
ਅਮਰੀਕਾ ਵਿਚ ਮਹਾਮਾਰੀ ਕੋਵਿਡ-19 ਗੰਭੀਰ ਰੂਪ ਧਾਰ ਚੁੱਕੀ ਹੈ। ਇਥੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ।
ਵਾਸ਼ਿੰਗਟਨ, 17 ਅਪ੍ਰੈਲ: ਅਮਰੀਕਾ ਵਿਚ ਮਹਾਮਾਰੀ ਕੋਵਿਡ-19 ਗੰਭੀਰ ਰੂਪ ਧਾਰ ਚੁੱਕੀ ਹੈ। ਇਥੇ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦਾ ਅੰਕੜਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ।ਜੌਨਸ ਹਾਪਕਿਨਜ਼ ਯੂਨੀਵਰਸਿਟੀ ਤੋਂ ਪ੍ਰਾਪਤ ਤਾਜ਼ਾ ਜਾਣਕਾਰੀ ਮੁਤਾਬਕ ਇਥੇ 24 ਘੰਟਿਆਂ ਵਿਚ ਕੋਰੋਨਾ ਵਾਇਰਸ ਕਾਰਨ 4491 ਲੋਕਾਂ ਦੀ ਮੌਤ ਹੋ ਚੁੱਕੀ ਹੈ ਜੋ ਗਲੋਬਲ ਮਹਾਮਾਰੀ ਦੇ ਕਾਰਨ ਇਕ ਦਿਨ ਵਿਚ ਮੌਤਾਂ ਦਾ ਸਭ ਤੋਂ ਵੱਧ ਅੰਕੜਾ ਹੈ।
ਇਹਨਾਂ ਮੌਤਾਂ ਨਾਲ ਅਮਰੀਕਾ ਵਿਚ ਮ੍ਰਿਤਕਾਂ ਦਾ ਅੰਕੜਾ 34,641 ਤਕ ਪਹੁੰਚ ਗਿਆ ਹੈ ਜਦਕਿ 6 ਲੱਖ ਤੋਂ ਵਧੇਰੇ ਲੋਕ ਪੀੜਤ ਹਨ। ਮੌਤ ਦੋ ਇਹਨਾਂ ਅੰਕੜਿਆਂ ਵਿਚ ਉਹ ਮਾਮਲੇ ਸ਼ਾਮਲ ਹਨ ਜਿਹਨਾਂ ਵਿਚ ਮੌਤ ਦਾ ਕਾਰਨ ਕੋਵਿਡ-19 ਹੋਣ ਦਾ ਸ਼ੱਕ ਹੈ। ਇਹਨਾਂ ਮਾਮਲਿਆਂ ਨੂੰ ਪਹਿਲਾਂ ਦੇ ਅੰਕੜਿਆਂ ਵਿਚ ਸ਼ਾਮਲ ਨਹੀਂ ਕੀਤਾ ਗਿਆ ਸੀ। ਇਸ ਹਫ਼ਤੇ ਨਿਊਯਾਰਕ ਸਿਟੀ ਨੇ ਐਲਾਨ ਕੀਤਾ ਸੀ
ਕਿ ਮ੍ਰਿਤਕਾਂ ਦੀ ਗਿਣਤੀ ਵਿਚ 3778 ਲੋਕਾਂ ਦੀ ਮੌਤ ਦੇ ਅਜਿਹੇ ਮਾਮਲਿਆਂ ਨੂੰ ਸ਼ਾਮਲ ਕੀਤਾ ਜਾਵੇਗਾ ਜਿਹਨਾਂ ਵਿਚ ਵਿਅਕਤੀ ਦੀ ਮੌਤ ਦਾ ਸੰਭਾਵਿਤ ਕਾਰਨ ਇਹ ਗਲੋਬਲ ਮਹਾਮਾਰੀ ਹੈ। ਇਸ ਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤਕ 1 ਲੱਖ 45 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਜਦਕਿ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ 22 ਲੱਖ ਦੇ ਕਰੀਬ ਪਹੁੰਚ ਗਈ ਹੈ। ਉੱਥੇ 5 ਲੱਖ 47 ਹਜ਼ਾਰ ਤੋਂ ਵਧੇਰੇ ਲੋਕ ਠੀਕ ਹੋ ਚੁੱਕੇ ਹਨ। (ਏਜੰਸੀਆਂ)