ਪਾਕਿ ’ਚ ਕੋਵਿਡ 19 ਦੇ ਮਾਮਲੇ 40 ਹਜ਼ਾਰ ਦੇ ਪਾਰ
Published : May 18, 2020, 7:43 am IST
Updated : May 18, 2020, 7:43 am IST
SHARE ARTICLE
file Photo
file Photo

ਪਾਕਿਸਤਾਨ ਵਿਚ ਸਿਹਤ ਮੰਤਰਾਲੇ ਵਲੋਂ ਐਤਵਾਰ ਨੂੰ ਅੰਕੜੇ ਜਾਰੀ ਕਰਦਿਆਂ ਦਸਿਆ ਗਿਆ ਕਿ ਹੁਣ ਤਕ 873 ਲੋਕਾਂ ਦੀ ਮੌਤਾਂ ਹੋ

ਇਸਲਾਮਾਬਾਦ, 17 ਮਈ : ਪਾਕਿਸਤਾਨ ਵਿਚ ਸਿਹਤ ਮੰਤਰਾਲੇ ਵਲੋਂ ਐਤਵਾਰ ਨੂੰ ਅੰਕੜੇ ਜਾਰੀ ਕਰਦਿਆਂ ਦਸਿਆ ਗਿਆ ਕਿ ਹੁਣ ਤਕ 873 ਲੋਕਾਂ ਦੀ ਮੌਤਾਂ ਹੋ ਚੁੱਕੀ ਹੈ ਅਤੇ ਕੋਵਿਡ-19 ਦੇ ਪੀੜਤਾਂ ਦੀ ਗਿਣਤੀ 40,000 ਦੇ ਪਾਰ ਜਾ ਚੁੱਕੀ ਹੈ। ਅੰਕੜਿਆਂ ਮੁਤਾਬਕ ਪੀੜਤਾਂ ਦੀ ਗਿਣਤੀ 40,151 ਹੋ ਗਈ ਹੈ। ਸਮਾਚਾਰ ਏਜੰਸੀ ਸ਼ਿਨਹੂਆ ਦੇ ਅਪਣੀ ਰੀਪੋਰਟ ਵਿਚ ਕਿਹਾ ਕਿ ਪਿਛਲੇ 24 ਘੰਟਿਆਂ ਵਿਚ ਕੁੱਲ 1352 ਨਵੇਂ ਮਾਮਲੇ ਸਾਹਮਣੇ ਆਏ ਅਤੇ 39 ਮੌਤਾਂ ਹੋਈਆਂ। ਕੁੱਲ ਮਿਲਾ ਕੇ 27,937 ਮਰੀਜ਼ ਵਿਭਿੰਨ ਹਸਪਤਾਲਾਂ ਵਿਚ ਇਲਾਜ ਅਧੀਨ ਹਨ ਜਦਕਿ 11,341 ਪੂਰੀ ਤਰ੍ਹਾਂ ਨਾਲ ਠੀਕ ਹੋ ਗਏ ਹਨ ਜੋ ਕੁੱਲ ਪੁਸ਼ਟੀ ਕੀਤੇ ਮਾਮਲਿਆਂ ਦਾ 28.2 ਫ਼ੀ ਸਦੀ ਹਨ।

File photoFile photo

ਸਿੰਧ ਸੂਬਾ 15,590 ਮਾਮਲਿਆਂ ਦੇ ਨਾਲ ਸਭ ਤੋਂ ਵੱਧ ਪ੍ਰਭਾਵਿਤ ਖੇਤਰ ਹੈ। ਇਸ ਦੇ ਬਾਅਦ ਪੰਜਾਬ ਸੂਬੇ ਵਿਚ 14,584 ਮਾਮਲੇ ਹਨ। ਖੈਬਰ ਪਖਤੂਨਖਵਾ ਸੂਬਾ 305 ਮੌਤਾਂ ਅਤੇ 5847 ਮਾਮਲਿਆਂ ਦੇ ਨਾਲ ਤੀਜੇ ਸਥਾਨ ’ਤੇ ਹੈ। ਘੱਟੋ-ਘੱਟ 2544 ਮਾਮਲੇ ਬਲੋਚਿਸਤਾਨ ਸੂਬੇ ਵਿਚ, 946 ਰਾਜਧਾਨੀ ਇਸਲਾਮਾਬਾਦ ਵਿਚ ਅਤੇ 527 ਉੱਤਰੀ ਗਿਲਗਿਤ-ਬਾਲਟੀਸਤਾਨ ਵਿਚ ਦਰਜ ਕੀਤੇ ਗਏ ਹਨ। ਪਾਕਿਸਤਾਨੀ ਸਰਕਾਰ ਨੇ 9 ਮਈ ਤੋਂ ਲਾਕਡਾਊਨ ਨੂੰ ਘੱਟ ਕਰਨ ਦਾ ਕੰਮ ਕਰਨਾ ਸ਼ੁਰੂ ਕਰ ਦਿਤਾ ਸੀ ਜਿਸ ਦਾ ਉਦੇਸ਼ ਦੇਸ਼ ਵਿਚ ਕੋਵਿਡ-19 ਦੇ ਪ੍ਰਕੋਪ ਨੂੰ ਘੱਟ ਕਰਨਾ ਅਤੇ ਮਜ਼ਦੂਰ ਵਰਗ ਅਤੇ ਗਰੀਬਾਂ ’ਤੇ ਲਾਕਡਾਊਨ ਦੇ ਪ੍ਰਭਾਵ ਨੂੰ ਘਟਾਉਣਾ ਸੀ।

ਦੁਬਾਰਾ ਖੁੱਲ੍ਹੇ ਉਦਯੋਗਾਂ ਅਤੇ ਪਾਕਿਸਤਾਨੀ ਲੋਕਾਂ ਨੂੰ ਮਹਾਮਾਰੀ ਦੇ ਪ੍ਰਸਾਰ ਤੋਂ ਬਚਾਉਣ ਲਈ ਸਰਕਾਰ ਵਲੋਂ ਗਠਿਤ ਮਨੁੱਖੀ ਸੰਚਾਲਨ ਪ੍ਰਕਿਰਿਆਵਾਂ ਦਾ ਸਖਤੀ ਨਾਲ ਪਾਲਣ ਕਰਨ ਲਈ ਕਿਹਾ ਗਿਆ ਹੈ। ਇਸ ਵਿਚ ਪਾਕਿਸਤਾਨ ਸ਼ਹਿਰੀ ਹਵਾਬਾਜ਼ੀ ਅਥਾਰਿਟੀ ਨੇ ਅੰਸ਼ਕ ਰੂਪ ਨਾਲ ਘਰੇਲੂ ਉਡਾਣ ਸੰਚਾਲਨ ਨੂੰ ਅੰਸ਼ਕ ਤੌਰ ’ਤੇ ਮੁੜ ਸ਼ੁਰੂ ਕਰਦਿਆਂ 31 ਮਈ ਤਕ ਅੰਤਰਰਾਸ਼ਟਰੀ ਉਡਾਣ ਸੰਚਾਲਨ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ।    (ਪੀਟੀਆਈ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement