Greenland ’ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਸੜਕਾਂ ’ਤੇ ਉਤਰੇ ਲੋਕ
Published : Jan 18, 2026, 4:37 pm IST
Updated : Jan 18, 2026, 4:37 pm IST
SHARE ARTICLE
People take to the streets in Greenland against US President Donald Trump
People take to the streets in Greenland against US President Donald Trump

ਪ੍ਰਦਰਸ਼ਨਕਾਰੀਆਂ ਨੇ ‘ਗ੍ਰੀਨਲੈਂਡ ਵਿਕਰੀ ਦੇ ਲਈ ਨਹੀਂ ਹੈ’ ਦੇ ਲਗਾਏ ਨਾਅਰੇ

ਨੂਕ : ਗ੍ਰੀਨਲੈਂਡ ਵਿੱਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਖ਼ਿਲਾਫ਼ ਹਜ਼ਾਰਾਂ ਲੋਕ ਸੜਕਾਂ 'ਤੇ ਉਤਰ ਆਏ। ਲੋਕਾਂ ਨੇ ਅਮਰੀਕੀ ਰਾਸ਼ਟਰਪਤੀ ਟਰੰਪ ਵੱਲੋਂ ਗ੍ਰੀਨਲੈਂਡ 'ਤੇ ਕਬਜ਼ੇ ਬਾਰੇ ਦਿੱਤੇ ਬਿਆਨਾਂ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ 'ਗ੍ਰੀਨਲੈਂਡ ਵਿਕਰੀ ਲਈ ਨਹੀਂ ਹੈ' ਦੇ ਨਾਅਰੇ ਵੀ ਲਗਾਏ ਗਏ।
ਬਰਫ਼ੀਲੀਆਂ ਸੜਕਾਂ ਰਾਹੀਂ ਪ੍ਰਦਰਸ਼ਨਕਾਰੀ ਗ੍ਰੀਨਲੈਂਡ ਦੀ ਰਾਜਧਾਨੀ ਨੂਕ ਦੇ ਡਾਊਨਟਾਊਨ ਤੋਂ ਅਮਰੀਕੀ ਸਫਾਰਤਖਾਨੇ ਤੱਕ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਰਾਸ਼ਟਰੀ ਝੰਡੇ ਲਹਿਰਾਏ ਅਤੇ ਹੱਥਾਂ ’ਚ ਅਮਰੀਕਾ ਦੇ ਵਿਰੋਧ ਵਾਲੇ ਪੋਸਟਰ ਫੜੇ ਹੋਏ ਸਨ। ਗ੍ਰੀਨਲੈਂਡ ਦੀ ਪੁਲਿਸ ਅਨੁਸਾਰ ਇਹ ਹੁਣ ਤੱਕ ਦਾ ਸਭ ਤੋਂ ਵੱਡਾ ਪ੍ਰਦਰਸ਼ਨ ਮੰਨਿਆ ਜਾ ਰਿਹਾ ਹੈ, ਜਿਸ ਵਿੱਚ ਨੂਕ ਦੀ ਲਗਭਗ ਇੱਕ-ਚੌਥਾਈ ਆਬਾਦੀ ਸ਼ਾਮਲ ਹੋਈ।

ਇਸੇ ਦੌਰਾਨ ਅਮਰੀਕਾ ਨੇ ਯੂਰਪ ਦੇ 8 ਦੇਸ਼ਾਂ 'ਤੇ 10% ਟੈਰਿਫ ਲਗਾਉਣ ਦਾ ਐਲਾਨ ਕਰ ਦਿੱਤਾ। ਇਹ ਦੇਸ਼ ਗ੍ਰੀਨਲੈਂਡ 'ਤੇ ਅਮਰੀਕਾ ਦੇ ਕਬਜ਼ੇ ਦੀ ਧਮਕੀ ਦਾ ਵਿਰੋਧ ਕਰ ਰਹੇ ਸਨ। ਇਸ ਨਾਲ ਗ੍ਰੀਨਲੈਂਡ ਦੇ ਲੋਕਾਂ ਵਿੱਚ ਟਰੰਪ ਪ੍ਰਤੀ ਗੁੱਸਾ ਹੋਰ ਵਧ ਗਿਆ। ਦੂਜੇ ਪਾਸੇ ਯੂਰਪੀ ਸੰਘ ਦੇ ਸੰਸਦ ਮੈਂਬਰ ਅਮਰੀਕਾ ਨਾਲ ਹੋਏ ਵਪਾਰਕ ਸਮਝੌਤੇ ਦੀ ਮਨਜ਼ੂਰੀ ਰੋਕਣ ਦੀ ਤਿਆਰੀ ਵਿੱਚ ਹਨ। ਯੂਰਪੀਅਨ ਪੀਪਲਜ਼ ਪਾਰਟੀ ਦੇ ਅਧਿਆਪਕ ਮੈਨਫਰੈੱਡ ਵੈਬਰ ਨੇ ਸ਼ਨੀਵਾਰ ਨੂੰ ਸੋਸ਼ਲ ਮੀਡੀਆ ‘ਐਕਸ’ 'ਤੇ ਪੋਸਟ ਕਰਕੇ ਕਿਹਾ ਕਿ ਟਰੰਪ ਦੀਆਂ ਗ੍ਰੀਨਲੈਂਡ ਧਮਕੀਆਂ ਕਾਰਨ ਅਮਰੀਕਾ ਨਾਲ ਸਮਝੌਤੇ ਨੂੰ ਮਨਜ਼ੂਰੀ ਦੇਣਾ ਸੰਭਵ ਨਹੀਂ ਹੈ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement