ਅਮਰੀਕਾ: ਨਿਰਮਲਾ ਸੀਤਾਰਮਨ ਨੇ ਸਿੱਖ ਭਾਈਚਾਰੇ ਨਾਲ ਮਨਾਈ ਵਿਸਾਖੀ, ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੀ ਹੋਏ ਸ਼ਾਮਲ
Published : Apr 18, 2023, 4:32 pm IST
Updated : Apr 18, 2023, 4:32 pm IST
SHARE ARTICLE
Nirmala Sitharaman interacts with Sikh diaspora at India House on Baisakhi
Nirmala Sitharaman interacts with Sikh diaspora at India House on Baisakhi

ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਕ ਟਵੀਟ ਕਰਦਿਆਂ ਇਸ ਸਮਾਗਮ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ।

 

ਵਾਸ਼ਿੰਗਟਨ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਇੱਥੇ ਇੰਡੀਆ ਹਾਊਸ ਵਿਖੇ "ਸੈਲੀਬ੍ਰੇਟਿੰਗ ਟੂਗੈਦਰਨੈਸ" ਸਮਾਗਮ ਦੌਰਾਨ ਸਿੱਖ ਪ੍ਰਵਾਸੀ ਸਿੱਖਾਂ ਨਾਲ ਗੱਲਬਾਤ ਕੀਤੀ। ਕੇਂਦਰੀ ਮੰਤਰੀ ਨੇ ਸਥਾਨਕ ਸਿੱਖ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਇਕ ਟਵੀਟ ਕਰਦਿਆਂ ਇਸ ਸਮਾਗਮ ਦੀਆਂ ਤਸਵੀਰਾਂ  ਵੀ ਸਾਂਝੀਆਂ ਕੀਤੀਆਂ।

ਇਹ ਵੀ ਪੜ੍ਹੋ: ਅਮਰੀਕਾ: ਬੀਚ 'ਤੇ ਘੁੰਮਣ ਗਈਆਂ ਤਿੰਨ ਦੋਸਤਾਂ ਦਾ ਬੇਰਹਿਮੀ ਨਾਲ ਕਤਲ, ਪਰਿਵਾਰ ਤੇ ਦੋਸਤਾਂ ਨੂੰ ਭੇਜੇ ਸੀ ਇਹ ਆਖ਼ਰੀ ਮੈਸੇਜ 

ਉਹਨਾਂ ਲਿਖਿਆ,“ਇੰਡੀਆ ਹਾਊਸ ਵਿਖੇ ਸੈਲੀਬ੍ਰੇਟਿੰਗ ਟੂਗੈਦਰਨੇਸ ਈਵੈਂਟ ਵਿਚ ਸਿੱਖ ਪ੍ਰਵਾਸੀ ਮੈਂਬਰ ਸ਼ਾਮਲ ਹੋਏ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਉਹਨਾਂ ਨਾਲ ਗੱਲਬਾਤ ਕੀਤੀ ਅਤੇ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ। ਉਹਨਾਂ ਨੇ ਭਾਈਚਾਰੇ ਲਈ ਸਰਕਾਰ ਦੀਆਂ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ”। ਇਸ ਤੋਂ ਪਹਿਲਾਂ ਵਿੱਤ ਮੰਤਰੀ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਸ਼ਰਧਾਂਜਲੀ ਭੇਟ ਕੀਤੀ। ਉਹਨਾਂ ਨਾਲ ਅਮਰੀਕਾ ਵਿਚ ਭਾਰਤੀ ਰਾਜਦੂਤ ਤਰਨਜੀਤ ਸਿੰਘ ਸੰਧੂ ਵੀ ਸ਼ਾਮਲ ਹੋਏ।

Photo

ਇਹ ਵੀ ਪੜ੍ਹੋ: 5ਵਾਂ ਅੰਡਰ-15 ਅਮਨਜੀਤ ਮੈਮੋਰੀਅਲ ਇੰਟਰ ਸਕੂਲ ਟੀ-20 ਕ੍ਰਿਕਟ ਟੂਰਨਾਮੈਂਟ, ਵਾਈ.ਪੀ.ਐਸ. ਮੋਹਾਲੀ ਬਣਿਆ ਚੈਂਪੀਅਨ

ਭਾਰਤੀ ਦੂਤਘਰ ਵਿਚ ਮਨਾਏ ਗਏ ਵਿਸਾਖੀ ਸਮਾਗਮ ਦੌਰਾਨ ਅਮਰੀਕਾ ਦੀਆਂ ਪ੍ਰਸਿੱਧ ਪੰਜਾਬੀ ਸ਼ਖਸੀਅਤਾਂ ਵਜੋਂ ਦਰਸ਼ਨ ਸਿੰਘ ਧਾਲੀਵਾਲ, ਨਛੱਤਰ ਸਿੰਘ ਚੰਦੀ, ਸਤਪਾਲ ਸਿੰਘ ਬਰਾੜ ਤੇ ਉਹਨਾਂ ਦੀ ਟੀਮ ਸ਼ਾਮਲ ਹੋਈ। ਸਮਾਗਮ ’ਚ ਸਿੱਖਸ ਆਫ ਅਮੈਰਿਕਾ ਦੇ ਉੱਚ ਪੱਧਰੀ ਵਫ਼ਦ ਨੇ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement