ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ ਦੀ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਮੰਗਿਆ
Published : Oct 17, 2025, 7:40 pm IST
Updated : Oct 17, 2025, 7:40 pm IST
SHARE ARTICLE
CM seeks support from UK lawmakers to obtain rare video footage of Shaheed Bhagat Singh
CM seeks support from UK lawmakers to obtain rare video footage of Shaheed Bhagat Singh

ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨੇ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ ਫੁਟੇਜ ਹਾਸਲ ਕਰਨ ਵਿੱਚ ਸੂਬਾ ਸਰਕਾਰ ਦੀ ਸਹਾਇਤਾ ਲਈ ਬਰਤਾਨੀਆ ਦੇ ਕਾਨੂੰਨਦਾਨੀਆਂ ਤੋਂ ਸਮਰਥਨ ਦੀ ਮੰਗ ਕੀਤੀ।

ਆਪਣੇ ਸਰਕਾਰੀ ਨਿਵਾਸ ਉੱਤੇ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਵਿੱਚ ਇਸ ਮਹਾਨ ਸ਼ਹੀਦ ਦਾ ਕੋਈ ਵੀ ਵੀਡੀਓ ਰਿਕਾਰਡ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਪਤਾ ਚੱਲਿਆ ਹੈ ਕਿ ਸਕਾਟਲੈਂਡ ਯਾਰਡ ਕੋਲ ਸ਼ਹੀਦ ਭਗਤ ਸਿੰਘ ਦੀਆਂ ਦੁਰਲੱਭ ਵੀਡੀਓ, ਖ਼ਾਸ ਤੌਰ ਉੱਤੇ ਗ੍ਰਿਫ਼ਤਾਰੀ ਤੇ ਸੁਣਵਾਈ ਦੀਆਂ ਵੀਡੀਓਜ਼ ਹੋ ਸਕਦੀਆਂ ਹਨ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਨ੍ਹਾਂ ਵੀਡੀਓਜ਼ ਦਾ ਸਾਰੇ ਭਾਰਤੀਆਂ ਖ਼ਾਸ ਤੌਰ ਉੱਤੇ ਪੰਜਾਬੀਆਂ ਲਈ ਬਹੁਤ ਜ਼ਿਆਦਾ ਮਹੱਤਵ ਹੈ, ਜੋ ਭਗਤ ਸਿੰਘ ਦਾ ਬਹੁਤ ਜ਼ਿਆਦਾ ਸਤਿਕਾਰ ਕਰਦੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਇਹ ਵੀਡੀਓ ਫੁਟੇਜ ਹਾਸਲ ਕਰਨ ਲਈ ਕੋਸ਼ਿਸ਼ਾਂ ਕਰ ਰਹੀ ਹੈ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਇਨ੍ਹਾਂ ਤੋਂ ਪ੍ਰੇਰਨਾ ਲੈ ਸਕਣ। ਉਨ੍ਹਾਂ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਨੂੰ ਅਪੀਲ ਕੀਤੀ ਕਿ ਸ਼ਹੀਦ ਭਗਤ ਸਿੰਘ ਦੀ ਸ਼ਾਨਾਮੱਤੀ ਵਿਰਾਸਤ ਦੇ ਨੌਜਵਾਨਾਂ ਲਈ ਪ੍ਰੇਰਨਾ ਸਰੋਤ ਬਣਨ ਵਾਸਤੇ ਉਹ ਸੂਬਾ ਸਰਕਾਰ ਦੇ ਇਸ ਲੋਕ ਭਲਾਈ ਕਾਰਜ ਵਿੱਚ ਸਹਿਯੋਗ ਦੇਣ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਇਸ ਕੌਮੀ ਮਹੱਤਵ ਵਾਲੇ ਮਸਲੇ ਦੀ ਪੈਰਵਾਈ ਕਰਨ ਵਿੱਚ ਸੂਬਾ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਇਕ ਹੋਰ ਮਸਲੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਲਈ ਉਤਸ਼ਾਹਿਤ ਕਰਨ ਵਾਸਤੇ ਵੀ ਬਾਰ ਕੌਂਸਲ ਤੋਂ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਸੂਚਨਾ ਤਕਨਾਲੋਜੀ, ਫੂਡ ਪ੍ਰਾਸੈਸਿੰਗ ਅਤੇ ਆਟੋ ਮੋਬਾਈਲ ਖ਼ੇਤਰ ਵਿੱਚ ਬਹੁਤ ਜ਼ਿਆਦਾ ਸੰਭਾਵਨਾਵਾਂ ਹਨ, ਜਿਸ ਤੋਂ ਨਿਵੇਸ਼ਕ ਲਾਭ ਲੈ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਬਰਤਾਨੀਆ ਦੇ ਨਿਵੇਸ਼ਕਾਂ ਨੂੰ ਅਗਲੇ ਸਾਲ ਮਾਰਚ ਵਿੱਚ ਹੋਣ ਵਾਲੇ ‘ਇਨਵੈਸਟ ਪੰਜਾਬ ਸੰਮੇਲਨ’ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।

ਇਸ ਦੌਰਾਨ ਇੰਗਲੈਂਡ ਤੇ ਵੇਲਜ਼ ਦੀ ਬਾਰ ਕੌਂਸਲ ਦੀ ਚੇਅਰ ਬਾਰਬਰਾ ਮਿੱਲਜ਼ ਕੇ.ਸੀ., ਬਾਰ ਦੀ ਚੇਅਰ ਦੀ ਸਲਾਹਕਾਰ ਪੀਰਨ ਢਿੱਲੋਂ-ਸਟਾਰਕਿੰਗਜ਼, ਕੰਸਲਟੈਂਟ ਮੇਲੀਸ਼ਾ ਚਾਰਲਜ਼ ਅਤੇ ਬੈਰਿਸਟਰ 4ਪੀ.ਬੀ. ਬਲਜਿੰਦਰ ਬਾਠ ਤੇ ਹੋਰਾਂ ਨੇ ਮੁੱਖ ਮੰਤਰੀ ਨੂੰ ਪੂਰਨ ਸਮਰਥਨ ਤੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੀ ਆਰਥਿਕ ਤਰੱਕੀ ਤੇ ਲੋਕਾਂ ਦੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement