Delta Airlines Plane Crashes News: ਟੋਰਾਂਟੋ ਏਅਰਪੋਰਟ 'ਤੇ ਦਿਲ ਦਹਿਲਾ ਦੇਣ ਵਾਲਾ ਹਾਦਸਾ, ਲੈਂਡਿੰਗ ਦੌਰਾਨ ਪਲਟਿਆ ਜਹਾਜ਼
Published : Feb 18, 2025, 7:52 am IST
Updated : Feb 18, 2025, 7:55 am IST
SHARE ARTICLE
Delta Airlines plane crashes at Toronto Pearson airport News
Delta Airlines plane crashes at Toronto Pearson airport News

Delta Airlines Plane Crashes News: 18 ਯਾਤਰੀ ਹੋਏ ਜ਼ਖ਼ਮੀ, ਜ਼ਮੀਨ 'ਤੇ ਬਰਫ਼ ਹੋਣ ਕਾਰਨ ਜਹਾਜ਼ ਦਾ ਵਿਗੜਿਆ ਸੰਤੁਲਨ

Delta Airlines plane crashes at Toronto Pearson airport News:  ਕੈਨੇਡਾ ਦੇ ਟੋਰਾਂਟੋ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਇੱਕ ਵੱਡਾ ਜਹਾਜ਼ ਹਾਦਸਾ ਵਾਪਰਿਆ, ਜਦੋਂ ਡੈਲਟਾ ਏਅਰਲਾਈਨਜ਼ ਦੀ ਫ਼ਲਾਈਟ 4819 ਲੈਂਡਿੰਗ ਦੌਰਾਨ ਕੰਟਰੋਲ ਗੁਆ ਬੈਠੀ ਅਤੇ ਪਲਟ ਗਈ। ਇਸ ਜਹਾਜ਼ 'ਚ 76 ਯਾਤਰੀ ਅਤੇ 4 ਕਰੂ ਮੈਂਬਰ ਸਵਾਰ ਸਨ, ਯਾਨੀ ਕੁੱਲ 80 ਲੋਕ ਸਫ਼ਰ ਕਰ ਰਹੇ ਸਨ।

 ਸ਼ੁਰੂਆਤੀ ਰਿਪੋਰਟਾਂ ਮੁਤਾਬਕ ਜ਼ਮੀਨ 'ਤੇ ਬਰਫ ਦੇ ਕਾਰਨ ਜਹਾਜ਼ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਇਹ ਹਾਦਸਾ ਵਾਪਰ ਗਿਆ। ਚਸ਼ਮਦੀਦਾਂ ਵੱਲੋਂ ਸ਼ੇਅਰ ਕੀਤੀ ਗਈ ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਬਰਫ਼ੀਲੇ ਰਨਵੇ 'ਤੇ ਉਤਰਦੇ ਹੀ ਜਹਾਜ਼ ਫਿਸਲ ਗਿਆ ਅਤੇ ਅਚਾਨਕ ਉਸ 'ਚੋਂ ਕਾਲਾ ਧੂੰਆਂ ਨਿਕਲਣਾ ਸ਼ੁਰੂ ਹੋ ਗਿਆ। ਪਲਾਂ ਵਿੱਚ ਹੀ ਜਹਾਜ਼ ਨੂੰ ਅੱਗ ਲੱਗ ਗਈ, ਜਿਸ ਕਾਰਨ ਹਵਾਈ ਅੱਡੇ 'ਤੇ ਹਫੜਾ-ਦਫੜੀ ਮਚ ਗਈ। ਤੁਰੰਤ ਫ਼ਾਇਰ ਬ੍ਰਿਗੇਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ।

ਹਾਦਸੇ ਦੇ ਤੁਰੰਤ ਬਾਅਦ ਐਮਰਜੈਂਸੀ ਟੀਮਾਂ ਸਰਗਰਮ ਹੋ ਗਈਆਂ ਅਤੇ ਜਹਾਜ਼ ਵਿੱਚ ਫਸੇ ਸਾਰੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਹਾਲਾਂਕਿ, 18 ਯਾਤਰੀ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਰਾਹਤ ਦੀ ਗੱਲ ਇਹ ਹੈ ਕਿ ਇਸ ਹਾਦਸੇ ਵਿੱਚ ਕਿਸੇ ਦੀ ਮੌਤ ਨਹੀਂ ਹੋਈ।

ਘਟਨਾ ਤੋਂ ਬਾਅਦ ਟੋਰਾਂਟੋ ਏਅਰਪੋਰਟ ਪ੍ਰਸ਼ਾਸਨ ਨੇ ਸਾਰੀਆਂ ਉਡਾਣਾਂ ਨੂੰ ਅਸਥਾਈ ਤੌਰ 'ਤੇ ਰੋਕ ਦਿੱਤਾ ਤਾਂ ਜੋ ਹਵਾਈ ਅੱਡੇ 'ਤੇ ਸਥਿਤੀ ਨੂੰ ਕਾਬੂ ਕੀਤਾ ਜਾ ਸਕੇ। ਡੈਲਟਾ ਏਅਰਲਾਈਨਜ਼ ਨੇ ਵੀ ਆਪਣੀ ਅਧਿਕਾਰਤ ਪੋਸਟ ਵਿੱਚ ਇਸ ਘਟਨਾ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਹ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਡੈਲਟਾ ਏਅਰਲਾਈਨਜ਼ ਨੇ ਯਾਤਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਮਦਦ ਲਈ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ।
ਕੈਨੇਡੀਅਨ: 1-866-629-4775
ਅਮਰੀਕੀ ਲੋਕ: 1-800-997-5454
ਇਨ੍ਹਾਂ ਨੰਬਰਾਂ 'ਤੇ ਕਾਲ ਕਰਕੇ ਯਾਤਰੀ ਆਪਣੇ ਅਜ਼ੀਜ਼ਾਂ ਦੀ ਸਥਿਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kulgam Encounter: ਸ਼ਹੀਦ ਜਵਾਨ Pritpal Singh ਦੀ ਮ੍ਰਿਤਕ ਦੇਹ ਪਿੰਡ ਪਹੁੰਚਣ ਤੇ ਭੁੱਬਾਂ ਮਾਰ ਮਾਰ ਰੋਇਆ ਸਾਰਾ ਪਿੰਡ

10 Aug 2025 3:08 PM

Kulgam Encounter : ਫੌਜੀ ਸਨਮਾਨਾਂ ਨਾਲ਼ ਸ਼ਹੀਦ ਪ੍ਰਿਤਪਾਲ ਸਿੰਘ ਦਾ ਹੋਇਆ ਅੰਤਿਮ ਸਸਕਾਰ

10 Aug 2025 3:07 PM

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM
Advertisement