
ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਪਿਛਲੇ 5 ਸਾਲਾਂ ਤੋਂ ਸੂਰਜ ਰਾਈਸ ਮਿੱਲ ਸੁਜਾਵਾਲ ਵਿਚ ਬਤੌਰ ਮੈਨੇਜਰ ਕੰਮ ਕਰ ਰਿਹਾ ਸੀ।
ਸਿੰਧ: ਪਾਕਿਸਤਾਨ ਦੇ ਸਿੰਧ ਸੂਬੇ ਦੇ ਕਸਬਾ ਸੁਜਾਵਲ ਵਿਚ ਅਣਪਛਾਤੇ ਮੁਲਜ਼ਮਾਂ ਵੱਲੋਂ ਇਕ ਹਿੰਦੂ ਵਿਅਕਤੀ ਦਾ ਕਤਲ ਕਰਕੇ ਲਾਸ਼ ਨੂੰ ਪੱਖੇ ਨਾਲ ਲਟਕਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਮ੍ਰਿਤਕ ਦੇ ਹੱਥ-ਪੈਰ ਰੱਸੀ ਨਾਲ ਬੰਨ੍ਹੇ ਹੋਏ ਸਨ। ਸੂਤਰਾਂ ਅਨੁਸਾਰ ਨਰੇਸ਼ ਕੁਮਾਰ ਪਿਛਲੇ 5 ਸਾਲਾਂ ਤੋਂ ਸੂਰਜ ਰਾਈਸ ਮਿੱਲ ਸੁਜਾਵਾਲ ਵਿਚ ਬਤੌਰ ਮੈਨੇਜਰ ਕੰਮ ਕਰ ਰਿਹਾ ਸੀ। ਨਰੇਸ਼ ਕੁਮਾਰ ਬਹੁਤ ਹੀ ਸ਼ਾਂਤ ਸੁਭਾਅ ਦਾ ਵਿਅਕਤੀ ਸੀ ਅਤੇ ਕਰਮਚਾਰੀਆਂ ਨਾਲ ਚੰਗਾ ਵਿਵਹਾਰ ਕਰਦਾ ਸੀ। ਮੈਨੇਜਰ ਦੇ ਕਲਤ ਦੀ ਦੀ ਸੂਚਨਾ ਪੁਲਿਸ ਨੂੰ ਦਿੱਤੀ।
ਪੁਲਿਸ ਨੇ ਜਦੋਂ ਲਾਸ਼ ਨੂੰ ਹੇਠਾਂ ਉਤਾਰਿਆ ਤਾਂ ਨਰੇਸ਼ ਕੁਮਾਰ ਦੇ ਹੱਥ-ਪੈਰ ਰੱਸੀ ਨਾਲ ਬੰਨ੍ਹੇ ਹੋਏ ਸਨ। ਇਸ ਤੋਂ ਸਪੱਸ਼ਟ ਹੁੰਦਾ ਸੀ ਕਿ ਨਰੇਸ਼ ਕੁਮਾਰ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਸ ਦਾ ਕਤਲ ਕਰਕੇ ਲਾਸ਼ ਨੂੰ ਪੱਖੇ ਨਾਲ ਲਟਕਾਇਆ ਗਿਆ ਸੀ। ਪੁਲਿਸ ਨੇ ਸ਼ੈਲਰ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋ ਮੁਲਜ਼ਮਾਂ ਦੀ ਪਛਾਣ ਕੀਤੀ ਪਰ ਹਾਲੇ ਤੱਕ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ।