Canada News: ਕੈਨੇਡਾ 'ਚ ਪਿਛਲੇ 6 ਮਹੀਨਿਆਂ 'ਚ 42 ਹਜ਼ਾਰ ਲੋਕਾਂ ਨੇ ਛੱਡੀ ਨਾਗਰਿਕਤਾ, ਜਾਣੋ ਕਿਉਂ

By : GAGANDEEP

Published : Dec 17, 2023, 9:45 am IST
Updated : Dec 17, 2023, 1:24 pm IST
SHARE ARTICLE
42 thousand people left their citizenship in Canada in the last 6 months News
42 thousand people left their citizenship in Canada in the last 6 months News

Canada News: ਇਨ੍ਹਾਂ ਵਿਚ ਵੱਡੀ ਗਿਣਤੀ ਵਿਚ ਪੰਜਾਬੀ ਸ਼ਾਮਲ

42 thousand people left their citizenship in Canada in the last 6 months News : ਕੈਨੇਡਾ ਜਾ ਕੇ ਕੁਝ ਵੱਡਾ ਕਰਨ ਸੁਪਨਾ ਹੁਣ ਟੁੱਟ ਰਿਹਾ ਹੈ। ਹੁਣ ਜ਼ਿਆਦਾਤਰ ਪ੍ਰਵਾਸੀਆਂ ਲਈ ਮੁੱਦਾ ਰੋਜ਼ੀ-ਰੋਟੀ ਅਤੇ ਬਚਾਅ ਦੀ ਲੜਾਈ ਬਣਦਾ ਜਾ ਰਿਹਾ ਹੈ। ਇਕ ਪਾਸੇ ਕੈਨੇਡਾ ਦੇ ਵੱਡੇ ਸ਼ਹਿਰਾਂ ਵਿਚ ਅਪਰਾਧੀਆਂ ਅਤੇ ਗੈਂਗਸਟਰਾਂ ਦਾ ਪ੍ਰਭਾਵ ਵਧਣਾ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਬੈਂਕ ਵਿਆਜ ਦਰਾਂ ਅਤੇ ਮਕਾਨਾਂ ਦੀਆਂ ਕੀਮਤਾਂ ਅਸਮਾਨ ਨੂੰ ਛੂਹਣ ਲੱਗੀਆਂ ਹਨ। ਇਸ ਕਾਰਨ ਕੈਨੇਡਾ ਵਿੱਚ ਰਿਵਰਸ ਇਮੀਗ੍ਰੇਸ਼ਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

ਇਹ ਵੀ ਪੜ੍ਹੋ: Jalandhar News: ਸ਼ਰਾਬ ਨਾਲ ਰੱਜੇ DSP ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ, ਲੋਕਾਂ ਨੇ ਭੱਜ ਕੇ ਬਚਾਈ ਜਾਨ  

ਇਸ ਸਾਲ ਦੇ ਪਹਿਲੇ ਛੇ ਮਹੀਨਿਆਂ ਵਿੱਚ 42 ਹਜ਼ਾਰ ਲੋਕਾਂ ਨੇ ਕੈਨੇਡਾ ਦੀ ਸਥਾਈ ਨਾਗਰਿਕਤਾ (ਪੀ.ਆਰ.) ਛੱਡ ਦਿੱਤੀ ਹੈ। ਇਸ ਵਿੱਚ ਭਾਰਤੀ ਅਤੇ ਗੈਰ-ਭਾਰਤੀ ਦੋਵੇਂ ਸ਼ਾਮਲ ਹਨ। 2022 ਵਿਚ ਇਹ ਸੰਖਿਆ 93,818 ਸੀ। ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਵਿਭਾਗ ਦੇ ਅੰਕੜਿਆਂ ਅਨੁਸਾਰ ਇਸ ਤੋਂ ਪਹਿਲਾਂ 2021 ਵਿੱਚ 85,927 ਲੋਕ ਕੈਨੇਡਾ ਛੱਡ ਚੁੱਕੇ ਸਨ। ਇਨ੍ਹਾਂ ਵਿੱਚ ਵੱਡੀ ਗਿਣਤੀ ਪੰਜਾਬੀਆਂ ਦੀ ਵੀ ਹੈ। ਸਟੱਡੀ ਅਬਰੌਡ ਐਜੂਕੇਸ਼ਨ ਆਰਗੇਨਾਈਜੇਸ਼ਨ ਦੇ ਸਾਬਕਾ ਪ੍ਰਧਾਨ ਸੁਕਾਂਤ ਤ੍ਰਿਵੇਦੀ ਦਾ ਕਹਿਣਾ ਹੈ ਕਿ ਵੱਡੀ ਗਿਣਤੀ ਵਿੱਚ ਲੋਕ ਕੈਨੇਡਾ ਵਿੱਚ ਪੀਆਰ ਛੱਡ ਕੇ ਵਾਪਸ ਆ ਰਹੇ ਹਨ।

ਇਹ ਵੀ ਪੜ੍ਹੋ: Pargat Singh Sandhu became the mayor: ਪੰਜਾਬ ਦੇ ਸਿੱਖ ਨੇ ਵਿਦੇਸ਼ ਵਿਚ ਵਧਾਇਆ ਮਾਣ, ਅਮਰੀਕਾ ‘ਚ ਦੂਜੀ ਵਾਰ ਬਣਿਆ ਮੇਅਰ  

ਵੱਖਵਾਦੀਆਂ ਅਤੇ ਖਤਰਨਾਕ ਗੈਂਗਸਟਰਾਂ ਨੂੰ ਪਨਾਹ ਦੇਣ ਕਾਰਨ ਕੈਨੇਡਾ ਵਿੱਚ ਅਪਰਾਧ ਦਾ ਗ੍ਰਾਫ ਤੇਜ਼ੀ ਨਾਲ ਵੱਧ ਰਿਹਾ ਹੈ। ਕੈਨੇਡਾ 'ਚ ਕਾਰੋਬਾਰੀ ਐਂਡੀ ਧੂੰਗਾ ਦੇ ਸ਼ੋਅਰੂਮ 'ਤੇ ਫਿਰੌਤੀ ਲਈ ਗੋਲੀਬਾਰੀ, ਰਿਪੁਦਮਨ ਸਿੰਘ ਦਾ ਕਤਲ, ਗਰਮਖਿਆਲੀ ਹਰਦੀਪ ਨਿੱਝਰ ਦਾ ਕਤਲ, ਸੁੱਖਾ ਦੁਨਾਕੇ ਦਾ ਕਤਲ, ਗਿੱਪੀ ਗਰੇਵਾਲ ਦੇ ਘਰ 'ਤੇ ਗੋਲੀਬਾਰੀ ਵਰਗੀਆਂ ਘਟਨਾਵਾਂ ਨੇ ਉੱਥੇ ਦਾ ਮਾਹੌਲ ਖਰਾਬ ਕਰ ਦਿੱਤਾ ਹੈ।

ਪੰਜਾਬ ਦੇ ਏ-ਕੈਟਾਗਰੀ ਦੇ ਗੈਂਗਸਟਰਾਂ ਵਿੱਚ ਲਖਬੀਰ ਸਿੰਘ ਲੰਡਾ, ਗੋਲਡੀ ਬਰਾੜ, ਰਿੰਕੂ ਰੰਧਾਵਾ, ਅਰਸ਼ਦੀਪ ਸਿੰਘ, ਰਮਨਦੀਪ ਸਿੰਘ ਉਰਫ਼ ਰਮਨ ਜੱਜ, ਗੁਰਪਿੰਦਰ ਸਿੰਘ ਬਾਬਾ ਡੱਲਾ ਵਰਗੇ ਅਪਰਾਧੀ ਕੈਨੇਡਾ ਵਿੱਚ ਲੁਕੇ ਹੋਏ ਹਨ। ਰਿਹਾਇਸ਼ੀ ਮਕਾਨਾਂ ਦੀ ਗਿਣਤੀ ਘੱਟ ਹੋਣ ਕਾਰਨ ਮਕਾਨਾਂ ਦੇ ਕਿਰਾਏ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਹਾਲਾਤ ਇਹ ਹਨ ਕਿ ਲੋਕਾਂ ਨੂੰ ਆਪਣੀ ਆਮਦਨ ਦਾ 30 ਫੀਸਦੀ ਹਿੱਸਾ ਸਿਰਫ ਮਕਾਨ ਕਿਰਾਏ 'ਤੇ ਦੇਣਾ ਪੈਂਦਾ ਹੈ। ਕੈਨੇਡਾ ਦੇ ਓਟਾਵਾ ਸ਼ਹਿਰ ਦੇ ਵਸਨੀਕ ਜਸਵਿੰਦਰ ਸਿੰਘ ਜੱਸਾ ਦਾ ਕਹਿਣਾ ਹੈ ਕਿ ਟਰੂਡੋ ਸਰਕਾਰ ਦੌਰਾਨ ਬਹੁਤ ਮਹਿੰਗੀਆਂ ਚੀਜ਼ਾਂ ਹੋਈਆਂ ਹਨ। ਪਹਿਲਾਂ ਬੈਂਕ ਵਿਆਜ ਦਰ 1.5 ਫੀਸਦੀ ਸਾਲਾਨਾ ਸੀ, ਜੋ ਅੱਜ 7.5 ਫੀਸਦੀ 'ਤੇ ਪਹੁੰਚ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement