Canada News: 400 ਕਿਲੋ ਸੋਨੇ ਦੀ ਚੋਰੀ ਦੇ ਮਾਮਲੇ 'ਚ ਪੰਜਾਬੀਆਂ ਸਮੇਤ 9 ਕਾਬੂ, 90 ਹਜ਼ਾਰ ਡਾਲਰ ਦਾ ਸੋਨਾ ਬਰਾਮਦ  
Published : Apr 18, 2024, 8:45 am IST
Updated : Apr 18, 2024, 11:45 am IST
SHARE ARTICLE
File Photo
File Photo

ਸੋਨੇ ਦੀ ਚੋਰੀ ਵਿਚ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਏਅਰ ਕੈਨੇਡਾ ਦੇ ਸਟੋਰੇਜ ਡਿਪੂ ਤੋਂ 6,600 ਸੋਨੇ ਦੀਆਂ ਛੜਾਂ ਚੋਰੀ ਹੋ ਗਈਆਂ ਸਨ,

Canada News: ਟੋਰਾਂਟੋ - ਕੈਨੇਡਾ ’ਚ ਸੋਨੇ ਦੀ ਹੁਣ ਤੱਕ ਦੀ ਸਭ ਤੋਂ ਵੱਡੀ ਚੋਰੀ ਦੇ ਮਾਮਲੇ ਵਿਚ ਅਹਿਮ ਮੋੜ ਆਇਆ ਹੈ। ਇਸ ਮਾਮਲੇ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬੀਆਂ  ਸਮੇਤ ਕੁੱਲ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 17 ਅਪ੍ਰੈਲ 2023 ਨੂੰ ਕੈਨੇਡਾ ਦੇ ਸਭ ਤੋਂ ਵੱਡੇ ਹਵਾਈ ਅੱਡੇ ’ਤੇ ਸੋਨੇ ਦੀ ਚੋਰੀ ਵਿਚ ਪੀਅਰਸਨ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਏਅਰ ਕੈਨੇਡਾ ਦੇ ਸਟੋਰੇਜ ਡਿਪੂ ਤੋਂ 6,600 ਸੋਨੇ ਦੀਆਂ ਛੜਾਂ ਚੋਰੀ ਹੋ ਗਈਆਂ ਸਨ, ਜਿਨ੍ਹਾਂ ਦੀ ਕੀਮਤ 20 ਮਿਲੀਅਨ ਕੈਨੇਡੀਅਨ ਡਾਲਰ ਤੋਂ ਵੱਧ ਹੈ। ਭਾਰਤੀ ਕਰੰਸੀ ’ਚ ਇਨ੍ਹਾਂ ਦੀ ਕੀਮਤ 1 ਅਰਬ 21 ਕਰੋੜ ਰੁਪਏ ਬਣੇਗੀ। 

ਮਾਮਲੇ ਸਬੰਧੀ ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਚ ਬਰੈਂਪਟਨ ਦਾ ਰਹਿਣ ਵਾਲਾ ਪਰਮਪਾਲ ਸਿੱਧੂ (54) ਵੀ ਸ਼ਾਮਲ ਹੈ, ਜੋ ਕਿ ਏਅਰ ਕੈਨੇਡਾ ਦਾ ਮੁਲਾਜ਼ਮ ਹੈ। ਇਕ ਹੋਰ ਇੰਡੋ-ਕੈਨੇਡੀਅਨ ਅਮਿਤ ਜਲੋਟਾ (40) ਟੋਰਾਂਟੋ ਨੇੜੇ ਓਕਵਿਲ ਤੋਂ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਹੋਰ 3 ਵਿਅਕਤੀਆਂ ਵਿਚ ਬਰੈਂਪਟਨ ਨੇੜੇ ਜਾਰਜਟਾਊਨ ਦਾ ਅਮਾਦ ਚੌਧਰੀ (43), ਟੋਰਾਂਟੋ ਦਾ ਅਲੀ ਰਜ਼ਾ (37) ਅਤੇ ਬਰੈਂਪਟਨ ਦਾ ਪ੍ਰਸਾਦ ਪਰਾਮਾਲਿੰਗਮ (35 ) ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਪੁਲਸ ਨੇ ਬਰੈਂਪਟਨ ਦੀ ਸਿਮਰਨਪ੍ਰੀਤ ਪਨੇਸਰ (31), (ਜੋ ਚੋਰੀ ਦੇ ਸਮੇਂ ਏਅਰ ਕੈਨੇਡਾ ਦੀ ਕਰਮਚਾਰੀ ਸੀ), ਬਰੈਂਪਟਨ ਦੇ ਅਰਚਿਤ ਗਰੋਵਰ (36) ਅਤੇ ਮਿਸੀਸਾਗਾ ਦੇ ਅਰਸਲਾਨ ਚੌਧਰੀ (42) ਖਿਲਾਫ਼ ਵਾਰੰਟ ਜਾਰੀ ਕੀਤੇ ਹਨ।

ਜਾਣਕਾਰੀ ਅਨੁਸਾਰ 17 ਅਪ੍ਰੈਲ 2023 ਨੂੰ 6,600 ਸੋਨੇ ਦੀਆਂ ਛੜਾਂ ਅਤੇ 400 ਕਿਲੋਗ੍ਰਾਮ ਤੋਂ ਵੱਧ ਵਜ਼ਨ ਵਾਲੀ ਕਰੰਸੀ ਨੂੰ 2 ਸਵਿਸ ਬੈਂਕਾਂ ਰਾਇਫਿਸੇਨ ਅਤੇ ਵਾਲਕੈਂਬੀ ਦੁਆਰਾ ਜ਼ਿਊਰਿਖ ਤੋਂ ਟੋਰਾਂਟੋ ਲਿਜਾਇਆ ਜਾ ਰਿਹਾ ਸੀ। ‘ਬੈਂਕਨੋਟਸ’ ਅਤੇ ‘ਗੋਲਡਬਾਰਜ਼’ ਸ਼ਬਦਾਂ ਵਾਲੇ 2 ਕਾਰਗੋ ਸ਼ਿਪਮੈਂਟ ਜ਼ਿਊਰਿਖ ਤੋਂ ਟੋਰਾਂਟੋ ਲਿਆਂਦੇ ਗਏ ਸਨ। ਇਨ੍ਹਾਂ ਨੂੰ ਟੋਰਾਂਟੋ ਏਅਰਪੋਰਟ ’ਤੇ ਏਅਰ ਕੈਨੇਡਾ ਦੇ ਸਟੋਰੇਜ ਡਿਪੂ ’ਤੇ ਸਟੋਰ ਕੀਤਾ ਗਿਆ ਸੀ। ਸਵਿਸ ਬੈਂਕਾਂ ਨੇ ਟੋਰਾਂਟੋ ’ਚ ਸ਼ਿਪਮੈਂਟ ਦੇ ਟ੍ਰਾਂਸਫ਼ਰ ਦੀ ਸੁਰੱਖਿਆ ਲਈ ਮਿਆਮੀ ਆਧਾਰਤ ਸੁਰੱਖਿਆ ਕੰਪਨੀ ਬ੍ਰਿੰਕਸ ਨੂੰ ਹਾਇਰ ਕੀਤਾ ਸੀ।

file photo

 

ਕਾਰਗੋ ਪਹੁੰਚਣ ਤੋਂ 3 ਘੰਟੇ ਬਾਅਦ ਇਕ ਅਣਪਛਾਤੇ ਵਿਅਕਤੀ ਨੇ 2 ਸ਼ਿਪਮੈਂਟਾਂ ’ਤੇ ਦਾਅਵਾ ਕਰਨ ਲਈ ਏਅਰ ਕੈਨੇਡਾ ਦੇ ਸੁਰੱਖਿਆ ਕਰਮਚਾਰੀਆਂ ਨੂੰ ‘ਵੇਅ ਬਿੱਲ’ ਦੀਆਂ ਜਾਅਲੀ ਕਾਪੀਆਂ ਪੇਸ਼ ਕੀਤੀਆਂ। ਇਕ ਫੋਰਕਲਿਫਟ ਸੋਨੇ ਅਤੇ ਵਿਦੇਸ਼ੀ ਕਰੰਸੀ ਨਾਲ ਭਰੇ ਕੰਟੇਨਰ ਦੇ ਨਾਲ ਪੁੱਜੀ ਅਤੇ ਉਨ੍ਹਾਂ ਨੂੰ ਟਰੱਕ ਵਿਚ ਲੋਡ ਕਰ ਲਿਆ। 

ਟਰੱਕ ਦੇ ਜਾਣ ਤੋਂ ਬਾਅਦ ਉਸੇ ਦਿਨ ਰਾਤ 9:30 ਵਜੇ ਜਦੋਂ ਕੈਨੇਡਾ ਵਿਚ ਬ੍ਰਿੰਕਸ ਦੇ ਕਰਮਚਾਰੀ ਸ਼ਿਪਮੈਂਟ ਲੈਣ ਲਈ ਏਅਰ ਕੈਨੇਡਾ ਦੇ ਕਾਰਗੋ ਡਿਪੂ ’ਤੇ ਪਹੁੰਚੇ ਤਾਂ ਉਨ੍ਹਾਂ ਨੂੰ ਪਤਾ ਲੱਗਿਆ ਕਿ ਕੋਈ ਪਹਿਲਾਂ ਹੀ ਸ਼ਿਪਮੈਂਟ ਲੈ ਗਿਆ ਹੈ। ਬ੍ਰਿੰਕਸ ਨੇ ਕਾਰਗੋ ਨੂੰ ਲਾਪ੍ਰਵਾਹੀ ਨਾਲ ਸੰਭਾਲਣ ਲਈ ਏਅਰ ਕੈਨੇਡਾ ’ਤੇ ਮੁਕੱਦਮਾ ਕਰ ਦਿੱਤਾ। ਬ੍ਰਿੰਕਸ ਦਾ ਕਹਿਣਾ ਹੈ ਕਿ ਧੋਖਾਧੜੀ ਵਾਲੇ ‘ਵੇਅ ਬਿੱਲ’ ਮਿਲਣ ’ਤੇ ਏਅਰ ਕੈਨੇਡਾ ਦੇ ਕਰਮਚਾਰੀਆਂ ਨੇ ਇਹ ਸ਼ਿਪਮੈਂਟ ਇਕ ਅਣਪਛਾਤੇ ਵਿਅਕਤੀ ਨੂੰ ਦੇ ਦਿੱਤੀ ਜਿਸ  ਤੋਂ ਬਾਅਦ ਉਹ ਸੋਨੇ ਦੀਆਂ ਛੜਾਂ ਲੈ ਕੇ ਫਰਾਰ ਹੋ ਗਿਆ ਤੇ ਅੱਜ ਇਸ ਮਾਮਲੇ ਨਾਲ ਸਬੰਧਿਤ 9 ਦੋਸ਼ੀ ਗ੍ਰਿਫ਼ਤਾਰ ਕੀਤੇ ਗਏ ਹਨ ਜਿਸ ਵਿਚ ਪੰਜਾਬੀ ਵੀ ਸ਼ਾਮਲ ਹਨ। 

SHARE ARTICLE

ਏਜੰਸੀ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement