ਕੈਨੇਡਾ ਪੱਕੇ ਹੋਣ ਦੇ ਚਾਹਵਾਨਾਂ ਲਈ ਜ਼ਰੂਰੀ ਖ਼ਬਰ, ਜਾਣੋ ਕਿਵੇਂ ਅਸਾਨੀ ਨਾਲ ਹਾਸਲ ਕਰ ਸਕਦੇ ਹੋ PR
Published : Apr 18, 2022, 5:30 pm IST
Updated : Apr 18, 2022, 5:30 pm IST
SHARE ARTICLE
Canada PR
Canada PR

ਇਮੀਗ੍ਰੇਸ਼ਨ ਵੱਲੋਂ ਬਹੁਤ ਪਾਰਦਰਸ਼ੀ ਢੰਗ ਨਾਲ ਤੁਹਾਡੀ ਮਦਦ ਕੀਤੀ ਜਾਵੇਗੀ। ਹੋਰ ਜਾਣਕਾਰੀ ਲਈ 95019-55501 ’ਤੇ ਸੰਪਰਕ ਕਰੋ


ਓਂਟਾਰਿਓ: ਕੈਨੇਡਾ ਜਾਣਾ ਅਤੇ ਉੱਥੇ ਪੱਕੇ ਹੋਣਾ ਲਗਭਗ ਹਰ ਪੰਜਾਬੀ ਨੌਜਵਾਨ ਦਾ ਸੁਪਨਾ ਹੈ। ਕੈਨੇਡਾ ਨੂੰ ਪ੍ਰਵਾਸੀਆਂ ਲਈ ਦੁਨੀਆ ਦੇ ਸਭ ਤੋਂ ਵਧੀਆ ਦੇਸ਼ਾਂ ਵਿਚੋਂ ਇਕ ਮੰਨਿਆ ਜਾਂਦਾ ਹੈ। ਕੈਨੇਡਾ ਸਰਕਾਰ ਵੱਲੋਂ ਵਿਦਿਆਰਥੀਆਂ, ਹੁਨਰਮੰਦ ਪੇਸ਼ੇਵਰਾਂ, ਕਾਰੋਬਾਰੀਆਂ ਅਤੇ ਨਿਵੇਸ਼ਕਾਂ ਨੂੰ ਬਹੁਤ ਸਾਰੇ ਇਮੀਗ੍ਰੇਸ਼ਨ ਵਿਕਲਪ ਪੇਸ਼ਕਸ਼ ਕੀਤੇ ਜਾਂਦੇ ਹਨ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਪੱਕੇ ਹੋਣਾ ਚਾਹੁੰਦੇ ਹੋ ਤਾਂ ਇਹ ਜਾਣਕਾਰੀ ਤੁਹਾਡੇ ਲਈ ਬਹੁਤ ਅਹਿਮ ਹੈ। ਕੈਨੇਡਾ ਜਾਣ ਅਤੇ ਉੱਥੋਂ ਦੀ ਪੀਆਰ ਲੈਣ ਦਾ ਤੁਹਾਡਾ ਇਹ ਸੁਪਨਾ ਜਲਦ ਪੂਰਾ ਹੋ ਸਕਦਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਤੁਸੀਂ 95019-55501 ’ਤੇ ਸੰਪਰਕ ਕਰ ਸਕਦੇ ਹੋ।

 CanadaCanada

ਦਰਅਸਲ ਵਿਦੇਸ਼ਾਂ ਵਿਚ ਜਾ ਕੇ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਦੇ ਚਾਹਵਾਨਾਂ ਦੇ ਸੁਪਨਿਆਂ ਨੂੰ ਕੋਰੋਨਾ ਮਹਾਂਮਾਰੀ ਨੇ ਵੱਡੇ ਪੱਧਰ ’ਤੇ ਪ੍ਰਭਾਵਿਤ ਕੀਤਾ ਹੈ। ਸਰਕਾਰਾਂ ਵਲੋਂ ਦਿੱਤੀ ਜਾ ਰਹੀ ਰਾਹਤ ਦੇ ਚਲਦਿਆਂ ਹੁਣ ਵਿਦੇਸ਼ ਜਾਣ ਦਾ ਰਾਹ ਸੁਖਾਲਾ ਹੋ ਰਿਹਾ ਹੈ। ਜੇਕਰ ਤੁਹਾਡੀ ਉਮਰ 25-45 ਸਾਲ ਦੇ ਵਿਚਕਾਰ ਹੈ ਤਾਂ ਤੁਸੀਂ ਕੈਨੇਡਾ ਦੀ ਪੀਆਰ ਲਈ ਅਪਲਾਈ ਕਰ ਸਕਦੇ ਹੋ।

CanadaCanada

ਇਸ ਦੇ ਲਈ ਤੁਹਾਨੂੰ ਆਈਲੈਟਸ ਵਿਚ ਜ਼ਿਆਦਾ ਬੈਂਡ ਜਾਂ ਜ਼ਿਆਦਾ ਤਜਰਬੇ ਦੀ ਵੀ ਲੋੜ ਨਹੀਂ ਹੋਵੇਗੀ ਅਤੇ ਨਾ ਹੀ ਕਿਸੇ ਉੱਚ ਸਿੱਖਿਆ ਦੀ ਲੋੜ ਹੈ। ਇੰਮੀਗ੍ਰੇਸ਼ਨ ਕੰਪਨੀ ਵੱਲ਼ੋਂ ਬਹੁਤ ਹੀ ਅਸਾਨ ਅਤੇ ਸੁਖਾਲੀ ਪ੍ਰਕਿਰਿਆ ਤਹਿਤ ਨੌਜਵਾਨਾਂ ਨੂੰ ਕੈਨੇਡਾ ਭੇਜਣ ਵਿਚ ਮਦਦ ਕੀਤੀ ਜਾਂਦੀ ਹੈ। ਇਸ ਦੇ ਲਈ ਤੁਹਾਡਾ ਵਾਧੂ ਖਰਚਾ ਵੀ ਨਹੀਂ ਹੋਵੇਗਾ। ਇਮੀਗ੍ਰੇਸ਼ਨ ਵਲੋਂ ਬਹੁਤ ਪਾਰਦਰਸ਼ੀ ਤਰੀਕੇ ਨਾਲ ਤੁਹਾਡੀ ਮਦਦ ਕੀਤੀ ਜਾਵੇਗੀ ਅਤੇ ਤੁਹਾਡਾ ਸਹੀ ਮਾਰਗਦਰਸ਼ਨ ਕੀਤਾ ਜਾਵੇਗਾ।

Canada VisaCanada Visa

ਦੱਸ ਦੇਈਏ ਕਿ ਹਾਲ ਹੀ ਵਿਚ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਵੀ ਐਲਾਨ ਕੀਤਾ ਸੀ ਕਿ ਕੈਨੇਡਾ ਦੀ ਸਪਾਊਸਲ Sponsorship ਨਵੇਂ ਬਿਨੈਕਾਰਾਂ ਲਈ 12 ਮਹੀਨਿਆਂ ਦੇ ਪ੍ਰੋਸੈਸਿੰਗ ਸਟੈਂਡਰਡ ਵਿਚ ਵਾਪਸ ਆ ਗਈ ਹੈ। IRCC ਵਲੋਂ ਇਸ ਦੇ ਲਈ ਇਕ ਪੋਰਟਲ ਵੀ ਲਾਂਚ ਕੀਤਾ ਗਿਆ ਹੈ ਜਿਥੇ Sponsorship ਬਿਨੈਕਾਰ ਇਮੀਗ੍ਰੇਸ਼ਨ ਅਰਜ਼ੀਆਂ ਨੂੰ ਆਨਲਾਈਨ ਟਰੈਕ ਕਰ ਸਕਦੇ ਹਨ। ਜੇਕਰ ਤੁਸੀਂ ਵੀ ਕੈਨੇਡਾ ਵਿਚ ਪਰਿਵਾਰ ਸਮੇਤ ਪੱਕੇ ਹੋਣਾ ਚਾਹੁੰਦੇ ਹੋ ਤਾਂ ਸਾਡੇ ਨਾਲ 95019-55501  ’ਤੇ ਸੰਪਰਕ ਕਰ ਸਕਦੇ ਹੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement