ਖ਼ਬਰਾਂ |

ਤਾਜ਼ਾ |

ਅਮਰੀਕਾ ਵਿਚ ਭਾਰਤੀ ਮੂਲ ਦੀ ਔਰਤ ਨੂੰ ਆਈਸ ਨੇ ਹਿਰਾਸਤ 'ਚ ਲਿਆ
Published : Apr 18, 2026, 6:59 am IST
Updated : Apr 18, 2026, 7:58 am IST
SHARE ARTICLE
Indian-origin woman Meenu Batra detained by ICE in US
Indian-origin woman Meenu Batra detained by ICE in US

35 ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੀ ਹੈ ਮੀਨੂ ਬੱਤਰਾ

ਵੈਨਕੂਵਰ (ਮਲਕੀਤ ਸਿੰਘ): ਅਮਰੀਕਾ ਵਿਚ ਪਿਛਲੇ 35 ਸਾਲਾਂ ਤੋਂ ਰਹਿ ਰਹੀ ਭਾਰਤੀ ਮੂਲ ਦੀ 53 ਸਾਲਾ ਔਰਤ ਨੂੰ ਇਮੀਗ੍ਰੇਸ਼ਨ ਅਧਿਕਾਰੀਆਂ ਵਲੋਂ ਹਿਰਾਸਤ ਵਿਚ ਲਏ ਜਾਣ ਦੀ ਸੂਚਨਾ ਹੈ। ਮੀਨੂ ਬੱਤਰਾ ਨਾਮ ਦੀ ਇਸ ਮਹਿਲਾ ਨੂੰ ਟੈਕਸਾਸ ਵਿਚ ਅਮਰੀਕੀ ਇਮੀਗ੍ਰੇਸ਼ਨ ਅਤੇ ਕਸਟਮਜ਼ ਇਨਫ਼ਾਰਸਮੈਂਟ ਦੇ ਏਜੰਟਾਂ ਵਲੋਂ ਗ੍ਰਿਫ਼ਤਾਰ ਕੀਤਾ ਗਿਆ।

ਰਿਪੋਰਟਾਂ ਮੁਤਾਬਕ ਉਹ ਲੰਬੇ ਸਮੇਂ ਤੋਂ ਅਮਰੀਕਾ ਵਿਚ ਰਹਿ ਰਹੀ ਸੀ ਪਰ ਉਸ ਦੀ ਇਮੀਗ੍ਰੇਸ਼ਨ ਸਥਿਤੀ ਸਬੰਧੀ ਮਸਲੇ ਉੱਠਣ ਤੋਂ ਬਾਅਦ ਇਹ ਕਾਰਵਾਈ ਕੀਤੀ ਗਈ ਹੈ। ਅਧਿਕਾਰੀਆਂ ਵਲੋਂ ਕਿਹਾ ਗਿਆ ਹੈ ਕਿ ਲੰਬੇ ਸਮੇਂ ਤੋਂ ਦੇਸ਼ ਵਿਚ ਰਹਿਣਾ ਇਸ ਗੱਲ ਦੀ ਗਰੰਟੀ ਨਹੀਂ ਕਿ ਕੋਈ ਵਿਅਕਤੀ ਸਦੀਵੀ ਤੌਰ ’ਤੇ ਇੱਥੇ ਰਹਿ ਸਕਦਾ ਹੈ।

ਇਸ ਬਿਆਨ ਨੇ ਕਈ ਪ੍ਰਵਾਸੀਆਂ ਵਿਚ ਚਿੰਤਾ ਵਧਾ ਦਿਤੀ ਹੈ, ਖ਼ਾਸ ਕਰ ਕੇ ਉਹ ਲੋਕ ਜੋ ਕਈ ਸਾਲਾਂ ਤੋਂ ਅਮਰੀਕਾ ਵਿਚ ਰਹਿ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਮੀਨੂ ਬੱਤਰਾ ਦੇ ਪਰਿਵਾਰ ਅਤੇ ਸਮਰਥਕਾਂ ਵਲੋਂ ਉਸ ਦੀ ਰਿਹਾਈ ਲਈ ਯਤਨ ਕੀਤੇ ਜਾ ਰਹੇ ਹਨ ਅਤੇ ਕਾਨੂੰਨੀ ਸਹਾਇਤਾ ਵੀ ਲਈ ਜਾ ਰਹੀ ਹੈ।  ਇਸ ਮਾਮਲੇ ਨੇ ਅਮਰੀਕਾ ਦੀਆਂ ਸਖ਼ਤ ਇਮੀਗ੍ਰੇਸ਼ਨ ਨੀਤੀਆਂ ’ਤੇ ਇਕ ਵਾਰ ਫਿਰ ਚਰਚਾ ਛੇੜ ਦਿਤੀ ਹੈ।
 

Location: International

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

13 May 2026 2:55 PM

12ਵੀਂ ਜਮਾਤ ਦੇ ਨਤੀਜਿਆਂ ਦਾ ਹੋ ਗਿਆ ਐਲਾਨ, ਕੁੜੀਆਂ ਨੇ ਮੁੜ ਮਾਰੀ ਬਾਜ਼ੀ, ਪਹਿਲੇ ਨੰਬਰ 'ਤੇ ਮਾਨਸਾ ਤੋਂ ਸੁਪਨੀਤ ਕੌਰ

13 May 2026 2:54 PM

Sanjeev Arora BJP ‘ਚ ਸ਼ਾਮਲ ਹੋ ਜਾਂਦੇ ਤਾਂ ਗ੍ਰਿਫ਼ਤਾਰ ਨਾ ਹੁੰਦੇ, Arvind Kejriwal ਦਾ ਭਾਜਪਾ 'ਤੇ ਵੱਡਾ ਹਮਲਾ

10 May 2026 1:50 PM

CM Mann ਨੂੰ Haryana ਦੇ ਮੁੱਖ ਮੰਤਰੀ ਨੇ ਮਾਰਿਆ ਮਿਹਣਾ, ਕਿਹਾ ਸੜਕਾਂ ‘ਤੇ ਘੁੰਮ ਕੇ ਨਹੀਂ ਮਿਲਣੀ ਵੋਟ

09 May 2026 2:57 PM

ਪੁੱਤ ਦੀਆਂ ਫ਼ੈਕਟਰੀਆਂ, ਪਰ ਮਾਂ- ਭਰਾ ਕਈ ਸਾਲ ਤੋਂ ਸੜਕਾਂ 'ਤੇ ਰੁਲਦੇ, ਆਪਣੇ ਹੋਏ ਬਗਾਨੇ

09 May 2026 2:56 PM
Advertisement