ਬ੍ਰਾਜ਼ੀਲ ਦੇ ਅਮੇਜ਼ੋਨਸ ਵਿਚ ਜਹਾਜ਼ ਕਰੈਸ਼: ਪਾਇਲਟ ਅਤੇ ਸਹਿ-ਪਾਇਲਟ ਸਣੇ 12 ਲੋਕਾਂ ਦੀ ਮੌਤ
Published : Sep 17, 2023, 11:04 am IST
Updated : Sep 17, 2023, 11:04 am IST
SHARE ARTICLE
Plane Crash In Amazon Rainforest Kills All 14 Onboard
Plane Crash In Amazon Rainforest Kills All 14 Onboard

ਖ਼ਰਾਬ ਮੌਸਮ ਕਾਰਨ ਵਾਪਰਿਆ ਹਾਦਸਾ

 

ਅਮੇਜ਼ੋਨਸ: ਬ੍ਰਾਜ਼ੀਲ 'ਚ ਸ਼ਨਿਚਰਵਾਰ ਨੂੰ ਹੋਏ ਜਹਾਜ਼ ਹਾਦਸੇ 'ਚ ਪਾਇਲਟ ਅਤੇ ਕੋ-ਪਾਇਲਟ ਸਮੇਤ 14 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ ਬ੍ਰਾਜ਼ੀਲ ਅਤੇ ਅਮਰੀਕਾ ਦੇ ਯਾਤਰੀ ਵੀ ਸ਼ਾਮਲ ਹਨ। ਸਾਰੇ ਯਾਤਰੀ ਬਾਰਸੀਲੋਨਾ ਵਿਚ ਫਿਸ਼ਿੰਗ ਲਈ ਜਾ ਰਹੇ ਸਨ। ਇਹ ਹਾਦਸਾ ਅਮੇਜ਼ੋਨਸ ਦੀ ਰਾਜਧਾਨੀ ਮਾਨੌਸ ਤੋਂ ਕਰੀਬ 400 ਕਿਲੋਮੀਟਰ ਦੂਰ ਬਾਰਸੀਲੋਸ ਸੂਬੇ ਵਿਚ ਭਾਰਤੀ ਸਮੇਂ ਅਨੁਸਾਰ ਰਾਤ 11:30 ਵਜੇ ਵਾਪਰਿਆ। ਬ੍ਰਾਜ਼ੀਲ ਦੀ ਸਿਵਲ ਡਿਫੈਂਸ ਨੇ ਸਾਰੀਆਂ ਮੌਤਾਂ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਵਿਜੇ ਕੁਮਾਰ ਜੰਜੂਆ ’ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ, ਮੁਕੱਦਮਾ ਚਲਾਉਣ ਲਈ ਕੇਂਦਰ ਤੋਂ ਮਨਜ਼ੂਰੀ ਲਵੇ ਸੂਬਾ ਸਰਕਾਰ: ਹਾਈ ਕੋਰਟ

ਬ੍ਰਾਜ਼ੀਲ ਮੀਡੀਆ ਮੁਤਾਬਕ ਹਾਦਸੇ ਦੇ ਸਮੇਂ ਭਾਰੀ ਮੀਂਹ ਪੈ ਰਿਹਾ ਸੀ। ਮੰਨਿਆ ਜਾ ਰਿਹਾ ਹੈ ਕਿ ਖਰਾਬ ਮੌਸਮ ਕਾਰਨ ਪਾਇਲਟ ਜਹਾਜ਼ ਨੂੰ ਲੈਂਡ ਕਰਨ ਲਈ ਲੈਂਡਿੰਗ ਸਟ੍ਰਿਪ ਦਾ ਅੰਦਾਜ਼ਾ ਨਹੀਂ ਲਗਾ ਸਕਿਆ। ਨੈਸ਼ਨਲ ਸਿਵਲ ਏਵੀਏਸ਼ਨ ਏਜੰਸੀ ਅਨੁਸਾਰ, 18 ਯਾਤਰੀਆਂ ਦੀ ਸਮਰੱਥਾ ਵਾਲਾ EMB-110 ਨਾਮ ਦਾ ਇਹ ਜਹਾਜ਼ ਮਾਨੋਸ ਟੈਕਸੀ ਏਰੀਓ ਨਾਮਕ ਕੰਪਨੀ ਦਾ ਸੀ। ਇਹ ਜਹਾਜ਼ ਮਾਨੌਸ ਤੋਂ ਬਾਰਸੀਲੋਨਾ ਜਾ ਰਿਹਾ ਸੀ। ਇਹ 90 ਮਿੰਟ ਦੀ ਉਡਾਣ ਸੀ। ਕੰਪਨੀ ਨੇ ਵੀ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਇਹ ਵੀ ਪੜ੍ਹੋ: ਸੰਸਦੀ ਸੈਸ਼ਨ ਤੋਂ ਇਕ ਦਿਨ ਪਹਿਲਾਂ ਸਰਬ ਪਾਰਟੀ ਮੀਟਿੰਗ ਅੱਜ

ਕੰਪਨੀ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਯਾਤਰੀਆਂ ਅਤੇ ਚਾਲਕ ਦਲ ਦੀ ਸੁਰੱਖਿਆ ਸਾਡੀ ਪਹਿਲ ਹੈ, ਇਸ ਲਈ ਸਾਨੂੰ ਭਰੋਸਾ ਹੈ ਕਿ ਜੋ ਜਹਾਜ਼ ਹਾਦਸਾਗ੍ਰਸਤ ਹੋਇਆ ਸੀ, ਉਹ ਸ਼ਹਿਰੀ ਹਵਾਬਾਜ਼ੀ ਅਥਾਰਟੀ ਦੇ ਸਾਰੇ ਮਾਪਦੰਡਾਂ ਨੂੰ ਪੂਰਾ ਕਰਦਾ ਸੀ। ਅਸੀਂ ਇਸ ਹਾਦਸੇ ਨਾਲ ਸਬੰਧਤ ਕਿਸੇ ਵੀ ਵੇਰਵੇ ਨੂੰ ਸਾਂਝਾ ਕਰਨ ਵਿਚ ਸਹਾਇਤਾ ਕਰਾਂਗੇ।

ਇਹ ਵੀ ਪੜ੍ਹੋ: ਗੁਜਰਾਤ ਦੀ ਪੰਚਾਇਤ ’ਚ ਜੁਗਰਾਜ ਸਿੰਘ ਬਣਿਆ ਪਹਿਲਾ ਸਿੱਖ ਉਪ ਪ੍ਰਧਾਨ

ਸਾਰੀਆਂ ਲਾਸ਼ਾਂ ਨੂੰ ਮੌਕੇ ਤੋਂ ਬਾਹਰ ਕੱਢ ਲਿਆ ਗਿਆ ਹੈ। ਸ਼ਹਿਰ ਵਿਚ ਕੋਲਡ ਸਟੋਰੇਜ ਦੀ ਸਹੂਲਤ ਨਾ ਹੋਣ ਕਾਰਨ ਸਾਰੀਆਂ ਲਾਸ਼ਾਂ ਨੂੰ ਨੇੜਲੇ ਸਕੂਲ ਵਿਚ ਲਿਜਾਇਆ ਜਾ ਰਿਹਾ ਹੈ। ਭਾਰਤੀ ਸਮੇਂ ਮੁਤਾਬਕ ਬ੍ਰਾਜ਼ੀਲ ਦੀ ਹਵਾਈ ਸੈਨਾ ਦਾ ਜਹਾਜ਼ ਐਤਵਾਰ ਸ਼ਾਮ ਨੂੰ ਬਾਰਸੀਲੋਨਾ ਪਹੁੰਚ ਜਾਵੇਗਾ ਅਤੇ ਸਾਰੀਆਂ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਕੋਲ ਲੈ ਜਾਵੇਗਾ।

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement