Canada News: ਕੈਨੇਡਾ 'ਚ ਪੰਜਾਬੀ ਨੌਜਵਾਨ ਨੂੰ ਮਿਲਿਆ ਗਾਰਡ ਆਫ਼ ਆਨਰ

By : PARKASH

Published : Dec 17, 2024, 11:02 am IST
Updated : Dec 17, 2024, 11:02 am IST
SHARE ARTICLE
Punjabi youth gets guard of honour in Canada
Punjabi youth gets guard of honour in Canada

Canada News: ਡਿਊਟੀ ਦੌਰਾਨ ਗੋਲੀ ਮਾਰ ਕੇ ਕਰ ਦਿਤਾ ਸੀ ਕਤਲ 

 

Canada News: ਕੈਨੇਡਾ ਦੇ ਐਡਮਿੰਟਨ 'ਚ 6 ਦਸੰਬਰ ਨੂੰ ਪੰਜਾਬ ਦੇ 20 ਸਾਲਾ ਵਿਦਿਆਰਥੀ ਹਰਸ਼ਦੀਪ ਸਿੰਘ ਦਾ ਗੋਲੀ ਮਾਰ ਕੇ ਕਤਲ ਕਰ ਦਿਤਾ ਗਿਆ ਸੀ। ਘਟਨਾ ਤੋਂ ਬਾਅਦ ਹਰਸ਼ਦੀਪ ਸਿੰਘ ਦੀ ਮ੍ਰਿਤਕ ਦੇਹ ਐਤਵਾਰ ਨੂੰ ਭਾਰਤ ਪਹੁੰਚੀ, ਜਿੱਥੇ ਉਨ੍ਹਾਂ ਦਾ ਅੰਤਮ ਸਸਕਾਰ ਕਰ ਕੇ ਅੰਤਮ ਵਿਦਾਈ ਦਿਤੀ ਗਈ। ਕੈਨੇਡਾ ਸਰਕਾਰ ਨੇ ਉਨ੍ਹਾਂ ਦੀ ਡਿਊਟੀ ਨੂੰ ਦੇਖਦੇ ਹੋਏ ਆਪਣੇ ਵਲੋਂ ਗਾਰਡ ਆਫ਼ ਆਨਰ ਦਿਤਾ। 

ਐਡਮਿੰਟਨ ਵਿਚ ਇਕ ਅਪਾਰਟਮੈਂਟ ਬਿਲਡਿੰਗ ਵਿਚ ਸੁਰੱਖਿਆ ਗਾਰਡ ਵਜੋਂ ਕੰਮ ਕਰਦੇ ਹਰਸ਼ਦੀਪ ਸਿੰਘ ਦਾ ਝਗੜੇ ਦੌਰਾਨ ਕਤਲ ਕਰ ਦਿਤਾ ਗਿਆ ਸੀ। ਸੀਸੀਟੀਵੀ ਫੁਟੇਜ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਕੈਨੇਡੀਅਨ ਨਾਗਰਿਕ ਨੇ ਹਰਸ਼ਦੀਪ ਸਿੰਘ 'ਤੇ ਹਮਲਾ ਕੀਤਾ ਅਤੇ ਉਸ ਨੂੰ ਗੋਲੀ ਮਾਰ ਦਿਤੀ। ਪੁਲਿਸ ਨੇ ਇਸ ਮਾਮਲੇ 'ਚ ਦੋ ਦੋਸ਼ੀਆਂ ਇਵਾਨ ਰੇਨ ਅਤੇ ਜੂਡਿਥ ਸਾਲਟੋ ਨੂੰ ਗ੍ਰਿਫ਼ਤਾਰ ਕੀਤਾ ਹੈ।

ਕੈਨੇਡਾ ਸਰਕਾਰ ਨੇ ਹਰਸ਼ਦੀਪ ਸਿੰਘ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਸਵੀਕਾਰ ਕਰਦਿਆਂ ਉਨ੍ਹਾਂ ਨੂੰ ਗਾਰਡ ਆਫ਼ ਆਨਰ ਦਿਤਾ ਹੈ। ਹਰਸ਼ਦੀਪ ਸਿੰਘ ਹੁਸ਼ਿਆਰ ਵਿਦਿਆਰਥੀ ਸੀ ਅਤੇ ਆਪਣੀ ਪੜ੍ਹਾਈ ਦਾ ਖ਼ਰਚਾ ਪੂਰਾ ਕਰਨ ਲਈ ਕੰਮ ਕਰਦਾ ਸੀ। ਉਨ੍ਹਾਂ ਦੀ ਮੌਤ ਨਾਲ ਉਨ੍ਹਾਂ ਦੇ ਪਰਵਾਰ 'ਚ ਹੀ ਨਹੀਂ ਸਗੋਂ ਪੂਰੇ ਸਮਾਜ 'ਚ ਸੋਗ ਦੀ ਲਹਿਰ ਹੈ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement