Pakistan News: ਵਿਸਾਖੀ ਮੌਕੇ ਸ੍ਰੀ ਕਰਤਾਰਪੁਰ ਸਾਹਿਬ (ਨਾਰੋਵਾਲ) ਵਿਖੇ ਨਤਮਸਤਕ ਹੋਏ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼
Published : Apr 18, 2024, 9:50 pm IST
Updated : Apr 18, 2024, 9:50 pm IST
SHARE ARTICLE
Pakistan Punjab CM Maryam Sharif at Kartarpur Sahib
Pakistan Punjab CM Maryam Sharif at Kartarpur Sahib

ਭਾਰਤੀ ਜਥੇ ਨਾਲ ਵਿਸਾਖੀ ਸਮਾਗਮਾਂ ਵਿਚ ਭਰੀ ਹਾਜ਼ਰੀ; ਬਾਬੇ ਨਾਨਕ ਦੇ ਖੇਤਾਂ ਵਿਚ ਕੀਤੀ ਕਣਕ ਦੀ ਵਾਢੀ

Pakistan News (ਬਾਬਰ ਜਲੰਧਰੀ): ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਮਰੀਅਮ ਨਵਾਜ਼ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਭਾਰਤੀ ਜਥੇ ਨਾਲ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਵਿਸਾਖੀ ਸਮਾਗਮਾਂ ਵਿਚ ਹਾਜ਼ਰੀ ਭਰੀ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਲਹਿੰਦੇ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਵਲੋਂ ਉਨ੍ਹਾਂ ਨੂੰ ਸਿਰੋਪਾਓ ਨਾਲ ਸਨਮਾਨਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਨਤਮਸਤਕ ਹੋਣ ਉਪਰੰਤ ਮਰੀਅਮ ਨਵਾਜ਼ ਨੇ ਪੰਗਤ ਵਿਚ ਬੈਠ ਕੇ ਲੰਗਰ ਛਕਿਆ ਅਤੇ ਭਾਰਤੀ ਸ਼ਰਧਾਲੂਆਂ ਸਣੇ ਸਮੂਹ ਸੰਗਤ ਨਾਲ ਮੁਲਾਕਾਤ ਕੀਤੀ।

ਇਸ ਉਪਰੰਤ ਉਨ੍ਹਾਂ ਨੇ ਉਸ ਥਾਂ ਉਤੇ ਕਣਕ ਦੀ ਵਾਢੀ ਕੀਤੀ, ਜਿਥੇ ਬਾਬੇ ਨਾਨਕ ਨੇ ਖੇਤੀ ਕੀਤੀ ਸੀ। ਦੱਸ ਦੇਈਏ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਵਿਖੇ ਵਿਸਾਖੀ ਪੂਰਬ ਮਨਾਉਣ ਲਈ ਭਾਰਤ ਤੋਂ 3000 ਸ਼ਰਧਾਲੂਆਂ ਦਾ ਜਥਾ 13 ਅਪ੍ਰੈਲ ਨੂੰ ਪਾਕਿਸਤਾਨ ਰਵਾਨਾ ਹੋਇਆ ਸੀ।

ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਲਾਹੌਰ,  ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਗੁਰਦੁਆਰਾ ਰੋੜੀ ਸਾਹਿਬ ਐਮਨਾਬਾਦ ਦੇ ਦਰਸ਼ਨ ਕਰਨ ਮਗਰੋਂ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ।

(For more Punjabi news apart from Pakistan Punjab CM Maryam Sharif at Kartarpur Sahib, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement