Singapore News: ਸਿੰਗਾਪੁਰ 'ਚ ਭਾਰਤੀ ਮੂਲ ਦੇ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਤੋਂ ਬਾਅਦ ਦਿਤਾ ਅਸਤੀਫ਼ਾ
Published : Jan 18, 2024, 3:56 pm IST
Updated : Jan 18, 2024, 3:57 pm IST
SHARE ARTICLE
Indian-origin Singapore Minister resigns over corruption charges
Indian-origin Singapore Minister resigns over corruption charges

ਭ੍ਰਿਸ਼ਟਾਚਾਰ ਜਾਂਚ ਬਿਊਰੋ (ਸੀ.ਪੀ.ਆਈ.ਬੀ.) ਨੇ ਅਪਣੀ ਜਾਂਚ ਦੇ ਹਿੱਸੇ ਵਜੋਂ ਪਿਛਲੇ ਸਾਲ 11 ਜੁਲਾਈ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ।

Singapore News:  ਸਿੰਗਾਪੁਰ 'ਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਭਾਰਤੀ ਮੂਲ ਦੇ ਟਰਾਂਸਪੋਰਟ ਮੰਤਰੀ ਐੱਸ ਈਸ਼ਵਰਨ ਨੇ ਵੀਰਵਾਰ ਨੂੰ ਸੱਤਾਧਾਰੀ ਪੀਪਲਜ਼ ਐਕਸ਼ਨ ਪਾਰਟੀ (ਪੀ.ਏ.ਪੀ.) ਤੋਂ ਅਸਤੀਫ਼ਾ ਦੇ ਦਿਤਾ।  ਸਟ੍ਰੇਟਸ ਟਾਈਮਜ਼ ਦੀ ਖ਼ਬਰ ਮੁਤਾਬਕ ਈਸ਼ਵਰਨ (61) ਸੰਸਦ ਦੀ ਮੈਂਬਰਸ਼ਿਪ ਵੀ ਛੱਡ ਦੇਣਗੇ।

ਭ੍ਰਿਸ਼ਟਾਚਾਰ ਜਾਂਚ ਬਿਊਰੋ (ਸੀ.ਪੀ.ਆਈ.ਬੀ.) ਨੇ ਅਪਣੀ ਜਾਂਚ ਦੇ ਹਿੱਸੇ ਵਜੋਂ ਪਿਛਲੇ ਸਾਲ 11 ਜੁਲਾਈ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਸੀ। ਮੀਡੀਆ ਰੀਪੋਰਟਾਂ ਮੁਤਾਬਕ ਉਨ੍ਹਾਂ ਦੀ ਗ੍ਰਿਫਤਾਰੀ ਦਾ ਖੁਲਾਸਾ 14 ਜੁਲਾਈ ਨੂੰ ਜਨਤਕ ਤੌਰ 'ਤੇ ਕੀਤਾ ਗਿਆ ਸੀ ਪਰ ਜਾਂਚ ਦੀ ਪ੍ਰਕਿਰਤੀ ਬਾਰੇ ਵੇਰਵੇ ਦਾ ਖੁਲਾਸਾ ਨਹੀਂ ਕੀਤਾ ਗਿਆ ਸੀ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਹਾਲਾਂਕਿ, ਈਸ਼ਵਰਨ ਨੇ ਪ੍ਰਧਾਨ ਮੰਤਰੀ ਲੀ ਸਿਏਨ ਲੂਂਗ ਨੂੰ ਲਿਖੇ ਅਪਣੇ ਅਸਤੀਫੇ ਵਿਚ ਸੀ.ਪੀ.ਆਈ.ਬੀ. ਦੁਆਰਾ ਉਨ੍ਹਾਂ 'ਤੇ ਲਗਾਏ ਗਏ ਵੱਖ-ਵੱਖ ਦੋਸ਼ਾਂ ਨੂੰ ਖਾਰਜ ਕਰ ਦਿਤਾ ਹੈ। ਉਨ੍ਹਾਂ ਨੇ ਅਪਣੇ ਪੱਤਰ ਵਿਚ ਕਿਹਾ, “ਮੈਂ ਇਲਜ਼ਾਮਾਂ ਨੂੰ ਖਾਰਜ ਕਰਦਾ ਹਾਂ ਅਤੇ ਹੁਣ ਅਪਣਾ ਅਕਸ ਸਾਫ ਕਰਨ 'ਤੇ ਧਿਆਨ ਕੇਂਦਰਿਤ ਕਰਾਂਗਾ। ਇਨ੍ਹਾਂ ਹਾਲਾਤਾਂ ਨੂੰ ਦੇਖਦੇ ਹੋਏ ਮੈਨੂੰ ਲੱਗਦਾ ਹੈ ਕਿ ਮੇਰੇ ਲਈ ਕੈਬਨਿਟ ਦੇ ਤੌਰ 'ਤੇ, ਸੰਸਦ ਮੈਂਬਰ ਅਤੇ ਪੀਏਪੀ ਦੇ ਮੈਂਬਰ ਦੇ ਤੌਰ 'ਤੇ ਅਸਤੀਫ਼ਾ ਦੇਣਾ ਉਚਿਤ ਹੈ”।

ਈਸ਼ਵਰਨ ਨੇ 17 ਜਨਵਰੀ ਨੂੰ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ 'ਚ ਕਿਹਾ ਸੀ ਕਿ ਉਹ ਜੁਲਾਈ 2023 'ਚ ਸੀ.ਪੀ.ਆਈ.ਬੀ. ਦੀ ਜਾਂਚ ਸ਼ੁਰੂ ਹੋਣ ਤੋਂ ਬਾਅਦ ਮਿਲੀ ਤਨਖਾਹ ਅਤੇ ਭੱਤੇ ਵਾਪਸ ਕਰ ਦੇਣਗੇ।

(For more Punjabi news apart from Indian-origin Singapore Minister resigns over corruption charges, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement