
ਜਾਰਜ ਬ੍ਰਾਊਨ ਕਾਲਜ ਟੋਰਾਂਟੋ ਵਿਖੇ ਕਰ ਰਹੀ ਸੀ ਪੜ੍ਹਾਈ ਜਸਮੀਤ ਕੌਰ
ਟੋਰਾਂਟੋ : ਅੱਜ ਕੱਲ ਵਿਦੇਸ਼ਾਂ ਵਿਚ ਜਾ ਕੇ ਪੜ੍ਹਾਈ ਕਰਨ ਦਾ ਰੁਝਾਨ ਕਾਫੀ ਵੱਧ ਗਿਆ ਹੈ। ਭਾਰਤ ਤੋਂ ਵੀ ਬਹੁਤ ਸਾਰੇ ਵਿਦਿਆਰਥੀ ਵਿਦੇਸ਼ਾਂ ਵਿਚ ਉਚੇਰੀ ਪੜ੍ਹਾਈ ਲਈ ਜਾਂਦੇ ਹਨ। ਇਸ ਦੇ ਨਾਲ ਹੀ ਬੀਤੇ ਕਈ ਦਿਨਾਂ ਤੋਂ ਵਿਦਿਆਰਥੀਆਂ ਨਾਲ ਵਾਪਰ ਰਹੀਆਂ ਘਟਨਾਵਾਂ ਦੇ ਕਈ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਵਿਦਿਆਰਥੀਆਂ ਦੀ ਜਾਨ ਤੱਕ ਚਲੀ ਜਾਂਦੀ ਹੈ।
Death
ਅਜਿਹਾ ਹੀ ਇੱਕ ਹੋਰ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ ਜਿਸ ਵਿਚ ਇਕ ਭਾਰਤੀ ਮੂਲ ਦੀ ਵਿਦਿਆਰਥਣ ਦੀ ਲਾਸ਼ ਉਸ ਦੇ ਘਰ ਵਿਚ ਹੀ ਮਿਲੀ ਹੈ। ਮ੍ਰਿਤਕ ਲੜਕੀ ਦੀ ਪਹਿਚਾਣ ਜਸਮੀਤ ਕੌਰ ਵਜੋਂ ਹੋਈ ਹੈ ਜੋ ਕਿ ਨਵੀਂ ਦਿੱਲੀ ਦੀ ਰਹਿਣ ਵਾਲੀ ਸੀ ਅਤੇ ਉਹ 24 ਸਾਲ ਦੀ ਸੀ। ਜਾਣਕਾਰੀ ਅਨੁਸਾਰ ਜਸਮੀਤ ਟੋਰਾਂਟੋ ਸਥਿਤ ਜਾਰਜ ਬ੍ਰਾਊਨ ਕਾਲਜ ਵਿਚ ਪੜ੍ਹਾਈ ਕਰ ਰਹੀ ਸੀ ਪਰ ਬੀਤੇ ਦਿਨ ਉਸ ਦੀ ਲਾਸ਼ ਬਰਾਮਦ ਕੀਤੀ ਗਈ ਹੈ।
Jasmeet Kaur (file photo)
ਫਿਲਹਾਲ ਪੁਲਿਸ ਵਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਰਨਾ ਦਾ ਪਤਾ ਲਗਾਇਆ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਕੱਲ ਵੀ ਅਜਿਹੀ ਇੱਕ ਖਬਰ ਸਾਹਮਣੇ ਆਈ ਸੀ ਜਿਸ ਵਿਚ ਹੈਨਸਨ ਕਾਲਜ (ਉੱਤਰੀ ਯਾਰਕ) ਦੇ ਵਿਦਿਆਰਥੀ ਦਿਲਜਾਨ ਸਿੰਘ ਦੀ ਮੌਤ ਹੋ ਗਈ ਸੀ ਅਤੇ ਦਿਲਜਾਂ ਕਰੀਬ 7 ਮਹੀਨੇ ਪਹਿਲਾਂ ਹੀ ਕੈਨੇਡਾ ਆਇਆ ਸੀ।
ਇਹ ਘਟਨਾ ਵੀਰਵਾਰ ਦੀ ਦੱਸੀ ਗਈ ਸੀ ਜਦੋਂ ਕਰੀਬ ਡੇਢ ਵਜੇ ਦਿਲਜਾਨ ਸਿੰਘ ਦੀ ਲਾਸ਼ ਇੱਕ ਗੈਰਾਜ ਵਿਚ ਪਈ ਮਿਲੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।