ਕੈਲੀਫੋਰਨੀਆ: 30 ਹਥਿਆਰ ਤੇ ਨਸ਼ੀਲੇ ਪਦਾਰਥ ਬਰਾਮਦ: ਲਾਰੈਂਸ-ਭਗਵਾਨਪੁਰੀਆ ਗੈਂਗ ਦੇ 16 ਗੁਰਗੇ ਅਮਰੀਕਾ 'ਚ ਕਾਬੂ, ਦੋ ਗੋਲਡੀ ਬਰਾੜ ਦੇ ਕਰੀਬੀ
Published : Apr 18, 2023, 9:15 am IST
Updated : Apr 18, 2023, 9:15 am IST
SHARE ARTICLE
photo
photo

ਐਫਬੀਆਈ ਲਾਰੈਂਸ ਦੇ ਕਰੀਬੀ ਗੋਲਡੀ ਬਰਾੜ ਸਮੇਤ ਜੱਗੂ ਭਗਵਾਨਪੁਰੀਆ ਨਾਲ ਜੁੜੇ ਗਿਰੋਹ ਨੂੰ ਫੜਨ ਲਈ ਦੋ ਮਹੀਨਿਆਂ ਤੋਂ ਕੰਮ ਕਰ ਰਹੀ ਸੀ

 

ਮੁਹਾਲੀ : ਅਮਰੀਕਾ 'ਚ ਲਾਰੈਂਸ ਬਿਸ਼ਨੋਈ ਅਤੇ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਗੈਂਗ ਵਿਚਾਲੇ ਗੈਂਗ ਵਾਰ ਹੋਣ ਦੀ ਸੰਭਾਵਨਾ ਨੂੰ ਲੈ ਕੇ ਅਮਰੀਕਾ ਦੀ ਖੁਫੀਆ ਏਜੰਸੀ ਫੈਡਰਲ ਬਿਊਰੋ ਆਫ ਇਨਵੈਸਟੀਗੇਸ਼ਨ (ਐੱਫ.ਬੀ.ਆਈ.) ਅਤੇ ਪੁਲਿਸ ਨੇ ਕੈਲੀਫੋਰਨੀਆ 'ਚ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ।

ਐਤਵਾਰ ਰਾਤ ਨੂੰ ਕੀਤੀ ਗਈ ਕਾਰਵਾਈ 'ਚ 16 ਗੁਰਗਿਆਂ ਨੂੰ ਹਿਰਾਸਤ 'ਚ ਲੈ ਕੇ 30 ਹਥਿਆਰ, ਅਫੀਮ, ਸਟੀਰਾਇਡ ਅਤੇ ਹੈਰੋਇਨ ਬਰਾਮਦ ਕੀਤੀ ਗਈ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਭਾਵੇਂ ਪੁਲਿਸ ਦੇ ਹੱਥ ਨਹੀਂ ਲੱਗਾ ਪਰ ਉਸ ਦੇ ਦੋ ਸਾਥੀਆਂ ਪਵਿੱਤਰ ਸਿੰਘ ਅਤੇ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਪਵਿੱਤਰ ਸਿੰਘ ਅਤੇ ਸੰਦੀਪ ਦੇ ਮੋਬਾਈਲਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗੋਲਡੀ ਬਰਾੜ ਤੱਕ ਪਹੁੰਚ ਕੀਤੀ ਜਾ ਸਕੇ। ਐਫਬੀਆਈ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਕਿਹੜੇ ਖਾਤਿਆਂ ਅਤੇ ਕਿਸ ਹਵਾਲਾ ਨੈੱਟਵਰਕ ਰਾਹੀਂ ਇਸ ਗਿਰੋਹ ਨੂੰ ਭਾਰਤ ਤੋਂ ਫਿਰੌਤੀ ਦੀ ਰਕਮ ਮਿਲਦੀ ਹੈ।ਭਾਰਤ ਸਰਕਾਰ ਵੱਲੋਂ ਸੌਂਪੀ ਗਈ ਸੂਚੀ ਅਨੁਸਾਰ ਐਫਬੀਆਈ ਲਾਰੈਂਸ ਦੇ ਕਰੀਬੀ ਗੋਲਡੀ ਬਰਾੜ ਸਮੇਤ ਜੱਗੂ ਭਗਵਾਨਪੁਰੀਆ ਨਾਲ ਜੁੜੇ ਗਿਰੋਹ ਨੂੰ ਫੜਨ ਲਈ ਦੋ ਮਹੀਨਿਆਂ ਤੋਂ ਕੰਮ ਕਰ ਰਹੀ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਸਿੰਘ ਬੱਲ ਜੱਗੂ ਭਗਵਾਨਪੁਰੀਆ ਨੂੰ ਫਿਰੌਤੀ ਦੀਆਂ ਕਾਲਾਂ ਕਰਦਾ ਹੈ, ਉਸ ਦੇ ਗੁੰਡੇ ਭਾਰਤ 'ਚ ਪੈਸੇ ਵਸੂਲਣ ਦਾ ਕੰਮ ਕਰਦੇ ਹਨ। ਅਜਿਹਾ ਹੀ ਇੱਕ ਨੈੱਟਵਰਕ ਗੋਲਡੀ ਬਰਾੜ ਚਲਾ ਰਿਹਾ ਹੈ।

ਐਫਬੀਆਈ ਅਮਰੀਕਾ ਦੇ 7 ਸ਼ਹਿਰਾਂ ਵਿੱਚ ਇਨ੍ਹਾਂ ਦੋਵਾਂ ਗੈਂਗਾਂ ਦੀ ਹਰ ਗਤੀਵਿਧੀ 'ਤੇ ਨਜ਼ਰ ਰੱਖ ਰਹੀ ਸੀ। ਉਸ ਨੂੰ ਇਨਪੁਟਸ ਮਿਲੇ ਸਨ ਕਿ ਦੋਵੇਂ ਗੈਂਗ ਅਮਰੀਕਾ ਦੇ ਦੋ ਵੱਡੇ ਸ਼ਹਿਰਾਂ ਵਿਚ ਵਿਸਾਖੀ ਦੇ ਪ੍ਰੋਗਰਾਮ ਵਿਚ ਖੂਨ ਖਰਾਬਾ ਕਰ ਸਕਦੇ ਹਨ।ਜਿਸ ਤੋਂ ਬਾਅਦ ਭਾਰਤੀ ਸਮੇਂ ਮੁਤਾਬਕ ਐਤਵਾਰ ਅੱਧੀ ਰਾਤ ਨੂੰ ਕੈਲੀਫੋਰਨੀਆ 'ਚ 50 ਤੋਂ ਵੱਧ ਟੀਮਾਂ ਨੇ ਮਿਲ ਕੇ ਛਾਪੇਮਾਰੀ ਕੀਤੀ। ਆਪ੍ਰੇਸ਼ਨ ਸਵੇਰੇ 5 ਵਜੇ ਸਮਾਪਤ ਹੋਇਆ। ਸਾਰੀਆਂ ਟੀਮਾਂ ਕੈਲੀਫੋਰਨੀਆ ਦੇ ਯੂਬਾ ਸਿਟੀ ਸਥਿਤ ਹੈੱਡਕੁਆਰਟਰ 'ਤੇ ਮੁਲਜ਼ਮਾਂ ਤੋਂ ਪੁੱਛਗਿੱਛ ਕਰ ਰਹੀਆਂ ਹਨ। ਹਾਲਾਂਕਿ, ਕੁਝ ਭਾਰਤੀ ਲੜਕਿਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ ਕਿਉਂਕਿ ਉਨ੍ਹਾਂ ਦਾ ਦੋਵਾਂ ਗਿਰੋਹਾਂ ਨਾਲ ਕੋਈ ਸਬੰਧ ਨਹੀਂ ਸੀ।

SHARE ARTICLE

ਏਜੰਸੀ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement