
China News: ਪੁਲਿਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
China News: ਚੀਨ ਦੇ ਪੂਰਬੀ ਸ਼ਹਿਰ ਯਿਕਸਿੰਗ ਵਿੱਚ ਸ਼ਨੀਵਾਰ ਨੂੰ ਇੱਕ ਕਾਲਜ ਕੈਂਪਸ ਵਿੱਚ ਇੱਕ ਵਿਦਿਆਰਥੀ ਨੇ ਭੀੜ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ। 8 ਲੋਕਾਂ ਦੀ ਮੌਤ ਹੋ ਗਈ ਅਤੇ 17 ਜ਼ਖ਼ਮੀ ਹੋ ਗਏ।
ਇਹ ਘਟਨਾ ਵੂਸ਼ੀ ਵੋਕੇਸ਼ਨਲ ਇੰਸਟੀਚਿਊਟ ਆਫ ਆਰਟਸ ਐਂਡ ਟੈਕਨਾਲੋਜੀ ਵਿੱਚ ਸ਼ਾਮ ਕਰੀਬ 6:30 ਵਜੇ ਵਾਪਰੀ। ਪੁਲਿਸ ਨੇ ਦੱਸਿਆ ਕਿ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹਮਲੇ ਦਾ ਕਾਰਨ ਇਹ ਦੱਸਿਆ ਗਿਆ ਹੈ ਕਿ ਉਹ ਪ੍ਰੀਖਿਆ 'ਚ ਫੇਲ ਹੋਣ, ਡਿਗਰੀ ਨਾ ਮਿਲਣ ਅਤੇ ਇੰਟਰਨਸ਼ਿਪ ਲਈ ਘੱਟ ਪੈਸੇ ਮਿਲਣ ਤੋਂ ਨਾਖੁਸ਼ ਸੀ। ਮਾਮਲੇ ਦੀ ਜਾਂਚ ਜਾਰੀ ਹੈ।