ਬ੍ਰਿਟੇਨ ਦੀ ਸੰਸਦ 'ਚ ਗੂੰਜਿਆ ਕਠੂਆ ਬਲਾਤਕਾਰ ਮਾਮਲਾ
Published : Apr 18, 2018, 1:03 am IST
Updated : Apr 18, 2018, 7:35 pm IST
SHARE ARTICLE
Britian Sansad
Britian Sansad

ਪਾਕਿਸਤਾਨੀ ਮੂਲ ਦੀ ਸੰਸਦ ਮੈਂਬਰ ਨੇ ਚੁੱਕੀ ਆਵਾਜ਼

ਕਠੂਆ ਸਮੂਹਕ ਬਲਾਤਕਾਰ ਮਾਮਲਾ ਬ੍ਰਿਟੇਨ ਦੀ ਸੰਸਦ 'ਚ ਵੀ ਪਹੁੰਚ ਗਿਆ ਹੈ। ਦਰਅਸਲ ਪਾਕਿਸਤਾਨੀ ਮੂਲ ਦੇ ਇਕ ਬ੍ਰਿਟਿਸ਼ ਸਾਂਸਦ ਨੇ ਬ੍ਰਿਟੇਨ ਦੇ ਉਪਰੀ ਸਦਨ 'ਚ ਕਠੂਆ ਮਾਮਲਾ ਚੁਕਿਆ ਅਤੇ ਬ੍ਰਿਟਿਸ਼ ਸਰਕਾਰ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਦੀ ਅਪੀਲ ਕੀਤੀ ਹਾਲਾਂਕਿ ਬ੍ਰਿਟਿਸ਼ ਸਰਕਾਰ ਨੇ ਇਹ ਅਪੀਲ ਠੁਕਰਾ ਦਿਤੀ। ਬ੍ਰਿਟਿਸ਼ ਸੰਸਦ 'ਚ ਕਠੂਆ ਮਾਮਲਾ ਚੁੱਕਣ ਵਾਲੇ ਸਾਂਸਦ ਦਾ ਨਾਂ ਨਜ਼ੀਰ ਅਹਿਮਦ ਉਰਫ਼ ਲਾਰਡ ਅਹਿਮਦ ਹੈ। ਅਪਣੀ ਗੱਲ ਸਦਨ 'ਚ ਰਖਦਿਆਂ ਲਾਰਡ ਅਹਿਮਦ ਨੇ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਨੇ ਬ੍ਰਿਟੇਨ ਦੀ ਸਰਕਾਰ ਤੋਂ ਇਸ ਮਾਮਲੇ ਵਿਚ ਦਖਲਅੰਦਾਜ਼ੀ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੇ ਉਲੰਘਣਕਰਤਾਵਾਂ ਨੂੰ ਨਿਆਂ ਦੇ ਦਾਇਰੇ 'ਚ ਲਿਆਉਣਾ ਚਾਹੀਦਾ ਹੈ।ਉਧਰ ਬ੍ਰਿਟੇਨ ਦੀ ਸਰਕਾਰ ਵਲੋਂ ਬੈਰੋਨੈੱਸ ਸਟੇਡਮੈਨ ਸਕੌਟ ਨੇ ਕਿਹਾ ਕਿ ਭਾਰਤ ਦਾ ਮਜ਼ਬੂਤ ਲੋਕਤੰਤਰੀ ਢਾਂਚਾ ਹੈ, ਜੋ ਕਿ ਮਨੁੱਖੀ ਅਧਿਕਾਰਾਂ ਦੀ ਗਰੰਟੀ ਦਿੰਦਾ ਹੈ।

Kathua ScamKathua Scam

ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਪਰ ਅਸੀਂ ਮੰਨਦੇ ਹਾਂ ਕਿ ਇਸ ਦੇ ਆਕਾਰ ਅਤੇ ਵਿਸਥਾਰ ਨੂੰ ਵੇਖਦੇ ਹੋਏ ਸੰਵਿਧਾਨ 'ਚ ਅਹਿਮ ਅਧਿਕਾਰਾਂ ਨੂੰ ਲਾਗੂ ਕਰਨ 'ਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਕੌਟ ਨੇ ਕਿਹਾ ਕਿ ਇਹ ਮਾਮਲਾ ਬਹੁਤ ਭਿਆਨਕ ਹੈ ਅਤੇ ਸਾਡੀ ਹਮਦਰਦੀ ਪੀੜਤਾ ਦੇ ਪਰਵਾਰ ਨਾਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਸਪਸ਼ਟ ਕਰ ਦਿਤਾ ਹੈ ਕਿ ਨਿਆਂ ਕੀਤਾ ਜਾਵੇਗਾ।ਜ਼ਿਕਰਯੋਗ ਹੈ ਕਿ ਕਠੂਆ ਜ਼ਿਲ੍ਹੇ 'ਚ 8 ਸਾਲਾ ਬੱਚੀ ਨੂੰ 10 ਜਨਵਰੀ ਨੂੰ ਅਗ਼ਵਾ ਕਰ ਲਿਆ ਸੀ। ਬੱਚੀ ਨੂੰ ਇਕ ਮੰਦਰ 'ਚ ਬੰਦੀ ਬਣਾ ਕੇ ਰਖਿਆ ਗਿਆ। ਇਸ ਦੌਰਾਨ ਉਸ ਨੂੰ ਭੁੱਖਾ ਰਖਿਆ ਗਿਆ ਅਤੇ ਨਸ਼ੀਲੀ ਦਵਾਈਆਂ ਦਿਤੀਆਂ ਗਈਆਂ। ਬੱਚੀ ਨਾਲ ਸਮੂਹਕ ਬਲਾਤਕਾਰ ਵੀ ਕੀਤਾ ਗਿਆ। ਇਸ ਮਗਰੋਂ ਬੱਚੀ ਦੀ ਹਤਿਆ ਕਰ ਦਿਤੀ ਗਈ। ਬੱਚੀ ਦੀ ਲਾਸ਼ 17 ਜਨਵਰੀ ਨੂੰ ਜੰਗਲ 'ਚੋਂ ਮਿਲੀ ਸੀ। (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM
Advertisement