
ਪਾਕਿ ਦੇ ਪ੍ਰਧਾਨ ਮੰਤਰੀ ਨੇ ਕਿਹਾ ਹੈ ਕਿ ਉਹਨਾਂ ਦਾ ਦੇਸ਼ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਪੱਛਮੀ ਦੇਸ਼ਾਂ ਦੀ ਤਰ੍ਹਾਂ ਵੱਡੇ ਪੱਧਰ ‘ਤੇ ਸ਼ਹਿਰਾਂ ਨੂੰ ਬੰਦ ਨਹੀਂ ਕਰ ਸਕਦਾ।
ਇਸਲਾਮਾਬਾਦ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਹੈ ਕਿ ਉਹਨਾਂ ਦਾ ਦੇਸ਼ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੱਛਮੀ ਦੇਸ਼ਾਂ ਦੀ ਤਰ੍ਹਾਂ ਵੱਡੇ ਪੱਧਰ ‘ਤੇ ਸ਼ਹਿਰਾਂ ਨੂੰ ਬੰਦ ਨਹੀਂ ਕਰ ਸਕਦਾ ਹੈ। ਅਮਰੀਕਾ ਅਤੇ ਕਈ ਹੋਰ ਦੇਸ਼ਾਂ ਨੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਦੀ ਕਵਾਇਦ ਵਿਚ ਰੈਸਟੋਰੈਂਟ ਅਤੇ ਹੋਰ ਜਨਤਕ ਥਾਵਾਂ ਨੂੰ ਬੰਦ ਕਰ ਦਿੱਤਾ ਹੈ।
Photo
ਪਾਕਿਸਤਾਨ ਵਿਚ ਕਰਾਚੀ ਵਰਗੇ ਕਈ ਵੱਡੇ ਅਬਾਦੀ ਵਾਲੇ ਸ਼ਹਿਰ ਹਨ। ਇਮਰਾਨ ਖ਼ਾਨ ਨੇ ਕਿਹਾ ਕਿ ਇਸ ਕਦਮ ‘ਤੇ ਪਹਿਲਾਂ ਵਿਚਾਰ ਕੀਤਾ ਗਿਆ ਸੀ ਪਰ ਅਧਿਕਾਰੀਆਂ ਨੂੰ ਡਰ ਹੈ ਕਿ ਇਸ ਨਾਲ ਦੇਸ਼ ਦੀ ਕਮਜ਼ੋਰ ਆਰਥਿਕਤਾ ਪ੍ਰਭਾਵਿਤ ਹੋ ਜਾਵੇਗੀ।
Photo
ਉਹਨਾਂ ਨੇ ਸੰਬੋਧਨ ਕਰਦਿਆਂ ਕਿਹਾ, ‘ਪਾਕਿਸਤਾਨ ਦੇ ਹਾਲਾਤ ਅਮਰੀਕਾ ਜਾਂ ਯੂਰੋਪ ਵਰਗੇ ਨਹੀਂ ਹਨ.... ਸਾਡੀ 25 ਫੀਸਦੀ ਅਬਾਦੀ ਬੇਹੱਦ ਗਰੀਬੀ ਵਿਚ ਜੀ ਰਹੀ ਹੈ। ਜੇਕਰ ਅਸੀਂ ਸ਼ਹਿਰਾਂ ਨੂੰ ਬੰਦ ਕਰ ਦਿੱਤਾ ਤਾਂ ਅਸੀਂ ਪਹਿਲਾਂ ਤੋਂ ਹੀ ਮੁਸ਼ਕਿਲ ਹਾਲਾਤਾਂ ਵਿਚ ਰਹਿ ਰਹੇ ਅਪਣੇ ਨਾਗਰਿਕਾਂ ਨੂੰ ਕੋਰੋਨਾ ਵਾਇਰਸ ਤੋਂ ਤਾਂ ਬਚਾ ਲਵਾਂਗੇ ਪਰ ਉਹ ਭੁੱਖਮਰੀ ਨਾਲ ਮਰ ਜਾਣਗੇ’।
Photo
ਹਾਲਾਂਕਿ ਪਾਕਿਸਤਾਨ ਨੇ ਕ੍ਰਿਕਟ ਸਟੇਡੀਅਮ, ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਹੈ। ਉਹਨਾਂ ਕਿਹਾ ਪਾਕਿਸਤਾਨ ਦੀ ਅਰਥ ਵਿਵਸਥਾ ਨੇ ਪਿਛਲੇ ਸਾਲ ਤਰੱਕੀ ਕੀਤੀ ਸੀ ਪਰ ਹੁਣ ਕੋਰੋਨਾ ਵਾਇਰਸ ਸੰਕਟ ਦੇ ਕਾਰਨ ਉਹ ਦਬਾਅ ਵਿਚ ਹਨ ਅਤੇ ਉਹਨਾਂ ਨੇ ਸੁਝਾਅ ਦਿੱਤਾ ਕਿ ਅੰਤਰਾਸ਼ਟਰੀ ਮੁਦਰਾ ਕੋਸ਼ ਨੂੰ ਦੇਸ਼ ਦੇ ਕਰਜ਼ ਭੁਗਤਾਨ ‘ਤੇ ਰਾਹਤ ਦੇਣ ‘ਤੇ ਵਿਚਾਰ ਕਰਨਾ ਚਾਹੀਦਾ ਹੈ।