
ਕੁੱਝ ਨੂੰ ਕੀਤਾ ਗਿਆ ਬਲੈਕਲਿਸਟ
ਇਸਲਾਮਾਬਾਦ: ਪਿਛਲੇ ਦੋ ਦਿਨਾਂ ਵਿਚ ਸਾਊਦੀ ਅਰਬ, ਸੰਯੁਕਤ ਅਰਬ ਅਮੀਰਾਤ ਅਤੇ ਹੋਰ ਦੇਸ਼ਾਂ ਤੋਂ ਲਗਭਗ 170 ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ ਦਿਤਾ ਗਿਆ ਹੈ।
ਜੀਓ ਨਿਊਜ਼ ਨੇ ਇਮੀਗ੍ਰੇਸ਼ਨ ਸੂਤਰਾਂ ਦੇ ਹਵਾਲੇ ਨਾਲ ਦਸਿਆ ਕਿ ਸਾਊਦੀ ਅਧਿਕਾਰੀਆਂ ਨੇ ਭੀਖ ਮੰਗਣ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਗ਼ੈਰ-ਕਾਨੂੰਨੀ ਤੌਰ ’ਤੇ ਰਹਿਣ, ਨੌਕਰੀਆਂ ਤੋਂ ਫ਼ਰਾਰ ਹੋਣ ਅਤੇ ਇਕਰਾਰਨਾਮੇ ਦੇ ਸਮਝੌਤਿਆਂ ਦੀ ਉਲੰਘਣਾ ਕਰਨ ਵਿਚ ਸ਼ਾਮਲ 94 ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ ਦੇ ਦਿਤਾ ਹੈ।
ਖ਼ਬਰਾਂ ਅਨੁਸਾਰ ਉਨ੍ਹਾਂ ਵਿਚੋਂ ਕੱੁਝ ਨੂੰ ਬਲੈਕਲਿਸਟ ਵੀ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਵਿਚ ਗ਼ੈਰ-ਕਾਨੂੰਨੀ ਗਤੀਵਿਧੀਆਂ ਅਤੇ ਹੋਰ ਉਲੰਘਣਾਵਾਂ ਲਈ ਸਜ਼ਾ ਭੁਗਤਣ ਤੋਂ ਬਾਅਦ ਯੂ.ਏ.ਈ. ਤੋਂ 39 ਹੋਰ ਪਾਕਿਸਤਾਨੀਆਂ ਨੂੰ ਦੇਸ਼ ਨਿਕਾਲਾ ਦਿਤਾ ਗਿਆ। (ਏਜੰਸੀ)