
ਜ਼ਖਮੀਆਂ ਨੂੰ ਹਸਪਤਾਲ ਕਰਵਾਇਆ ਭਰਤੀ
ਅਮਰੀਕੀ ਦੇ ਅਲਬਾਮਾ ਰਾਜ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਸ਼ੁੱਕਰਵਾਰ ਨੂੰ ਇੱਕ ਫੁੱਟਬਾਲ ਮੈਚ ਦੇ ਦੌਰਾਨ ਅਚਾਨਕ ਗੋਲੀਬਾਰੀ ਹੋਈ। ਇਸ ਘਟਨਾ ਵਿੱਚ ਚਾਰ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ਵਿੱਚੋਂ ਇੱਕ ਦੀ ਹਾਲਤ ਗੰਭੀਰ ਹੈ।
Football
ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਅਲਾਬਾਮਾ ਦੇ ਸ਼ਹਿਰ ਵਿਚ ਲੈਡ ਪੀਬਲਜ਼ ਸਟੇਡੀਅਮ ਵਿੱਚ ਦੇਰ ਰਾਤ ਦੋ ਹਾਈ ਸਕੂਲ ਟੀਮਾਂ ਵਿਚਕਾਰ ਫੁੱਟਬਾਲ ਮੈਚ ਖੇਡਿਆ ਜਾ ਰਿਹਾ ਸੀ ਕਿ ਅਚਾਨਕ ਫਾਇਰਿੰਗ ਹੋਣੀ ਸ਼ੁਰੂ ਹੋ ਗਈ। ਮੈਦਾਨ ਵਿੱਚ ਗੋਲੀਬਾਰੀ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।
football
ਜਾਣਕਾਰੀ ਅਨੁਸਾਰ ਜ਼ਖਮੀ ਹੋਏ ਚਾਰਾਂ ਵਿੱਚੋਂ ਦੋ ਨਾਬਾਲਗ ਹਨ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਪੁਲਿਸ ਦੇ ਅਨੁਸਾਰ, ਗੋਲੀਬਾਰੀ ਮੈਦਾਨ ਜਾਂ ਖਿਡਾਰੀਆਂ ਵਿਚਕਾਰ ਨਹੀਂ ਹੋਈ, ਬਲਕਿ ਸਟੇਡੀਅਮ ਦੇ ਪੱਛਮੀ ਰੈਂਪ ਵਿੱਚ ਹੋਈ। ਪੁਲਿਸ ਦਾ ਕਹਿਣਾ ਹੈ ਕਿ ਕਰੀਬ ਸੱਤ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਚਾਰ ਰੌਂਦ ਵੀ ਬਰਾਮਦ ਕੀਤੇ ਗਏ ਹਨ।
Firing case