ਮਾਮਲੇ ਦੀ ਜਾਂਚ ਦੇ ਹੁਕਮ ਦਿਤੇ ਹਨ। ਕਾਰਨ ਇਹ ਹੈ ਕਿ ਜਿਸ ਕੰਪਨੀ ਨੇ ਇਸ ਈਵੈਂਟ ਦਾ ਆਯੋਜਨ ਕੀਤਾ ਹੈ, ਉਹ ਪਾਕਿਸਤਾਨ ਦੀ ਨਹੀਂ ਸਗੋਂ ਯੂ.ਏ.ਈ. ਦੀ ਹੈ।  ਇਕ ਪਾਸੇ ਮਿਸ ਯੂਨੀਵਰਸ ਮੁਕਾਬਲੇਬਾਜ਼ ਰੌਬਿਨ ਏਰਿਕਾ ਨੇ ਲੋਕਾਂ ਨੂੰ ਪਾਕਿਸਤਾਨੀ ਭੋਜਨ ਅਜ਼ਮਾਉਣ ਅਤੇ ਬਰਫ਼ ਨਾਲ ਢਕੇ ਪਹਾੜਾਂ ਵਰਗੇ ਖ਼ੂਬਸੂਰਤ ਨਜ਼ਾਰਿਆਂ ਦਾ ਆਨੰਦ ਲੈਣ ਲਈ ਅਪਣੇ ਦੇਸ਼ ਆਉਣ ਦਾ ਸੱਦਾ ਦਿਤਾ। ਇਸ ਦੇ ਨਾਲ ਹੀ ਪਾਕਿਸਤਾਨ ਦੇ ਕੱੁਝ ਸੰਸਦ ਮੈਂਬਰਾਂ ਅਤੇ ਧਾਰਮਕ ਆਗੂਆਂ ਨੇ ਇਸ ਨੂੰ ਸ਼ਰਮਨਾਕ ਕਾਰਾ ਦਸਿਆ ਹੈ।
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement